ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. Jun 5th, 2020

ਸਹਿਕਾਰੀ ਸਭਾਵਾਂ ਦੇ ਮੈਂਬਰ ਪਿਛਲੇ ਸਾਲ ਵਾਂਗ ਹੀ ਹੱਦ ਕਰਜ਼ਾ ਲੈ ਸਕਣਗੇ: ਸੁਖਜਿੰਦਰ ਸਿੰਘ ਰੰਧਾਵਾ

ਸਹਿਕਾਰੀ ਸਭਾਵਾਂ ਦੇ ਮੈਂਬਰ ਪਿਛਲੇ ਸਾਲ ਵਾਂਗ ਹੀ ਹੱਦ ਕਰਜ਼ਾ ਲੈ ਸਕਣਗੇ: ਸੁਖਜਿੰਦਰ ਸਿੰਘ ਰੰਧਾਵਾ

• ਸਹਿਕਾਰਤਾ ਵਿਭਾਗ ਵੱਲੋਂ ਕੋਵਿਡ-19 ਸੰਕਟ ਦੇ ਚੱਲਦਿਆਂ 2019-20 ਵਾਲੇ ਵਿੱਤੀ ਨੇਮ ਮੌਜੂਦਾ ਸਾਲ 2020-21 ਤੱਕ ਵਧਾਉਣ ਦਾ ਫੈਸਲਾ

ਚੰਡੀਗੜ, 7 ਅਪ੍ਰੈਲ (ਨਿਰਪੱਖ ਆਵਾਜ਼ ਬਿਊਰੋ): ਕੋਵਿਡ-19 ਮਹਾਂਮਾਰੀ ਦੇ ਸੰਕਟ ਅਤੇ ਕਰਫਿਊ/ਲੌਕਡਾਊਨ ਦੀਆਂ ਬੰਦਸ਼ਾਂ ‘ਤੇ ਚੱਲਦਿਆਂ ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਰਾਹਤ ਦਿੰਦਿਆਂ ਲਈ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਐਲਾਨ ਕੀਤਾ ਕਿ ਉਨ੍ਹਾਂ ਨੂੰ ਇਸ ਸਾਲ ਹੱਦ ਕਰਜ਼ਾ ਪਿਛਲੇ ਵਿੱਤੀ ਸਾਲ ਵਾਂਗ ਹੀ ਮਿਲੇਗਾ, ਇਸ ਲਈ ਉਨ੍ਹਾਂ ਨੂੰ ਕੋਈ ਮਤਾ ਜਾਂ ਦਸਤਾਵੇਜ਼ ਬੰਦਸ਼ਾਂ ਜਾਰੀ ਰਹਿਣ ਤੱਕ ਜਮ੍ਹਾਂ ਨਹੀਂ ਕਰਵਾਉਣਾ ਪਵੇਗਾ।

ਸਹਿਕਾਰਤਾ ਮੰਤਰੀ ਦੇ ਦਿਸ਼ਾਂ ਨਿਰਦੇਸ਼ਾਂ ‘ਤੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵੱਲੋਂ ਥੋੜੀਂ ਮਿਆਦ ਦੇ ਫਸਲੀ ਕਰਜ਼ਿਆਂ (ਹੱਦ ਕਰਜ਼ਾ) ਲਈ ਪਿਛਲੇ ਵਿੱਤੀ ਸਾਲ 2019-20 ਵਾਸਤੇ ਨਿਰਧਾਰਤ ਕੀਤੇ ਵਿੱਤੀ ਨੇਮ (ਸਕੇਲ ਆਫ ਫਾਈਨਾਂਸ) ਮੌਜੂਦਾ ਸਾਲ 2020-21 ਤੱਕ ਵਧਾਉਣ ਦਾ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ।

ਸ. ਰੰਧਾਵਾ ਨੇ ਦੱਸਿਆ ਕਿ ਸਹਿਕਾਰੀ ਸਭਾਵਾਂ ਦੇ ਮੈਂਬਰ ਸਾਲ 2019-20 ਵਾਂਗ ਹੀ ਮੌਜੂਦਾ ਵਿੱਤੀ ਵਰੇ ਵਿੱਚ ਹੱਦ ਕਰਜ਼ਾ ਹਾਸਲ ਕਰ ਸਕਣਗੇ ਬਸ਼ਰਤੇ ਉਨ੍ਹਾਂ ਨੇ ਪਿਛਲੇ ਵਿੱਤੀ ਵਰੇ ਵਿੱਚ ਜ਼ਮੀਨ ਖਰੀਦੀ ਜਾਂ ਵੇਚੀ ਨਾ ਹੋਵੇ, ਇਸ ਸਬੰਧੀ ਉਨ੍ਹਾਂ ਨੂੰ ਲਿਖ ਕੇ ਦੇਣਾ ਹੋਵੇਗਾ।

ਸ.ਰੰਧਾਵਾ ਨੇ ਕਿਹਾ ਕਿ ਜੇਕਰ ਕਿਸੇ ਮੈਂਬਰ ਵੱਲੋਂ ਪਿਛਲੇ ਵਿੱਤੀ ਵਰੇ ਦੌਰਾਨ ਜ਼ਮੀਨੀ ਖਰੀਦੀ ਜਾਂ ਵੇਚੀ ਗਈ ਹੈ ਤਾਂ ਉਸ ਸਬੰਧੀ ਮੈਂਬਰਾਂ ਵੱਲੋਂ ਇਹ ਲਿਖ ਕੇ ਦੇਣਾ ਹੋਵੇਗਾ ਅਤੇ ਅਜਿਹੇ ਮੈਂਬਰ ਦੀ ਲਿਮਟ ਉਨ੍ਹਾਂ ਦੀ ਜ਼ਮੀਨ ਦੇ ਅਨੁਸਾਰ ਦੁਬਾਰਾ ਬਣਾਈ ਜਾਵੇਗੀ। ਕੇਂਦਰੀ ਸਹਿਕਾਰੀ ਬੈਂਕਾਂ ਵੱਲੋਂ ਸਹਿਕਾਰੀ ਖੇਤੀਬਾੜੀ ਸੇਵਾ ਸਭਾਵਾਂ ਦੇ ਮੈਂਬਰਾਂ ਨੂੰ ਕਰਜ਼ੇ ਦੀ ਐਡਵਾਂਸਮੈਂਟ ਸਭਾਵਾਂ ਵੱਲੋਂ ਪਹਿਲਾਂ ਦਿੱਤੇ ਦਸਤਾਵੇਜ਼ਾਂ ਦੇ ਆਧਾਰ ‘ਤੇ ਹੀ ਕੀਤੀ ਜਾਵੇਗੀ ਅਤੇ ਲੌਕਡਾਊਨ/ਕਰਫਿਊ ਦੀਆਂ ਬੰਦਸ਼ਾਂ ਹਟਣ ਤੋਂ ਬਾਅਦ ਇਸ ਸਬੰਧੀ ਲੋੜੀਂਦੇ ਮਤੇ/ਦਸਤਾਵੇਜ਼ ਸਭਾਵਾਂ ਪਾਸੋਂ ਪ੍ਰਾਪਤ ਕਰ ਲਏ ਜਾਣ।

ਸਹਿਕਾਰਤਾ ਮੰਤਰੀ ਨੇ ਅੱਗੇ ਦੱਸਿਆ ਕਿ ਭਾਈ ਘਨੱਈਆ ਸਿਹਤ ਸੇਵਾ ਸਕੀਮ ਅਧੀਨ ਹਰੇਕ ਮੈਂਬਰ ਵੱਲੋਂ ਖੇਤੀਬਾੜੀ/ਗੈਰ ਖੇਤੀਬਾੜੀ ਲਈ ਦਿੱਤੀ ਜਾਣ ਵਾਲੀ ਬਕਾਇਆ ਰਹਿੰਦੀ ਕਿਸ਼ਤ ਦੇ ਬਰਾਬਰ ਵਿਸ਼ੇਸ਼ ਹੱਦ ਕਰਜ਼ਾ ਪ੍ਰਵਾਨ ਕੀਤਾ ਜਾਂਦਾ ਹੈ। ਠੇਕੇ ‘ਤੇ ਲਈ ਗਈ ਜ਼ਮੀਨ ‘ਤੇ ਉਗਾਈਆਂ ਜਾਣ ਵਾਲੀਆਂ ਫਸਲਾਂ ਲਈ ਫਸਲੀ ਕਰਜ਼ੇ ਸਬੰਧੀ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਪਹਿਲੀਂ ਹਦਾਇਤਾਂ ਲਾਗੂ ਰਹਿਣਗੀਆਂ।

ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਰਾਜ ਕੇਂਦਰੀ ਸਹਿਕਾਰੀ ਬੈਂਕਾਂ ਤੇ ਐਮ.ਡੀਜ਼ ਅਤੇ ਸੂਬੇ ਦੇ ਸਮੂਹ ਜੁਆਇੰਟ, ਡਿਪਟੀ ਤੇ ਸਹਾਇਕ ਰਜਿਸਟਰਾਰਾਂ ਨੂੰ ਉਕਤ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਲਈ ਕਿਹਾ।

Leave a Reply

Your email address will not be published. Required fields are marked *

%d bloggers like this: