ਸਰਹੱਦੀ ਜਿਲ੍ਹਿਆਂ ਲਈ ਅਧਿਆਪਕਾਂ ਦਾ ਵੱਖਰਾ ਕੇਡਰ ਬਣਾਉਣਾ ਸਲਾਘਾਯੋਗ ਕਦਮ- ਕਾਂਗਰਸੀ ਆਗੂ

ss1

ਸਰਹੱਦੀ ਜਿਲ੍ਹਿਆਂ ਲਈ ਅਧਿਆਪਕਾਂ ਦਾ ਵੱਖਰਾ ਕੇਡਰ ਬਣਾਉਣਾ ਸਲਾਘਾਯੋਗ ਕਦਮ- ਕਾਂਗਰਸੀ ਆਗੂ

ਪੰਜਾਬ ਦੀਆਂ ਯੂਨੀਵਰਸਿਟੀਆਂ ਤੋਂ ਐਮ.ਏ, ਬੀ.ਐਡ ਪਾਸ ਨੌਜਵਾਨਾਂ ‘ਤੇ ਟੈਟ ਦੀ ਸ਼ਰਤ ਖਤਮ ਕਰਨ ਦੀ ਕੀਤੀ ਅਪੀਲ

ਸਰਹੱਦੀ ਜਿਲ੍ਹਿਆਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਬਾਰਡਰ ਦੇ ਜਿਲ੍ਹਿਆਂ ਦਾ ਵੱਖਰਾ ਕੇਡਰ ਬਣਾਉਣਾ ਸ਼ਲਾਘਾਯੋਗ ਕਦਮ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂਆਂ ਸਰਪੰਚ ਸਿਮਰਜੀਤ ਸਿੰਘ ਭੈਣੀ, ਬਲਜੀਤ ਸਿੰਘ ਚੂੰਗ, ਗੁਰਜੀਤ ਸਿੰਘ ਘੁਰਕਵਿੰਡੀਆ, ਨੰਬਰਦਾਰ ਕਰਤਾਰ ਸਿੰਘ ਬਲ੍ਹੇਰ, ਗੁਰਸ਼ਿੰਦਰ ਸਿੰਘ ਸ਼ਿੰਦਾ ਵੀਰਮ, ਗੁਲਸ਼ਨ
ਸਿੰਘ ਅਲਗੋਂ, ਸਰਬਸੁਖਰਾਜ ਸਿੰਘ ਨਾਰਲਾ, ਦੀਪ ਖਹਿਰਾ ਨੇ ਕੀਤਾ ਤੇ ਆਖਿਆ ਕਿ ਪੰਜਾਬ ਦੇ ਅੱਧੀ ਦਰਜਨ ਸਰਹੱਦੀ ਜਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਫਿਰੋਜਪੁਰ, ਫਰੀਦਕੋਟ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਵਾਲੇ ਅਧਿਆਪਕਾਂ ਦਾ ਵੱਖਰਾ ਕੇਡਰ ਬਣਾ ਕੇ ਉਹਨਾਂ ਨੂੰ ਵਾਧੂ ਸਹੂਲਤਾਂ ਤੇ ਵੱਧ ਤਨਖਾਹ ਦੇਣ ਦਾ ਫੈਸਲਾ ਕੈਪਟਨ ਸਰਕਾਰ ਦੀ ਉਸਾਰੂ ਸੋਚ ਦਾ ਸਿੱਟਾ ਹੈ।

ਉਪਰੋਕਤ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਸਿੱਖਿਆ ਮੰਤਰੀ ਅਰੁਣਾ ਚੋਧਰੀ, ਕਾਂਗਰਸ ਜਿਲ੍ਹਾ ਤਰਨਤਾਰਨ ਪ੍ਰਧਾਨ ਤੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਆਦਿ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਸਰਹੱਦੀ ਪਿੰਡਾਂ ਦੇ ਵਿਦਿਆਰਥੀਆਂ ਨੂੰ ਲਾਭ ਮਿਲੇਗਾ।

ਉਹਨਾਂ ਨੇ ਪੰਜਾਬ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਪੰਜਾਬ ਦੀਆਂ ਯੂਨੀਵਰਸਿਟੀਆਂ ਤੋਂ ਐਮ.ਏ, ਬੀ.ਐਡ ਪਾਸ ਸਰਹੱਦੀ ਪਿੰਡਾਂ ਦੇ ਨੌਜਵਾਨਾਂ ‘ਤੇ ਟੈਟ ਦੀ ਸ਼ਰਤ ਨੂੰ ਖਤਮ ਕਰਕੇ ਇਸ ਕੇਡਰ ਵਿਚ ਲਿਆ ਕੇ ਭਰਤੀ ਕੀਤਾ ਜਾਵੇ ਤਾਂ ਜੋ ਸਰਹੱਦੀ ਜਿਲ੍ਹਿਆਂ ਦੇ ਨੌਜਵਾਨਾਂ ਨੂੰ ਆਪਣੇ ਸਰਹੱਦੀ ਜਿਲ੍ਹਿਆਂ ਵਿਚ ਰੋਜਗਾਰ ਮਿਲ ਸਕੇ ਤੇ ਸਰਹੱਦੀ ਏਰੀਏ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਹੋ ਸਕੇ।

Share Button

Leave a Reply

Your email address will not be published. Required fields are marked *