Wed. Aug 21st, 2019

ਸਾਬਕਾ ਕਾਂਗਰਸੀ ਵਿਧਾਇਕ ਪੰਜਗਰਾਈ ਸਾਥੀਆਂ ਸਮੇਤ ਅਕਾਲੀ ਦਲ ‘ਚ ਸ਼ਾਮਲ

ਸਾਬਕਾ ਕਾਂਗਰਸੀ ਵਿਧਾਇਕ ਪੰਜਗਰਾਈ ਸਾਥੀਆਂ ਸਮੇਤ ਅਕਾਲੀ ਦਲ ‘ਚ ਸ਼ਾਮਲ

ਹਲਕਾ ਭਦੌੜ ਦੇ ਮੁੱਖ ਸੇਵਾਦਾਰ ਅਤੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਸਿੰਘ ਪੰਜਗਰਾਈ ਅੱਜ ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਬਾਦਲ ‘ਚ ਸ਼ਾਮਲ ਹੋ ਗਏ ਹਨ, ਪੰਜਗਰਾਈਂ ਦੇ ਸੁਖਬੀਰ ਬਾਦਲ ਨੇ ਸਿਰੋਪਾੳ ਪਾ ਕੇ ਉਨ੍ਹਾਂ ਦਾ ਪਾਰਟੀ ‘ਚ ਸ਼ਾਮਲ ਹੋਣ ਦਾ ਸਵਾਗਤ ਕੀਤਾ।

ਪੰਜਗੲਰਾਈਂ ਨੇ ਕਿਹਾ ਕਿ ਕਾਂਗਰਸ ਪਾਰਟੀ ਚਾਪਲੂਸਾਂ ਦੀ ਪਾਰਟੀ ਬਣ ਕੇ ਰਹਿ ਚੁੱਕੀ ਹੈ ਤੇ ਗਰੀਬਾਂ ਦੀ ਕੋਈ ਵੀ ਸੁਣਵਾਈ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕਈ ਵਾਰ ਹਾਈਕਮਾਂਡ ਕੋਲ ਪਹੁੰਚ ਕੀਤੀ ਗਈ ਪਰ ਕਿਸੇ ਨੇ ਉਨ੍ਹਾਂ ਦੀ ਨਹੀਂ ਸੁਣੀ। ਪੰਜਗਰਾਂਈ 2 ਵਾਰ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਹਨ ਅਤੇ 2014 ‘ਚ ਕਾਂਗਰਸ ਵੱਲੋਂ ਲੋਕ ਸਭਾ ਚੋਣ ਲੜ ਚੁੱਕੇ ਹਨ।

ਪੰਜਗਰਾਂਈ ਨੇ ਮਨਪ੍ਰੀਤ ਬਾਦਲ, ਨਵਜੋਤ ਸਿੱਧੂ ਤੇ ਸੁਨੀਲ ਜਾਖੜ ‘ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਇੰਨ੍ਹਾਂ ਲੋਕਾਂ ਨੇ ਪੰਜਾਬ ਦੀ ਰਾਜਨੀਤੀ ਹਾਈਜੈਕ ਕੀਤਾ ਹੋਇਆ ਹੈ।

Leave a Reply

Your email address will not be published. Required fields are marked *

%d bloggers like this: