ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. Jun 5th, 2020

ਸਾਬਕਾ ਪੁਲਿਸ ਮੁੱਖੀ ਸੁਮੇਧ ਸੈਣੀ ਅਤੇ ਆਈ ਜੀ ਪਰਮਰਾਜ ਉਮਰਾਨੰਗਲ ਨੇ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਟੇਕਿਆ ਮੱਥਾ

ਸਾਬਕਾ ਪੁਲਿਸ ਮੁੱਖੀ ਸੁਮੇਧ ਸੈਣੀ ਅਤੇ ਆਈ ਜੀ ਪਰਮਰਾਜ ਉਮਰਾਨੰਗਲ ਨੇ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਟੇਕਿਆ ਮੱਥਾ

ਸ੍ਰੀ ਅਨੰਦਪੁਰ ਸਾਹਿਬ, 26 ਮਾਰਚ(ਦਵਿੰਦਰਪਾਲ ਸਿੰਘ/ਅੰਕੁਸ਼): ਪੰਜਾਬ ਪੁਲਿਸ ਦੇ ਸਾਬਕਾ ਮੁੱਖੀ ਸੁਮੇਧ ਸੈਣੀ ਅਤੇ ਆਈ ਜੀ ਪਰਮਰਾਜ ਉਮਰਾਨੰਗਲ ਨੇ ਅੱਜ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਚਰਨਾਂ ‘ਚ ਹਾਜ਼ਰੀ ਲਗਵਾਈ। ਇਸ ਮੌਕੇ ਪੰਜਾਬ ਪੁਲਿਸ ਦੇ ਇੱਕ ਮੁਲਾਜ਼ਮ ਵੱਲੋਂ ਉਨਾਂ ਨੂੰ ਸਿਰੋਪਾੳ ਵੀ ਭੇਂਟ ਕੀਤਾ ਗਿਆ।
ਅੱਜ ਦੁਪਹਿਰ 12 ਵਜੇ ਦੇ ਕਰੀਬ ਸਾਬਕਾ ਪੁਲਿਸ ਮੁੱਖੀ ਸੁਮੇਧ ਸੈਣੀ ਅਤੇ ਆਈ ਜੀ ਪਰਮਰਾਜ ਉਮਰਾਨੰਗਲ ਨੇ ਖਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕ ਕੇ ਵਾਹਿਗੁਰੂ ਦਾ ਓਟ ਆਸਰਾ ਲਿਆ ਅਤੇ ਅਰਦਾਸ ਕੀਤੀ। ਹਾਲਾਂਕਿ ਉਹ ਸੰਗਤ ਦੇ ਰੂਪ ਵਿੱਚ ਗੁਰੂ ਘਰ ਹਾਜ਼ਰ ਹੋਏ ਪਰ ਉਨਾਂ ਦੀ ਆਮਦ ਮੌਕੇ ਪੰਜਾਬ ਪੁਲੀਸ ਵੱਲੋਂ ਸੁਰੱਖਿਆ ਘੇਰਾ ਸਖਤ ਕੀਤਾ ਹੋਇਆ ਸੀ। ਇਸ ਮੌਕੇ ਬੇਸ਼ੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਿਸੇ ਮੁਲਾਜ਼ਮ ਨੇ ਉਨਾਂ ਨੂੰ ਸਿਰੋਪਾ ਨਹੀਂ ਦਿੱਤਾ ਪਰ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਪਹੁੰਚਣ ਤੇ ਪੰਜਾਬ ਪੁਲੀਸ ਦੇ ਇੱਕ ਮੁਲਾਜ਼ਮ ਵੱਲੋਂ ਸਿਰੋਪਾ ਉਨਾਂ ਦੇ ਹੱਥ ‘ਚ ਜਰੂਰ ਫੜਾਇਆ ਗਿਆ।

Leave a Reply

Your email address will not be published. Required fields are marked *

%d bloggers like this: