ਸਰਕਾਰੀ ਸੈਕੰਡਰੀ ਸਕੂਲ ਭਿੱਖੀਵਿੰਡ ਵਿਖੇ ਬਿਜਲੀ ਬੱਚਤ ਸੰਬੰਧੀ ਸੈਮੀਨਾਰ ਕਰਵਾਇਆ

ਸਰਕਾਰੀ ਸੈਕੰਡਰੀ ਸਕੂਲ ਭਿੱਖੀਵਿੰਡ ਵਿਖੇ ਬਿਜਲੀ ਬੱਚਤ ਸੰਬੰਧੀ ਸੈਮੀਨਾਰ ਕਰਵਾਇਆ
ਸੈਮੀਨਾਰ ਦੌਰਾਨ ਵਿਦਿਆਰਥੀਆਂ ਵਿਚਕਾਰ ਭਾਸ਼ਣ ਮੁਕਾਬਲੇ ਵੀ ਕਰਵਾਏ

11-23
ਭਿੱਖੀਵਿੰਡ 11 ਅਗਸਤ (ਹਰਜਿੰਦਰ ਸਿੰਘ ਗੋਲ੍ਹਣ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵੱਲੋਂ ਬਿਜਲੀ ਦੀ ਬੱਚਤ ਸੰਬੰਧੀ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਬਿਜਲੀ ਦੀ ਬੱਚਤ ਸੰਬੰਧੀ ਸਕੂਲ ਵਿਦਿਆਰਥੀਆਂ ਵਿਚਕਾਰ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਸਕੂਲ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੇ ਭਾਗ ਲਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਇੰਜੀਨੀਅਰ ਗੁਰਵਿੰਦਰ ਸਿੰਘ, ਇੰਜੀ:ਇਕਬਾਲ ਸਿੰਘ, ਸੁਖਵਿੰਦਰ ਸਿੰਘ ਆਦਿ ਤੋਂ ਇਲਾਵਾ ਸਕੂਲ ਪ੍ਰਿੰਸੀਪਲ ਦਿਲਬਾਗ ਸਿੰਘ, ਲੜਕੇ ਵਿੰਗ ਇੰਚਾਰਜ ਮਨਮੀਤ ਸਿੰਘ, ਸਤਵਿੰਦਰ ਸਿੰਘ ਪੰਨੂ, ਚੇਅਰਮੈਂਨ ਅਮਨ ਸ਼ਰਮਾ ਆਦਿ ਪਹੰੁਚੇਂ। ਸੈਮੀਨਾਰ ਦੌਰਾਨ ਬਿਜਲੀ ਦੀ ਬੱਚਤ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਪਰੰਤ ਸਕੂਲ ਵਿਦਿਆਰਥੀਆਂ ਤੇ ਵਿਦਿਆਰਥਣਾਂ ਵਿਚਕਾਰ ਕਰਵਾਏ ਗਏ ਭਾਸ਼ਣ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਬਿੱਕਰ ਸਿੰਘ, ਦੂਸਰੀ ਸਥਾਨ ਹਾਸਲ ਕਰਨ ਵਾਲੇ ਅਕਾਸ਼ਬੀਰ ਸਿੰਘ, ਤੀਸਰਾ ਸਥਾਨ ਹਾਸਲ ਕਰਨ ਵਾਲੇ ਜਗਰੂਪ ਸਿੰਘ ਨੂੰ ਸਨਮਾਨ ਚਿੰਨ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਰਿੰਦਰ ਕੁਮਾਰ ਧਵਨ, ਜਗਰੂਪ ਕੌਰ, ਸਕੂਨ ਸ਼ਰਮਾ, ਰਾਹੁਲ ਵਾਸਦੇਵ, ਬਿਕਰਮ ਸਿੰਘ, ਸੁਖਦੇਵ ਸਿੰਘ, ਗੁਰਵਿੰਦਰ ਸਿੰਘ, ਦਿਲਬਾਗ ਸਿੰਘ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ, ਮਾਨ ਸਿੰਘ, ਕਰਨਬੀਰ ਸਿੰਘ, ਮੈਡਮ ਪ੍ਰਭਜੋਤ ਕੌਰ, ਸ਼ਰਨਜੀਤ ਕੌਰ ਆਦਿ ਸਕੂਲ ਸਟਾਫ ਹਾਜਰ ਸੀ।

Share Button

Leave a Reply

Your email address will not be published. Required fields are marked *

%d bloggers like this: