ਸਰਬੱਤ ਖਾਲਸਾ ਨੂੰ ਲੈ ਕੇ ਹਰ ਵਰਗ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ: ਕਾਹਨਸਿੰਘ ਵਾਲਾ

ss1

ਸਰਬੱਤ ਖਾਲਸਾ ਨੂੰ ਲੈ ਕੇ ਹਰ ਵਰਗ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ: ਕਾਹਨਸਿੰਘ ਵਾਲਾ

fdk-2ਫ਼ਰੀਦਕੋਟ,23 ਨਵੰਬਰ ( ਜਗਦੀਸ਼ ਬਾਂਬਾ ) ਸ੍ਰੀ ਅੰਮ੍ਰਿਤਸਰ ਦੀ ਧਰਤੀ ‘ਤੇ ਚੱਬਾ ਵਿਖੇ ਹੋਏ ਸਰਬੱਤ ਖਾਲਸਾ ਵਿੱਚ ਹਰ ਵਰਗ ‘ਤੇ ਹਰ ਧਰਮ ਦੇ ਲੋਕਾਂ ਦਾ ਜਿਸ ਤਰਾਂ ਵਿਸ਼ਾਲ ਇਕੱਠ ਹੋਇਆ ਸੀ ਬਿਲਕੁੱਲ ਉਸੇ ਹੀ ਤਰਾਂ ਆਉਣ ਵਾਲੀ 8 ਦਸਬੰਰ ਨੂੰ ਤਲਵੰਡੀ ਸਾਬੋ ਵਿਖੇ ਉਸ ਤੋਂ ਵੀ ਵੱਡਾ ਇਕੱਠ ਹੋਵੇਗਾ ਕਿਉਂਕਿ ਹਰ ਵਰਗ ਦੇ ਲੋਕਾਂ ਵਿੱਚ ਸਰਬੱਤ ਖਾਲਸਾ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਉਕਤ ਵਿਚਾਰਾਂ ਦਾ ਪ੍ਰਗਟਾਵਾਂ ਕਰਦਿਆਂ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਜਸਕਰਨ ਸਿੰਘ ਕਾਹਨਸਿੰਘ ਵਾਲਾ ਅਤੇ ਜਿਲਾ ਪ੍ਰਧਾਨ ਭਾਈ ਸੁਰਜੀਤ ਸਿੰਘ ਅਰਾਈਆਂ ਨੇ ਕਿਹਾ ਕਿ 8 ਦਸੰਬਰ ਨੂੰ ਤਲਵੰਡੀ ਸਾਬੋ ਵਿਖੇ ਹੋ ਰਹੇ ਸਰਬੱਤ ਖਾਲਸਾ ਨੂੰ ਲੈ ਕੇ ਪਿੰਡ-ਪਿੰਡ ਪੱਧਰ ਤੇ ਬੈਠਕਾਂ ਦਾ ਦੌਰ ਜਾਰੀ ਹੈ ‘ਤੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਦੇਰ ਰਾਤ ਤੱਕ ਮੀਟਿੰਗਾਂ ਕੀਤੀਆ ਜਾ ਰਹੀਆਂ ਹਨ ਤਾਂ ਜੋ ਮੌਜੂਦਾ ਸਰਕਾਰ ਦੀਆਂ ਕੋਝੀਆਂ ਚਾਲਾਂ ਤੋਂ ਲੋਕਾਂ ਨੂੰ ਸੁਚੇਤ ਕੀਤਾ ਜਾ ਸਕੇ। ਉਨਾਂ ਕਿਹਾ ਕਿ ਸਰਬੱਤ ਖਾਲਸਾ ਨੂੰ ਲੈ ਕੇ ਹੁਣ ਤੱਕ ਸਾਦਿਕ,ਗੋਲੇਵਾਲਾ,ਕੋਟ ਸੁਖੀਆ,ਬਰਗਾੜੀ,ਪੰਜਗਰਾਂਈ,ਪਿਪਲੀ, ਰਾਜੋਵਾਲਾ,ਚਹਿਲ ,ਭਾਣਾ ,ਚਮੇਲੀ ਸਮੇਤ ਇੱਕ ਦਰਜਨ ਤੋਂ ਵੱਧ ਅਜਿਹੇ ਹੀ ਹੋਰ ਪਿੰਡਾਂ ਦੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਚੁੱਕਾ ਹੈ ‘ਤੇ ਹਰ ਵਰਗ ਦੇ ਲੋਕਾਂ ਵਿੱਚ ਸਰਬੱਤ ਖਾਲਸਾ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਉਨਾਂ ਕਿਹਾ ਕਿ ਮੌਜੂਦਾ ਸਰਕਾਰ ਸਰਬੱਤ ਖਾਲਸਾ ਨੂੰ ਰੋਕਣ ਲਈ ‘ਤੇ ਅਸਫਲ ਕਰਨ ਲਈ ਜਿਨਾਂ ਮਰਜੀ ਜੋਰ ਲਗਾ ਲਵੇ ਪ੍ਰੰਤੂ ਹੁਣ ਹਰ ਇਕ ਧਰਮ ਦੇ ਲੋਕ ਸਰਕਾਰ ਦੀਆਂ ਮਾੜੀਆ ਨੀਤੀਆਂ ਤੋਂ ਦੁਖੀ ਹੋ ਕੇ ਸਰਕਾਰ ਨੂੰ ਚੱਲਦਾ ਕਰਨ ਲਈ ਕਮਰ ਕੱਸੇ ਕਰ ਚੁੱਕੇ ਹਨ ।

Share Button

Leave a Reply

Your email address will not be published. Required fields are marked *