ਸਾਬਕਾ ਅਕਾਲੀ ਮੰਤਰੀ ਜਥੇਦਾਰ ਸੁੱਚਾ ਸਿੰਘ ਲੰਗਾਹ ‘ਤੇ ਬਲਾਤਕਾਰ ਦਾ ਮਾਮਲਾ ਦਰਜ

ss1

ਸਾਬਕਾ ਅਕਾਲੀ ਮੰਤਰੀ ਜਥੇਦਾਰ ਸੁੱਚਾ ਸਿੰਘ ਲੰਗਾਹ ‘ਤੇ ਬਲਾਤਕਾਰ ਦਾ ਮਾਮਲਾ ਦਰਜ

ਜੰਡਿਆਲਾ ਗੁਰੂ, 29 ਸਤੰਬਰ ਵਰਿੰਦਰ ਸਿੰਘ – ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਇਕ ਔਰਤ ਦੀ ਸ਼ਿਕਾਇਤ ‘ਤੇ ਸਾਬਕਾ ਅਕਾਲੀ ਮੰਤਰੀ ਜਥੇਦਾਰ ਸੁੱਚਾ ਸਿੰਘ ਲੰਗਾਹ ‘ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇੱਥੇ ਜ਼ਿਕਰਯੋਗ ਹੈ ਕਿ ਜਥੇ. ਸੁੱਚਾ ਸਿੰਘ ਲੰਗਾਹ ਅਕਾਲੀ ਦਲ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਵੀ ਹਨ ਅਤੇ ਗੁਰਦਾਸਪੁਰ ਵਿੱਚ ਹੋ ਰਹੀ ਲੋਕ ਸਭਾ ਚੋਣ ਵਿਚ ਭਾਜਪਾ ਉਮੀਦਵਾਰ ਨਾਲ ਮੋਢੀ ਹੋਕੇ ਤੁਰ ਰਹੇ ਹਨ ਜਿਸ ਕਰਕੇ ਭਾਜਪਾ ਉਮੀਦਵਾਰ ਨੂੰ ਨੁਕਸਾਨ ਵੀ ਝੱਲਣਾ ਪੈ ਸਕਦਾ ਹੈ । ਕੁੱਝ ਅਕਾਲੀ ਆਗੂ ਇਸ ਪਰਚੇ ਨੂੰ ਸਿਆਸੀ ਰੰਜਿਸ਼ ਕਰਾਰ ਦੇ ਰਹੇ ਹਨ।

Share Button

Leave a Reply

Your email address will not be published. Required fields are marked *