Sat. Apr 20th, 2019

ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਦਲਜੀਤ ਸਿੰਘ ਸਿਧਾਣਾ, ਰਾਮਪੁਰਾ ਫੂਲ: ਹਿੰਦ ਦੀ ਚਾਦਰ ਤੇ ਤਿਲਕ ਜੰਝੂ ਦੇ ਰਾਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਨਾਮਦੇਵ ਸਹਿਬ ਵਿਖੇ ਸਰਧਾਂ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂ ਗ੍ਰੰਥ ਸਹਿਬ ਜੀ ਦੀ ਬਾਣੀ ਦੇ ਪਾਠਾਂ ਦੇ ਭੋਗ ਪਾਏ ਗਏ ਤੇ ਇਸ ਦੌਰਾਨ ਪ੍ਰਸਿੱਧ ਰਾਗੀ ਭਾਈ ਹਰਜੀਤ ਸਿੰਘ ਰਾਮਪੁਰਾ ਫੂਲ ਵਾਲਿਆਂ ਦੇ ਜੱਥੇ ਨੇ ਇਲਾਹੀ ਬਾਣੀ ਦਾ ਕੀਰਤਨ ਕਰਦਿਆਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਬਾਰੇ ਸਿੱਖ ਇਤਿਹਾਸ ਸੁਣਾ ਕੇ ਸਿੱਖ ਸੰਗਤਾਂ ਨੂੰ ਹਮੇਸ਼ਾ ਜ਼ਬਰ ਜ਼ੁਲਮ ਖਿਲਾਫ ਸੰਘਰਸ਼ ਕਰਨ ਦੀ ਪ੍ਰੇਰਨਾ ਦਿੱਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ ਕੈਂਥ, ਮੀਤ ਪ੍ਰਧਾਨ ਦਰਸ਼ਨ ਸਿੰਘ, ਜ਼ਿਲ੍ਹਾਂ ਸੀਨੀਅਰ ਮੀਤ ਪ੍ਰਧਾਨ ਕ੍ਰਿਪਾਲ ਸਿੰਘ ਕੈਂਥ, ਸੁਖਵਿੰਦਰ ਸਿੰਘ ਕੈਂਥ, ਬਲਵਿੰਦਰ ਸਿੰਘ ਤੱਗੜ (ਕਾਲਾ), ਜਰਨੈਲ ਸਿੰਘ, ਹੈਪੀ ਕੈਂਥ ਤੇ ਪੁਸ਼ਪਿੰਦਰ ਸਿੰਘ ਹਾਜ਼ਰ ਸਨ।

Share Button

Leave a Reply

Your email address will not be published. Required fields are marked *

%d bloggers like this: