Wed. Aug 21st, 2019

ਸਰਕਾਰੀ ਸਕੀਮਾਂ ਦਾ ਲੋਕ ਲੈਣ ਲਾਭ : ਬੱਲ

ਸਰਕਾਰੀ ਸਕੀਮਾਂ ਦਾ ਲੋਕ ਲੈਣ ਲਾਭ : ਬੱਲ

ਜਲੰਧਰ: ਸਥਾਨਕ ਐੱਸ. ਡੀ. ਐੱਮ. ਨਵਨੀਤ ਕੌਰ ਬੱਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਇਕ ਜ਼ਿਲਾ ਪੱਧਰੀ ਕੈਂਪ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਾਹਕੋਟ ਵਿਖੇ 20 ਜਨਵਰੀ ਨੂੰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਕਤ ਕੈਂਪ ’ਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹਿਣਗੇ। ਇਸ ਮੌਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਰਕਾਰੀ ਭਲਾਈ ਸਕੀਮਾਂ ਬਾਰੇ ਆਮ ਲੋਕਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ ਤਾਂ ਜੋ ਇਨ੍ਹਾਂ ਸਕੀਮਾਂ ਦਾ ਲਾਭ ਯੋਗ ਪਾਤਰੀਆਂ ਨੂੰ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਅਦਾਰਿਆਂ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲੋਕਾਂ ਨੂੰ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ 20 ਜਨਵਰੀ ਨੂੰ ਇਨ੍ਹਾਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਜਾਗਰੂਕਤਾ ਕੈਂਪ ’ਚ ਸਮੇਂ ’ਤੇ ਪਹੁੰਚਣ।

Leave a Reply

Your email address will not be published. Required fields are marked *

%d bloggers like this: