ਸਰਕਾਰ ਦੀਆ ਮੁਲਾਜ਼ਮ/ਨੋਜਵਾਨ ਮਾਰੂ ਨੀਤੀਆ ਘਰ ਘਰ ਪਹੁੰਚਾਉਣ ਲਈ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਵੰਡਣਗੇ ਕੈਰੀ ਬੈਗ

ss1

ਸਰਕਾਰ ਦੀਆ ਮੁਲਾਜ਼ਮ/ਨੋਜਵਾਨ ਮਾਰੂ ਨੀਤੀਆ ਘਰ ਘਰ ਪਹੁੰਚਾਉਣ ਲਈ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਵੰਡਣਗੇ ਕੈਰੀ ਬੈਗ
ਰੈਗੁਲਰ ਦਾ ਨੋਟੀਫਿਕੇਸ਼ਨ ਜ਼ਾਰੀ ਨਾ ਹੋਣ ਦੀ ਸੂਰਤ ਵਿਚ ੬ ਜੁਲਾਈ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕਰਨ ਦੀ ਵੀ ਚੇਤਾਵਨੀ

ਸੰਗਤ (ਪਰਵਿੰਦਰ ਜੀਤ ਸਿੰਘ) ਸਿੱਖਿਆ ਵਿਭਾਗ ਵਿਚ ਆਪਣੀ ਨੋਕਰੀ ਪੱਕੀ ਕਰਨ ਦੇ ਸੂਬਾ ਸਰਕਾਰ ਵੱਲੋਂ ਵਾਰ ਵਾਰ ਦਿੱਤੇ ਵਿਸ਼ਵਾਸ ਪੂਰਾ ਨਾ ਹੁੰਦਾ ਦੇਖ ਹੁਣ ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਰਮਚਾਰੀਆ ਨੇ ਸਰਕਾਰ ਦੀਆ ਮੁਲਾਜ਼ਮ/ਨੋਜਵਾਨ ਮਾਰੂ ਨੀਤੀਆ ਹੁਣ ਅਨੋਖੇ ਢੰਗ ਨਾਲ ਪਚਾਰ ਕਰਨ ਦਾ ਐਲਾਨ ਕੀਤਾ ਹੈ।ਹੁਣ ਤੱਕ ਕਿਸੇ ਵੀ ਜਥੇਬੰਦੀ ਵੱਲੋਂ ਸਰਕਾਰ ਦੀਆ ਮਾੜੀਆ ਨੀਤੀਆ ਦਾ ਪਚਾਰ ਕਰਨ ਲਈ ਪਰਚੇ ਵੰਡੇ ਜਾਦੇਂ ਸਨ ਪੰਤੂ ਇਸ ਵਾਰ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਸਰਕਾਰ ਦੀਆ ਮੁਲਾਜ਼ਮ ਮਾਰੂ ਨੀਤੀਆ ਅਤੇ ਸਰਕਾਰ ਦੇ ਮੁਲਾਜ਼ਮਾਂ ਪਤੀ ਕੀਤੇ ਮਾੜੇ ਫੈਸਲਿਆ ਦਾ ਪਚਾਰ ਕਰਨ ਲਈ ਪਰਚੇ ਦੀ ਜਗ੍ਹਾ ਹੁਣ ਕਪੜੇ ਦੇ ਬਣੇ ਕੈਰੀ ਬੈਗ ਵੰਡਣ ਦਾ ਐਲਾਨ ਕੀਤਾ ਹੈ।ਪੈਸ ਬਿਆਨ ਜਾਰੀ ਕਰਦੇ ਹੋਏ ਬਲਾਕ ਪ੍ਰਧਾਨ ਧਰਮਜੀਤ ਸਿੰਘ ਗਿ’ਲ ਪ’ਤੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਪਕਾਸ਼ ਸਿੰਘ ਬਾਦਲ ਅਤੇ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨਾਲ ਕਈ ਮੀਟਿੰਗ ਹੋ ਚੁੱਕੀਆ ਹਨ ਅਤੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਹਰ ਵਾਰ ਮੁਲਾਜ਼ਮਾਂ ਸਿੱਖਿਆ ਵਿਭਾਗ ਵਿਚ ਰੈਗੁਲਰ ਕਰਨ ਦਾ ਭਰੋਸਾ ਦਿੱਤਾ ਸੀ ਪੰਤੂ ਲੰਬਾ ਸਮਾਂ ਬੀਤ ਜਾਣ ਤੇ ਵੀ ਸਰਕਾਰ ਵੱਲੋਂ ਮੁਲਾਜ਼ਮਾਂ ਸਿੱਖਿਆ ਵਿਭਾਗ ਵਿਚ ਮਰਜ਼ ਕਰਨ ਲਈ ਕੋਈ ਨੋਟੀਫਿਕੇਸ਼ਨ ਜ਼ਾਰੀ ਨਹੀ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਬੀਤੀ ੨੪ ਅਪੈਲ ਜਥੇਬੰਦੀ ਦੀ ਮਾਨਯੋਗ ਮੁੱਖ ਮੰਤਰੀ ਸ.ਪਕਾਸ਼ ਸਿੰਘ ਬਾਦਲ ਦੀ ਪਧਾਨਗੀ ਹੇਠ ਪੈਨਲ ਮੀਟਿੰਗ ਹੋਈ ਸੀ ਜਿਸ ਮੀਟਿੰਗ ਵਿਚ ਸਿੱਖਿਆ ਮੰਤਰੀ ਪੰਜਾਬ ਡਾ ਦਲਜੀਤ ਸਿੰਘ ਚੀਮਾ ਵੀ ਮੋਜੂਦ ਸਨ ਇਸ ਮੀਟਿੰਗ ਵਿਚ ਵੀ ਮੁਲਾਜ਼ਮ ਜਲਦ ਨੋਟੀਫਿਕੇਸ਼ਨ ਕਰਨ ਦਾ ਵਾਅਦਾ ਕੀਤਾ ਗਿਆ ਸੀ।ਪੰਤੂ ੨ ਮਹੀਨੇ ਦੇ ਕਰੀਬ ਬੀਤ ਜਾਣ ਤੇ ਵੀ ਕੋਈ ਕਾਰਵਾਈ ਨਜ਼ਰ ਨਹੀ ਆ ਰਹੀ ਹੈ।
ਉਨ੍ਹਾ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਸਿੱਖਿਆ ਵਿਭਾਗ ਵਿਚ ਰੈਗੁਲਰ ਕਰਨ ਲਈ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ ਜਿਸ ਕਰਕੇ ਕਰਮਚਾਰੀਆ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ੨੧ ਜੂਨ ਤੋਂ ਲੈ ਕੇ ੨੫ ਜੂਨ ਤੱਕ ਸਰਵ ਸਿੱਖਿਆ ਅੀਭਆਨ ਦੇ ਦਫਤਰੀ ਕਰਮਚਾਰੀ ਸੂਬੇ ਦੇ ਸਾਰੇ ਜ਼ਿਲ੍ਹਿਆ ਵਿਚ ਮੁਲਾਜ਼ਮ ਮਾਰੂ ਨੀਤੀਆ ਦੇ ਛਪੇ ੫੦,੦੦੦ ਕੈਰੀ ਬੈਗ ਵੰਡਗੇ ਅਤੇ ਸਰਕਾਰ ਕਰਮਚਾਰੀਆ ਸਿੱਖਿਆ ਵਿਭਾਗ ਵਿਚ ਜਲਦ ਰੈਗੁਲਰ ਕਰਨ ਦੀ ਅਪੀਲ਼ ਕਰਨਗੇ।ਉਨ੍ਹਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਫਿਰ ਵੀ ਮੁਲਾਜ਼ਮਾਂ ਸਿੱਖਿਆ ਵਿਭਾਗ ਵਿਚ ਰੈਗੁਲਰ ਕਰਨ ਦਾ ਨੋਟੀਫਿਕੇਸ਼ਨ ਨਾ ਕੀਤਾ ਤਾਂ ਕਰਮਚਾਰੀ ੬ ਜੁਲਾਈ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕਰਨਗੇ।ਇਸ ਮੌਕੇ ਅਮ੍ਰਿਤਪਾਲ ਸਿੰਘ ,ਜਸਵਿੰਦਰ ਸਿੰਘ, ਭੁਪਿੰਦਰ ਸਿੰਘ ਅਤੇ ਵੀਰਪਾਲ ਕੌਰ ਹਾਜ਼ਰ ਸਨ।

Share Button

Leave a Reply

Your email address will not be published. Required fields are marked *