ਸ਼ਬਦ ਗੁਰੂ ਪ੍ਰਚਾਰ ਸਮਾਗਮ ਤਹਿਤ ਪਿੰਡ ਮਲੋਟ ਵਿਖੇ ਪ੍ਰੋਗਰਾਮ ਭਲਕੇ

ss1

ਸ਼ਬਦ ਗੁਰੂ ਪ੍ਰਚਾਰ ਸਮਾਗਮ ਤਹਿਤ ਪਿੰਡ ਮਲੋਟ ਵਿਖੇ ਪ੍ਰੋਗਰਾਮ ਭਲਕੇ

21malout05ਮਲੋਟ, 21 ਅਕਤੂਬਰ (ਆਰਤੀ ਕਮਲ) : ਖਾਲਸਾ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ੁਰੂ ਕੀਤੇ ਸ਼ਬਦ ਗੁਰੂ ਪ੍ਰਚਾਰ ਸਮਾਗਮ ਤਹਿਤ ਭਲਕੇ ਭਾਈ ਮੰਝ ਭਲਾਈ ਕੇਂਦਰ ਪਿੰਡ ਮਲੋਟ ਵਿਖੇ ਇਕ ਵਿਸ਼ਾਲ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਪੰਥ ਪ੍ਰਸਿੱਥ ਕਥਾ ਵਾਚਕ ਭਾਈ ਅਮਰੀਕ ਸਿੰਘ ਜੀ ਚੰਡੀਗੜ ਵਾਲੇ ਵਿਸ਼ੇਸ਼ ਤੌਰ ਤੇ ਪੁੱਜੇ ਕੇ ਸੰਗਤ ਨੂੰ ਸ਼ਬਦ ਗੁਰੂ ਦੀ ਮਹੱਤਤਾ ਬਾਰੇ ਦੱਸਣਗੇ । ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਚਰਨਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਭਾਈ ਮੰਝ ਭਲਾਈ ਕੇਂਦਰ ਪਿੰਡ ਮਲੋਟ ਵਿਖੇ ਭਲਕੇ 23 ਅਕਤੂਬਰ ਐਤਵਾਰ ਨੂੰ ਰਾਤ 7 ਵਜੇ ਤੋਂ 10 ਵਜੇ ਤੱਕ ਇਹ 19ਵਾਂ ਮਹਾਨ ਸ਼ਬਦ ਗੁਰੂ ਪਚਾਰ ਸਮਾਗਮ ਰੱਖਿਆ ਗਿਆ ਹੈ ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜੱਥਿਆਂ ਤੋਂ ਇਲਾਵਾ ਭਾਈ ਅਮਰੀਕ ਸਿੰਘ ਸੰਗਤ ਦੇ ਸਨਮੁੱਖ ਆਪਣੇ ਵਿਚਾਰ ਰੱਖਣਗੇ ।

Share Button

Leave a Reply

Your email address will not be published. Required fields are marked *