ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਸਵਾਰੀਆਂ ਨਾਲ ਭਰਿਆ ਆਟੋ ਅਵਾਰਾ ਪਸ਼ੂਆਂ ਨਾਲ ਟਕਰਾਇਆ, 2 ਵਿਅਕਤੀਆਂ ਦੀ ਹੋਈ ਮੌਤ

ਸਵਾਰੀਆਂ ਨਾਲ ਭਰਿਆ ਆਟੋ ਅਵਾਰਾ ਪਸ਼ੂਆਂ ਨਾਲ ਟਕਰਾਇਆ, 2 ਵਿਅਕਤੀਆਂ ਦੀ ਹੋਈ ਮੌਤ

ਫ਼ਿਰੋਜ਼ਪੁਰ : ਪੰਜਾਬ ਭਰ ਵਿੱਚ ਸੜਕਾਂ ਉੱਤੇ ਮੌਤ ਬਣਕੇ ਘੁੰਮ ਰਹੇ ਆਵਾਰਾ ਪਸ਼ੂ ਆਏ ਦਿਨ ਸੜਕ ਹਾਦਸਿਆਂ ਦਾ ਕਾਰਨ ਬਣ ਰਹੇ ਹਨ। ਇਸ ਨਾਲ ਲੋਕ ਆਪਣੀਆਂ ਕੀਮਤੀ ਜਾਨਾਂ ਗਵਾ ਰਹੇ ਹਨ ਪਰ ਸਰਕਾਰ ਵੱਲੋਂ ਗਊ ਟੈਕਸ ਲਏ ਜਾਣ ਦੇ ਬਾਵਜੂਦ ਇਨ੍ਹਾਂ ਆਵਾਰਾ ਪਸ਼ੂਆਂ ਉੱਤੇ ਲਗਾਮ ਨਹੀਂ ਲਾਈ ਜਾ ਰਹੀ। ਜਿਸ ਕਾਰਨ ਹਰ ਰੋਜ਼ ਅਨੇਕਾਂ ਹਾਦਸੇ ਵਾਪਰਦੇ ਰਹਿੰਦੇ ਹਨ।

ਹੁਣ ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਪਿੰਡ ਕੜਮਾ ਨੇੜੇ ਬੀਤੀ ਦੇਰ ਰਾਤ ਸੜਕ ’ਤੇ ਘੰਮ ਰਹੇ ਆਵਾਰਾ ਪਸ਼ੂਆਂ ਨਾਲ ਇਕ ਆਟੋ ਦੇ ਟਕਰਾ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਆਟੋ ਰਿਕਸ਼ਾ ‘ਚ ਸਵਾਰ 5 ਵਿਅਕਤੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਪਹੁੰਚਾਇਆ ਗਿਆ। ਜਿੱਥੇ 2 ਵਿਅਕਤੀਆਂ ਦੀ ਮੌਤ ਹੋ ਗਈ ਹੈ।

ਇਸ ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਹਾਦਸੇ ’ਚ ਮਰੇ ਗਏ ਦੋ ਵਿਅਕਤੀਆਂ ’ਚੋਂ ਇਕ ਵਿਅਕਤੀ ਬੀ.ਐੱਸ.ਐੱਫ ਦਾ ਜਵਾਨ ਸੀ ਅਤੇ ਦੂਜਾ ਪਿੰਡੂ ਬੇਟੂ ਕਦੀਮ ਦਾ ਰਹਿਣ ਵਾਲਾ ਚਨਨ ਸਿੰਘ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਹਾਦਸੇ ਵਾਪਰ ਚੁੱਕੇ ਹਨ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: