ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇਸੱਚ ਕਬੂਲ ਕੇ ਰਾਜੀਵ ਗਾਂਧੀ ਦੀ ਕਾਰਗੁਜ਼ਾਰੀ ਦਾ ਜ਼ਿਕਰ ਕੀਤਾ ਹੈ : ਬਿਕਰਮ ਮਜੀਠੀਆ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇਸੱਚ ਕਬੂਲ ਕੇ ਰਾਜੀਵ ਗਾਂਧੀ ਦੀ ਕਾਰਗੁਜ਼ਾਰੀ ਦਾ ਜ਼ਿਕਰ ਕੀਤਾ ਹੈ : ਬਿਕਰਮ ਮਜੀਠੀਆ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਅੰਮ੍ਰਿਤਸਰ ਦੇ ਵਿੱਚ ਪ੍ਰੈਸ ਕਾਨਫਰੰਸ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਲੋਕਤੰਤਰੀ ਤੌਰ ‘ਤੇ ਸਭ ਤੋਂ ਵੱਡਾ ਅਹੁਦਾ ਪ੍ਰਧਾਨ ਮੰਤਰੀ ਮੰਨਿਆ ਜਾਂਦਾ ਹੈ। ਅੱਜ ਪ੍ਰਧਾਨ ਮੰਤਰੀ ਦੀ ਤਰਫੋਂ ਇਹ ਮੰਨਣਾ ਕਿ ਰਾਜੀਵ ਗਾਂਧੀ ਦੀ ਸਰਕਾਰ ਨੇ ਹੀ 1984 ਦੇ ਦੰਗੇ ਕਰਵਾਏ ਸਨ। ਡਾ. ਮਨਮੋਹਨ ਨੇ ਕਿਹਾ ਕਿ ਜੇਕਰ ਗੁਜਰਾਲ ਸਾਹਿਬ ਦੀ ਗੱਲ ਮੰਨਦੇ ਤਾਂ 84 ਦੇ ਦੰਗਿਆਂ ਨੂੰ ਰੋਕਿਆ ਜਾ ਸਕਦਾ ਸੀ। ਬਿਕਰਮ ਮਜੀਠੀਆ ਨੇ ਕਿਹਾ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਮੰਤਰੀ ਨੇ ਮੰਨਿਆ ਇਹ ਬਹੁਤ ਵੱਡੀ ਗੱਲ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ ‘ਤੇ ਪੱਥਰ ਰੱਖ ਕੇ ਅਜਿਹੀ ਵੱਡੀ ਗੱਲ ਕਹੀ ਹੈ।

ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਕਾਂਗਰਸੀ ਨੇਤਾ ਨੂੰ ਪੁੱਛਣਾ ਚਾਹੁੰਦੇ ਹਨ ਕਿ ਹੁਣ ਇਸ‘ ਤੇ ਉਨ੍ਹਾਂ ਦਾ ਕੀ ਜਵਾਬ ਹੋਵੇਗਾ, ਉਨ੍ਹਾਂ ਦਾ ਅਸਲ ਚਿਹਰਾ ਹੁਣ ਲੋਕਾਂ ਦੇ ਸਾਹਮਣੇ ਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਦੇਰ ਆਏ ਦੁਰਸਤ ਆਏ ਪਰ ਇਨ੍ਹਾਂ ਸਮਾਂ ਇਹ ਗੱਲ ਛੁਪਾ ਕੇ ਕਿਉਂ ਰੱਖੀ ਗਈ। ਉਨ੍ਹਾਂ ਕਿਹਾ ਕਿਸੂਬੇ ਦੇ ਕਾਂਗਰਸੀ ਆਗੂਆਂ ਨੂੰ ਮਜੀਠੀਆ ਦਾ ਸਵਾਲ,ਕਿਹਾ-ਕਿਹੜੇ ਮੂੰਹ ਨਾਲ ਗਾਂਧੀ ਪਰਿਵਾਰ ਦੀ ਚਾਪਲੂਸੀ ਕਰ ਰਹੇ ਹਨ ? ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸੱਚ ਕਬੂਲ ਕੇ ਰਾਜੀਵ ਗਾਂਧੀ ਦੀ ਕਾਰਗੁਜ਼ਾਰੀ ਦਾ ਜ਼ਿਕਰ ਕੀਤਾ ਹੈ। 1984 ‘ਚ ਦੁਨੀਆਂ ਦੇ ਇਤਿਹਾਸ ਦੀ ਸਭ ਤੋਂ ਵੱਡੀ ਨਸਲਕੁਸ਼ੀ ਹੋਈ ਹੈ। ਡਾ. ਮਨਮੋਹਨ ਸਿੰਘ ਵੱਲੋਂ ਆਪਣੇ ਮਨ ਦਾ ਬੋਝ ਹਲਕਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਜਦੋਂ ਮਨਮੋਹਨ ਸਿੰਘ ਖ਼ੁਦ ਪ੍ਰਧਾਨ ਮੰਤਰੀ ਸਨ ਤਾਂ ਉਸ ਸਮੇਂ ਸਿੱਖਾਂ ਦੇ ਜ਼ਖਮਾਂ ‘ਤੇ ਮੱਲ੍ਹਮ ਕਿਉਂ ਨਹੀਂ ਲਗਾਈ ਗਈ ,ਜੇਕਰ ਉਹ ਚਾਹੁੰਦੇ ਤਾਂ ਉਸ ਸਮੇਂ ਹੀ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇ ਸਕਦੇ ਸੀ। ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ‘ਤੇ ਵੀ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਕੋਈ ਵੱਡਾ ਪ੍ਰਾਜੈਕਟ ਨਹੀਂ ਆਇਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ। ਇਸ ਵਾਰ ਸਰਕਾਰ ਝੂਠੇ ਵਾਅਦੇ ਕਰਕੇ ਐਸਆਈਟੀ ਬਣਾ ਰਹੀ ਹੈ ਪਰ ਐਸਆਈਟੀ ਕੁਝ ਨਹੀਂ ਕਰ ਰਹੀ।

ਉਨ੍ਹਾਂ ਕਿਹਾ ਕਿ ਜੇਲ੍ਹ ਅੰਦਰੋਂ ਫੋਨ ਚੱਲ ਰਹੇ ਹਨ ਅਤੇ ਗੈਂਗਸਟਰ ਲਗਾਤਾਰ ਲਾਇਵ ਹੋ ਕੇ ਕਹਿ ਰਹੇ ਹਨ ਕਿ ਜੇਲ੍ਹ ਅੰਦਰ ਸਾਰੀਆਂ ਸਹੂਲਤਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਮੰਤਰੀ ਸੁਖੀ ਰੰਧਾਵਾ ਨਾਲ ਸੰਪਰਕ ਕਰਕੇ ਹਰ ਚੀਜ ਅੰਦਰ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੱਗੂ ਭਗਵਾਨਪੁਰੀਆ ਜੇਲ੍ਹ ਮੰਤਰੀ ਸੁਖੀ ਰੰਧਾਵਾ ਦਾ ਦੋਸਤ ਹੈ। ਜਦੋਂ ਉਹ ਜੇਲ੍ਹ ਮੰਤਰੀ ਬਣਿਆ ਸੀ ਤਾਂ ਉਸ ਦਿਨ ਤੋਂ ਜੇਲ੍ਹਾਂ ਦੀ ਹਾਲਤ ਖਰਾਬ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ ,ਪੁਲਿਸ ,ਮੰਤਰੀ ਸਭ ਮਿਲੇ ਹੋਏ ਹਨ।

ਬਿਕਰਮ ਮਜੀਠੀਆ ਨੇ ਅਕਾਲੀ ਸਰਪੰਚ ਦੇ ਕਤਲ ਮਾਮਲੇ ‘ਤੇ ਬੋਲਦਿਆਂ ਕਿਹਾ ਕਿ ਕਈ ਦਿਨਾਂ ਬਾਅਦ ਵੀ ਕਤਲ ਕੀਤੇ ਅਕਾਲੀ ਸਰਪੰਚ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲਿਆ। ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ 7 ਦਸੰਬਰ ਨੂੰ ਬਟਾਲਾ ਦੇ ਐਸਐਸਪੀ ਦਫਤਰ ਬਾਹਰ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਪਹੁੰਚਣਗੇ ਅਤੇ ਇਸ ਧਰਨੇ ਦੀ ਅਗਵਾਈ ਕਰਨਗੇ।ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਵਫਦ ਰਾਜੋਆਣਾ ਦੀ ਸਜ਼ਾ ਦੇ ਮਾਮਲੇ ਨੂੰ ਲੈ ਕੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰੇਗਾ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: