ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ‘ਤੇ ਜਨਤਾ ਦੀ ਕਚਹਿਰੀ ‘ਚ ਕੇਜਰੀਵਾਲ

ss1

ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ‘ਤੇ ਜਨਤਾ ਦੀ ਕਚਹਿਰੀ ‘ਚ ਕੇਜਰੀਵਾਲ

ਸਰਕਾਰ ਦੇ ਤਿੰਨ ਸਾਲ ਪੂਰੇ ਹੋਣ 'ਤੇ ਜਨਤਾ ਦੀ ਕਚਹਿਰੀ 'ਚ ਕੇਜਰੀਵਾਲ

ਦਿੱਲੀ ਵਿੱਚ ਅੱਜ ਕੇਜਰੀਵਾਲ ਸਰਕਾਰ ਦੇ ਤਿੰਨ ਸਾਲ ਪੂਰੇ ਹੋ ਗਏ ਹਨ। 14 ਫਰਵਰੀ, 2015 ਨੂੰ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਦੂਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਬਣੇ ਸਨ। ਤਿੰਨ ਸਾਲ ਪੂਰੇ ਹੋਣ ਮੌਕੇ ਕੇਜਰੀਵਾਲ ਤੇ ਉਨ੍ਹਾਂ ਦੇ ਮੰਤਰੀਆਂ ਨੇ ਫੋਨ ਕਾਲਾਂ ਰਾਹੀਂ ਲੋਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਇਸ ਪ੍ਰੋਗਰਾਮ ਵਿੱਚ ਕੇਜਰੀਵਾਲ ਤੇ ਉਨ੍ਹਾਂ ਦੇ ਮੰਤਰੀ ਆਪਣੀ ਸਰਕਾਰ ਦੇ ਕੰਮਾਂ ਨੂੰ ਗਿਣਾਉਣਗੇ। ਤਿੰਨ ਸਾਲ ਬਾਅਦ ਵੀ ਅਧੂਰੇ ਕੰਮਾਂ ਨੂੰ ਕੇ ਵਿਰੋਧੀ ਧਿਰ ਕੇਜਰੀਵਾਲ ਦਾ ਵਿਰੋਧ ਕਰ ਰਹੀ ਹੈ।

ਐਨਡੀਐਮਸੀ ਕਨਵੈਨਸ਼ਨ ਸੈਂਟਰ ਵਿੱਚ ਕੇਜਰੀਵਾਲ ਨੇ ਲੋਕਾਂ ਦੇ ਸਵਾਲਾ ਦੇ ਜਵਾਬ ਦਿੱਤੇ। ਇਸ ਵਿੱਚ ਸਰਕਾਰ ਦੇ ਸਾਰੇ ਕੈਬਨਿਟ ਮੰਤਰੀ ਮੌਜੂਦ ਸਨ। ਇਸ ਦੌਰਾਨ ਸਰਕਾਰ ਆਪਣੀ ਕਾਮਯਾਬੀ ਦਾ ਨਵਾਂ ਗਾਣਾ ਵੀ ਰਿਲੀਜ਼ ਕਰਨ ਜਾ ਰਹੀ ਹੈ। ਕੇਜਰੀਵਾਲ ਅਜੇ ਤੱਕ ਆਪਣੇ ਕਈ ਵਾਅਦੇ ਪੂਰੇ ਨਹੀਂ ਕਰ ਸਕੇ। ਦਿੱਲੀ ਵਿੱਚ ਸੀਸੀਟੀਵੀ ਲਾਉਣ ਵਾਲਾ ਵਾਅਦਾ ਵੀ ਉਨ੍ਹਾਂ ਵਿੱਚੋਂ ਇੱਕ ਹੈ।

ਦੂਜੇ ਪਾਸੇ ਦਿੱਲੀ ਬੀਜੇਪੀ ਪ੍ਰਧਾਨ ਮਨੋਜ ਤਿਵਾੜੀ ਅੱਜ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕਰ ਰਹੇ ਹਨ। ਇਹ ਦਿੱਲੀ ਸਰਕਾਰ ਦੇ ਅਧੂਰੇ ਵਾਅਦਿਆਂ ਤੇ ਭਾਈ-ਭਤੀਜਾਵਾਦ ਖਿਲਾਫ ਹੈ। ਇਸ ਤੋਂ ਇਲਾਵਾ ਸ਼ੀਲਾ ਦੀਕਸ਼ਿਤ ਤੇ ਅਜੇ ਮਾਕਨ ਸਰਕਾਰ ਦੀਆਂ ਨਾਕਾਮੀਆਂ ਦੱਸਣ ਲਈ ਪ੍ਰੈੱਸ ਕਾਨਫਰੰਸ ਕਰ ਰਹੇ ਹਨ।

Share Button

Leave a Reply

Your email address will not be published. Required fields are marked *