ਸਵੱਛਤਾ ਸਬੰਧੀ ਜਾਗਰੂਕਤਾ ਰੈਲੀ ਕੱਢੀ

ਸਵੱਛਤਾ ਸਬੰਧੀ ਜਾਗਰੂਕਤਾ ਰੈਲੀ ਕੱਢੀ

16-dhuri
ਧੂਰੀ, 16 ਸਤੰਬਰ/ਰਾਜੇਸ਼ਵਰ ਪਿੰਟੂ, ਬਿੰਨੀ ਗਰਗ: ਅੱਜ ਸਵੱਛ ਭਾਰਤ ਸਕੀਮ ਅਧੀਨ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਨਗਰ ਕੌਸਲ ਧੂਰੀ ਵੱਲੋਂ ਸ਼ਹਿਰ ਵਿੱਚ ਲੋਕਾਂ ਨੂੰ ਆਪਣਾ ਆਲਾ ਦੁਆਲਾ ਸਾਫ਼ ਰੱਖਣ ਲਈ ਇੱਕ ਜਾਗਰੂਕਤਾ ਰੈਲੀ ਕੱਢੀ ਗਈ, ਜਿਸਨੂੰ ਅੱਜ ਨਗਰ ਕੌਸਲ ਦੇ ਪ੍ਰਧਾਨ ਪ੍ਰਸ਼ੋਤਮ ਕਾਂਸਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਸ਼ੋਤਮ ਕਾਂਸਲ ਅਤੇ ਕਾਰਜ ਸਾਧਕ ਅਫਸਰ ਅਸ਼ੀਸ਼ ਕੁਮਾਰ ਨੇ ਦੱਸਿਆ ਕਿ ਇਹ ਰੈਲੀ ਲੋਕਾਂ ਨੂੰ ਆਪਣਾ ਆਲਾ ਦੁਆਲਾ ਸਾਫ਼ ਰੱਖਣ ਲਈ ਜਾਗਰੂਰਕ ਕਰਨ ਲਈ ਆਯੋਜਿਤ ਕੀਤੀ ਜਾ ਰਹੀ ਹੈ, ਕਿਉਂਕ ਇੰਨੀ ਦਿਨੀਂ ਡੇਂਗੂ ਦਾ ਪ੍ਰਕੋਪ ਵੱਧ ਰਿਹਾ ਹੈ। ਉਨਾਂ ਕਿਹਾ ਕਿ ਨਗਰ ਕੌਸਲ ਵੱਲੋਂ ਫੌਂਗਿਗ ਮਸ਼ੀਨਾਂ ਰਾਹੀਂ ਫੌਗਿਗ ਕਰਵਾਈ ਜਾ ਰਹੀ ਹੈ ਅਤੇ ਖਾਲੀ ਪਲਾਟਾਂ ਦੇ ਮਕਾਨਾਂ ਨੂੰ ਆਪਣੇ ਪਲਾਟਾਂ ਦੀ ਚਾਰਦੀਵਾਰੀ ਕਰਵਾਉਣ ਅਤੇ ਸਫ਼ਾਈ ਰੱਖਣ ਦੀ ਹਦਾਇਤ ਕੀਤੀ ਗਈ ਹੈ। ਇਸ ਮੌਕੇ ਨਗਰ ਕੌਸਲਰਾਂ ਵਿੱਚ ਅਮਰੀਕ ਸਿੰਘ, ਕਰਮਜੀਤ ਸਿੰਘ ਪੰਮੀ, ਰਣ ਸਿੰਘ, ਅਜੇ ਪਰੋਚਾ, ਮਲਕੀਤ ਸਿੰਘ ਮਾਧੋ, ਰਜਨੀਸ਼ ਕੁਮਾਰ, ਚਰਨ ਦਾਸ, ਸੁਰਿੰਦਰ ਕੁਮਾਰ ਸਮੇਤ ਸਟਾਫ਼ ਮੈਂਬਰਾਂ ਵਿੱਚ ਨਵਦੀਪ ਕੁਮਾਰ ਨਵੀ, ਮਨਜੀਤ ਸਿੰਘ ਇੰਪਸੈਕਟਰ ਵੀ ਹਾਜਰ ਸਨ।

Share Button

Leave a Reply

Your email address will not be published. Required fields are marked *

%d bloggers like this: