Thu. Oct 17th, 2019

ਸਾਬਕਾ ਕਾਂਗਰਸੀ ਵਿਧਾਇਕ ਮੋਫਰ ਵਿਰੁੱਧ ਮਾਮਲਾ ਦਰਜ

ਸਾਬਕਾ ਕਾਂਗਰਸੀ ਵਿਧਾਇਕ ਮੋਫਰ ਵਿਰੁੱਧ ਮਾਮਲਾ ਦਰਜ

ਮਾਨਸਾ : ਹਲਕਾ ਸਰਦੂਲਗੜ੍ਹ ਦੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਵਿਰੁੱਧ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕਰਕੇ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨੀਂ ਹਲਕਾ ਸਰਦੂਲਗੜ੍ਹ ਦੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਕਸਬਾ ਝੁਨੀਰ ਵਿਖੇ ਸਥਿਤ ਡੇਰਾ ਬਾਬਾ ਧਿਆਨ ਦਾਸ ਵਿਖੇ ਆਏ ਅਤੇ ਨਤਮਸਤਕ ਹੁੰਦਿਆਂ ਉੱਥੇ ਆਈਆਂ ਸੰਗਤਾਂ ਨੂੰ ਮਿਲੇ।

ਦੱਸਿਆ ਜਾ ਰਿਹਾ ਹੈ ਕਿ ਇਥੇ ਆਈਆਂ ਸੰਗਤਾਂ ਦੇ ਇਕੱਠ ਨੂੰ ਇਕ ਫੇਸਬੁੱਕ ਪੇਜ਼ ਰਾਹੀਂ ਸੁਨੇਹਾ ਲਗਾ ਕੇ ਕੀਤਾ ਗਿਆ ਸੀ। ਸੀ.ਈ.ਓ. ਦਫ਼ਤਰ ਵੱਲੋਂ ਇਸ ਸਬੰਧੀ ਭੇਜੀ ਗਈ ਸ਼ਿਕਾਇਤ ‘ਤੇ ਨਾਇਬ ਤਹਿਸੀਲਦਾਰ ਅਤੇ ਈ.ਓ. ਨਗਰ ਪੰਚਾਇਤ ਸਰਦੂਲਗੜ੍ਹ ਵੱਲੋਂ ਪਹਿਲਾਂ ਜਾਂਚ ਰਿਪੋਰਟ ‘ਚ ਦੱਸਿਆ ਗਿਆ ਕਿ ਮੋਫਰ ਇੱਥੇ ਆਏ ਜ਼ਰੂਰ ਸੀ ਪਰ ਕੋਈ ਰਾਜਨੀਤਿਕ ਮੀਟਿੰਗ ਨਹੀਂ ਕੀਤੀ, ਜਿਸ ਦੇ ਆਧਾਰ ‘ਤੇ ਇਹ ਸ਼ਿਕਾਇਤ ਫਾਇਲ ਕੀਤੀ ਜਾਵੇ। ਪਰ ਉੱਚ ਅਧਿਕਾਰੀਆਂ ਵੱਲੋਂ ਸ਼ਿਕਾਇਤ ਫਾਇਲ ਕਰਨ ਦੀ ਜਗ੍ਹਾ ਨੋਟਿਸ ਜਾਰੀ ਕਰਨ ਕਿਹਾ ਗਿਆ।

ਮੋਫਰ ਨੇ ਜਾਰੀ ਹੋਏ ਨੋਟਿਸ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਇਸ ਡੇਰੇ ‘ਚ ਮੱਥਾ ਟੇਕ ਕੇ ਆਪਣੇ ਸੁਨੇਹੀਆਂ ਦਾ ਧੰਨਵਾਦ ਕਰਨ ਉਪਰੰਤ ਅਗਲੇ ਪਿੰਡ ਚਲੇ ਗਏ ਸੀ ਪਰ ਫੇਸਬੁੱਕ ‘ਤੇ ਪਾਈ ਫੋਟੋ ਤੋਂ ਜ਼ਾਹਿਰ ਹੁੰਦਾ ਹੈ ਕਿ ਉਨ੍ਹਾਂ ਨੇ ਰਾਜਨੀਤਿਕ ਗਤੀਵਿਧੀਆਂ ਲਈ ਇਸ ਧਾਰਮਿਕ ਸਥਾਨ ਦੀ ਵਰਤੋਂ ਕੀਤੀ ਹੈ। ਸਹਾਇਕ ਰਜਿਸਟ੍ਰੇਸ਼ਨ ਅਫ਼ਸਰ, ਬਠਿੰਡਾ, ਉਪ ਮੰਡਲ ਮੈਜਿਸਟ੍ਰੇਟ ਸਰਦੂਲਗੜ੍ਹ ਦੀ ਸ਼ਿਕਾਇਤ ‘ਤੇ ਸਬ ਇੰਸਪੈਕਟਰ ਮਨਜੀਤ ਸਿੰਘ ਨੇ ਅਜੀਤਇੰਦਰ ਸਿੰਘ ਮੋਫਰ ਦੇ ਖਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਹੈ।

Leave a Reply

Your email address will not be published. Required fields are marked *

%d bloggers like this: