ਸਾਂਝੀ ਸੰਘਰਸ਼ ਕਮੇਟੀ ਵੱਲੋਂ ਬਾਰਵੀਂ ਦੀ ਮੈਰਿਟ ਵਿੱਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ

ss1

ਸਾਂਝੀ ਸੰਘਰਸ਼ ਕਮੇਟੀ ਵੱਲੋਂ ਬਾਰਵੀਂ ਦੀ ਮੈਰਿਟ ਵਿੱਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ
ਸੰਘਰਸ਼ ਕਮੇਟੀ ਨੇ ਹਰ ਪੱਖ ਤੋਂ ਸਹਾਇਤਾ ਦੀ ਜਿਤਾਈ ਬਚਨਬੱਧਤਾ

22-5ਤਲਵੰਡੀ ਸਾਬੋ, 21 ਮਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜੇ ਵਿੱਚੋਂ ਤਲਵੰਡੀ ਸਾਬੋ ਦੇ ਵੱਖ-ਵੱਖ ਸਕੂਲਾਂ ਦੀਆਂ ਮੈਰਿਟ ਵਿੱਚ ਆਪਣੀ ਚੰਗੀ ਪੁਜ਼ੀਸ਼ਨ ਬਣਾ ਕੇ ਤਲਵੰਡੀ ਸਾਬੋ ਦਾ ਨਾਮ ਪੂਰੀ ਦੁਨੀਆਂ ‘ਚ ਰੌਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਾਂਝੀ ਸੰਘਰਸ਼ ਕਮੇਟੀ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਕਮੇਟੀ ਆਗੂ ਜਸਪਾਲ ਸਿੰਘ ਗਿੱਲ ਨੇ ਦੱਸ਼ਿਆ ਕਿ ਉਕਤ ਕਮੇਟੀ ਵੱਲੋਂ ਯੂਨੀਵਰਸਲ ਪਬਲਿਕ ਸਕੂਲ ਦੀ ਪੰਜਾਬ ਵਿੱਚੋਂ ਤੀਜਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਜਸਦੀਪ ਕੌਰ, ਹਰਪ੍ਰੀਤ ਕੌਰ ਪੁੱਤਰੀ ਸ਼ਿਕੰਦਰ ਸਿੰਘ ਖਾਲਸਾ ਸਕੂਲ ਤਲਵੰਡੀ ਸਾਬੋ, ਰਮਨਪ੍ਰੀਤ ਕੌਰ ਪੁੱਤਰੀ ਕੁਲਵਿੰਦਰ ਕੁਮਾਰ ਨਥੇਹਾ ਖਾਲਸਾ ਸਕੂਲ ਨੇ ਪੰਜਾਬ ਵਿੱਚੋਂ 15ਵਾਂ ਸਥਾਨ ਪ੍ਰਾਪਤ ਕੀਤਾ ਹੈ ਨੂੰ ਇੱਕ ਸਾਦੇ ਤੇ ਪ੍ਰਭਾਵਸ਼ਾਲੀ ਪ੍ਰੋਗਰਾਮ ਦਰਮਿਆਨ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸਾਂਝੀ ਕਮੇਟੀ ਮੈਂਬਰਾਂ ਨੇ ਵਿਦਿਆਰਥਣਾਂ ਦੇ ਮਾਪਿਆਂ ਅਤੇ ਅਧਿਆਪਕਾਂ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕਮੇਟੀ ਵੱਲੋਂ ਉਹਨਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਿੱਤੀ ਜਾਵੇਗੀ।
ਇਸ ਮੌਕੇ ਕਮੇਟੀ ਵੱਲੋਂ ਤਲਵੰਡੀ ਸਾਬੋ ਦੇ ਮਸਲਿਆਂ ਨੂੰ ਲੈ ਕੇ ਵਿਚਾਰ ਚਰਚਾ ਕਰਨ ਤੋਂ ਇਲਾਵਾ ਕਮੇਟੀ ਦੀ ਇੱਕ ਐਡਹਾਕ ਕਮੇਟੀ ਵੀ ਬਣਾਈ ਗਈ ਜਿਸ ਵਿੱਚ ਨਵੇਂ ਮੈਂਬਰ ਬਲੌਰ ਸਿੰਘ ਗਿੱਲ, ਜਗਮੇਲ ਸਿੰਘ, ਲਾਭਵੀਰ ਸਿੰਘ, ਜਰਨੈਲ ਸਿੰਘ, ਨੱਥਾ ਸਿੰਘ, ਧੰਨਾ ਸਿੰਘ, ਗਿੱਲ, ਧਰਮ ਸਿੰਘ ਅਤੇ ਸੁੱਚਾ ਸਿੰਘ ਹੌਲਦਾਰ ਨੂੰ ਲਿਆ ਗਿਆ ਹੈ। ਇਸ ਸਨਮਾਨ ਸਮਾਰੋਹ ਦੌਰਾਨ ਹੋਰਨਾਂ ਤੋਂ ਇਲਾਵਾ ਮੱਖਣ ਸਿੰਘ ਕਾਮਰੇਡ, ਕਰਨੈਲ ਸਿੰਘ, ਰਾਜੂ ਔਲਖ, ਮੁਖਤਿਆਰ ਵੈਦ, ਮਿੱਠੂ ਸਿੰਘ, ਦਰਸ਼ਨ ਸਿੰਘ, ਹਰਬੰਸ ਸਿੰਘ, ਭੂਰਾ ਸਿੰਘ, ਜਸਵੰਤ ਸਿੰਘ, ਲੀਲੂ ਰਾਮ, ਗੋਰਾ ਲਾਲ, ਜੀਤ ਸਿੰਘ ਖਾਲਸਾ, ਮੇਜਰ ਸਿੰਘ ਅਤੇ ਧਰਮ ਸਿੰਘ ਰੋਮਾਣਾ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *