ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Mon. Jun 1st, 2020

ਸਰਕਾਰ ਦੀਆਂ ਮੁਲਾਜਮ ਮਾਰੂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵੰਡੇ ਜਾਣਗੇ ਕੈਰੀ ਬੈਗ

ਸਰਕਾਰ ਦੀਆਂ ਮੁਲਾਜਮ ਮਾਰੂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵੰਡੇ ਜਾਣਗੇ ਕੈਰੀ ਬੈਗ

ਮਲੋਟ, 16 ਜੂਨ (ਆਰਤੀ ਕਮਲ)-ਸਿੱਖਿਆ ਵਿਭਾਗ ਵਿਚ ਆਪਣੀ ਨੌਕਰੀ ਪੱਕੀ ਕਰਨ ਦੇ ਸੂਬਾ ਸਰਕਾਰ ਵੱਲੋਂ ਵਾਰ ਵਾਰ ਦਿੱਤੇ ਵਿਸ਼ਵਾਸ ਨੂੰ ਪੂਰਾ ਨਾ ਹੁੰਦਾ ਦੇਖ ਹੁਣ ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਰਮਚਾਰੀਆਂ ਨੇ ਸਰਕਾਰ ਦੀਆਂ ਮੁਲਾਜਮ/ਨੌਜਵਾਨ ਮਾਰੂ ਨੀਤੀਆ ਨੂੰ ਹੁਣ ਅਨੋਖੇ ਢੰਗ ਨਾਲ ਪ੍ਰਚਾਰ ਕਰਨ ਦਾ ਐਲਾਨ ਕੀਤਾ ਹੈ।ਪ੍ਰੈਸ ਬਿਆਨ ਜਾਰੀ ਕਰਦੇ ਹੋਏ ਕਮੇੇਟੀ ਜਨਰਲ ਸਕੱਤਰ ਦਲਜਿੰਦਰ ਸਿੰਘ ਅਤੇ ਜ਼ਿਲਾ ਪ੍ਰਧਾਨ ਗੁਰਮੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨਾਲ ਕਈ ਮੀਟਿੰਗ ਹੋ ਚੁੱਕੀਆਂ ਹਨ ਅਤੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਹਰ ਵਾਰ ਮੁਲਾਜਮਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੁਲਰ ਕਰਨ ਦਾ ਭਰੋਸਾ ਦਿੱਤਾ ਸੀ। ਪ੍ਰੰਤੂ ਲੰਬਾ ਸਮਾਂ ਬੀਤ ਜਾਣ ਤੇ ਵੀ ਸਰਕਾਰ ਵੱਲੋਂ ਮੁਲਾਜਮਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ ਕਰਨ ਲਈ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ।ਉਨਾਂ ਦੱਸਿਆ ਕਿ ਬੀਤੀ 24 ਅਪ੍ਰੈਲ ਨੂੰ ਜਥੇਬੰਦੀ ਦੀ ਮਾਨਯੋਗ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਪੈਨਲ ਮੀਟਿੰਗ ਹੋਈ ਸੀ। ਜਿਸ ਮੀਟਿੰਗ ਵਿਚ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਵੀ ਮੌਜੂਦ ਸਨ। ਇਸ ਮੀਟਿੰਗ ਵਿਚ ਵੀ ਮੁਲਾਜਮ ਨੂੰ ਜਲਦ ਨੋਟੀਫਿਕੇਸ਼ਨ ਕਰਨ ਦਾ ਵਾਅਦਾ ਕੀਤਾ ਗਿਆ ਸੀ।ਪ੍ਰੰਤੂ 2 ਮਹੀਨੇ ਦੇ ਕਰੀਬ ਬੀਤ ਜਾਣ ਤੇ ਵੀ ਕੋਈ ਕਾਰਵਾਈ ਨਜ਼ਰ ਨਹੀਂ ਆ ਰਹੀ ਹੈ। ਉਨਾਂ ਨੇ ਕਿਹਾ ਕਿ ਸਰਕਾਰ ਮੁਲਾਜਮਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੁਲਰ ਕਰਨ ਲਈ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ, ਜਿਸ ਕਰਕੇ ਕਰਮਚਾਰੀਆ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਮੁਲਾਜਮ 21 ਜੂਨ ਤੋਂਂ ਲੈ ਕੇ 25 ਜੂਨ ਤੱਕ ਸਰਵ ਸਿੱਖਿਆ ਅਭਿਆਨ ਦੇ ਦਫ਼ਤਰੀ ਕਰਮਚਾਰੀ ਸੂਬੇੇ ਦੇ ਸਾਰੇ ਜ਼ਿਲਿਆਂ ਵਿਚ ਮੁਲਾਜਮ ਮਾਰੂ ਨੀਤੀਆਂ ਦੇ ਛਪੇ 50,000 ਕੈਰੀ ਬੈਗ ਵੰਡਗੇ ਅਤੇ ਸਰਕਾਰ ਨੂੰ ਕਰਮਚਾਰੀਆਂ ਨੂੰ ਸਿੱਖਿਆ ਵਿਭਾਗ ਵਿਚ ਜਲਦ ਰੈਗੁਲਰ ਕਰਨ ਦੀ ਅਪੀਲ਼ ਕਰਨਗੇ। ਉਨਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਫਿਰ ਵੀ ਮੁਲਾਜਮਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੁਲਰ ਕਰਨ ਦਾ ਨੋਟੀਫਿਕੇਸ਼ਨ ਨਾ ਕੀਤਾ ਤਾਂ ਕਰਮਚਾਰੀ 6 ਜੁਲਾਈ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕਰਨਗੇ।

Leave a Reply

Your email address will not be published. Required fields are marked *

%d bloggers like this: