ਸਰਕਾਰੀ ਲਹਿਰੀ ਵਿਖੇ ਲੜਕੀਆਂ ਦੀ ਪੜ੍ਹਾਈ ਲਈ ਲਗਾਇਆ ਜਾਗਰੂਕਤਾ ਸੈਮੀਨਾਰ

ਸਰਕਾਰੀ ਲਹਿਰੀ ਵਿਖੇ ਲੜਕੀਆਂ ਦੀ ਪੜ੍ਹਾਈ ਲਈ ਲਗਾਇਆ ਜਾਗਰੂਕਤਾ ਸੈਮੀਨਾਰ

ਤਲਵੰਡੀ ਸਾਬੋ, 19 ਦਸੰਬਰ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਲਹਿਰੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੜਕੀਆਂ ਦੇ ਮਾਪਿਆਂ ਅਤੇ ਆਮ ਲੋਕਾ ਨੂੰ ਲੜਕੀਆਂ ਦੀ ਪੜ੍ਹਾਈ ਲਈ ਜਾਗਰੂਕ ਕਰਨ ਸਬੰਧੀ ਇੱਕ ਦਿਨਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਬ੍ਰਿਲਸਟਾਈਮਸ ਦੇ ਸੰਪਾਦਕ ਸ੍ਰੀ ਅਸ਼ੋਕ ਸਦਿਉੜਾ ਜੀ ਨੇ ਸ਼ਿਰਕਤ ਕੀਤੀ। ਇਸ ਸੈਮੀਨਾਰ ਵਿੱਚ ਸਕੂਲ ਇੰਚਾਰਜ ਸ੍ਰੀਮਤੀ ਸੁਖਦੀਪ ਕੌਰ ਨੇ ਲੜਕੀਆਂ ਲਈ ਸਿੱਖਿਆ ਵਿਭਾਗ ਵੱਲੋ ਵਿਦਿਆਰਥੀਆਂ ਨੂੰ ਦਿਤੀਆਂ ਜਾ ਰਹੀਆਂ ਸਹੂਲਤਾ ਬਾਰੇ ਵਿਸਥਾਰ ਨਾਲ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਲੜਕੀਆਂ ਲਈ ਮਾਈ ਭਾਗੋ ਸਕੀਮ ਤਹਿਤ ਸਾਈਕਲਾਂ ਦੀ ਵੰਡ, ਸੈਲਫ ਡਿਫੈਂਸ ਲਈ ਕਰਾਟੇ ਟਰੇਨਿੰਗ, ਵੋਕੇਸ਼ਨਲ ਸਿੱਖਿਆ, ਹੈਲਥ ਚੈੱਕ ਅਪ, ਕੰਪਿਊਟਰ ਐਜੂਕੇਸ਼ਨ, ਉਚੇਰੀ ਸਿੱਖਿਆ ਲਈ ਗਾਈਡੈਂਸ ਐਂਡ ਕਾਉਂਸਲਿੰਗ, ਮੁਫਤ ਕਿਤਾਬਾਂ, ਵਰਦੀਆਂ ਅਤੇ ਹੋਰ ਵੀ ਬਹੁਤ ਸਾਰੀਆਂ ਸਹੂਲਤਾ ਦਿੱਤੀਆਂ ਜਾ ਰਹੀਆਂ ਹਨ।

        ਸ. ਗੁਰਭੰਤ ਸਿੰਘ ਇਕਨਾਮਿਕਸ ਲੈਕਚਰਾਰ ਅਤੇ ਹਿੰਦੀ ਮਿਸਟ੍ਰੈਸ ਰਜਿੰਦਰ ਕੌਰ ਨੇ ਵੀ ਵਿਸ਼ਵ ਦੀਆਂ ਮਹਾਨ ਔਰਤਾਂ ਦੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਲੜਕੀਆਂ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਵਿਦਿਆਰਥੀਆਂ ਵਿੱਚ ਕੁਇਜ਼ ਪ੍ਰਤੀਯੋਗਿਤਾ ਵੀ ਕਰਵਾਈ ਗਈ। ਸੈਮੀਨਾਰ ਦੇ ਅਖੀਰ ਵਿੱਚ ਜੇਤੂ ਵਿਦਿਆਰਥਣਾਂ ਨੂੰ ਇਨਾਮ ਤਕਸੀਮ ਕੀਤੇ ਗਏ।

      ਇਸ ਦੌਰਾਨ ਪੰਜਾਬੀ ਅਧਿਆਪਕ ਸ. ਜਗਬੀਰ ਸਿੰਘ ਸਿੱਧੂ, ਵੋਕੇਸ਼ਨਲ ਲੈਕਚਰਾਰ ਸ. ਜਸਵੀਰ ਸਿੰਘ ਮੌੜ, ਨਰੇਸ਼ ਅਰੋੜਾ, ਜਸਵੀਰ ਮਾਨ ਅਤੇ ਸਮੂਹ ਸਟਾਫ ਤੋਂ ਇਲਾਵਾ ਐਸ. ਐਮ. ਸੀ ਕਮੇਟੀ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।

Share Button

Leave a Reply

Your email address will not be published. Required fields are marked *

%d bloggers like this: