ਸਾਲਾਸਰ ਧਾਮ ਜਾਣ ਵਾਲੀਆਂ ਦੋ ਬੱਸਾਂ ਨੂੰ ਨਗਰ ਪੰਚਾਇਤ ਪ੍ਰਧਾਨ ਤੇ ਐੱਸਡੀਐੱਮ ਨੇ ਝੰਡੀ ਦੇ ਕੇ ਕੀਤਾ ਰਵਾਨਾ

ss1

ਸਾਲਾਸਰ ਧਾਮ ਜਾਣ ਵਾਲੀਆਂ ਦੋ ਬੱਸਾਂ ਨੂੰ ਨਗਰ ਪੰਚਾਇਤ ਪ੍ਰਧਾਨ ਤੇ ਐੱਸਡੀਐੱਮ ਨੇ ਝੰਡੀ ਦੇ ਕੇ ਕੀਤਾ ਰਵਾਨਾ

??????????
??????????

ਤਲਵੰਡੀ ਸਾਬੋ, 12 ਮਈ (ਗੁਰਜੰਟ ਸਿੰਘ ਨਥੇਹਾ)- ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੀ ਮੁਫਤ ਯਾਤਰਾ ਕਰਵਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਅਧੀਨ ਆਰੰਭੀ ਮੁਹਿੰਮ ਤਹਿਤ ਅੱਜ ਦੋ ਸਰਕਾਰੀ ਬੱਸਾਂ ਰਾਜਸਥਾਨ ਵਿੱਚ ਸਥਿਤ ਹਿੰਦੂਆਂ ਦੇ ਪ੍ਰਸਿੱਧ ਤੀਰਥ ਅਸਥਾਨ ਸਾਲਾਸਰ ਧਾਮ ਲਈ ਸਥਾਨਕ ਕਮਿਊਨਿਟੀ ਸੈਂਟਰ ਤੋਂ ਹਲਕਾ ਵਿਧਾਇਕ ਜੀਤਮਹਿੰਦਰ ਸਿੱਧੁੂ ਦੇ ਦਿਸ਼ਾ ਨਿਰਦੇਸ਼ਾਂ ਤੇ ਨਗਰ ਪੰਚਾਇਤ ਪ੍ਰਧਾਨ ਬੀਬੀ ਸ਼ਵਿੰਦਰ ਕੌਰ ਚੱਠਾ ਅਤੇ ਐੱਸਡੀਐੱਮ ਤਲਵੰਡੀ ਸਾਬੋ ਵਰਿੰਦਰ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੀਆਂ ਗਈਆਂ।
ਬੱਸਾਂ ਨੂੰ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਬੀਬੀ ਸ਼ਵਿੰਦਰ ਕੌਰ ਚੱਠਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਰੰਭੀ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਵਿੱਚ ਸਭ ਤੋਂ ਪਹਿਲਾਂ ਹਲਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਦੇ ਉੱਦਮ ਸਦਕਾਂ 4 ਜਨਵਰੀ ਨੂੰ ਇੱਕ ਵਿਸ਼ੇਸ ਰੇਲ ਗੱਡੀ ਤਖਤ ਸ੍ਰੀ ਹਜੂਰ ਸਾਹਿਬ ਲਈ ਰਵਾਨਾ ਕੀਤੀ ਗਈ ਸੀ ਤੇ ਹੁਣ ਤਲਵੰਡੀ ਸਾਬੋ ਸ਼ਹਿਰ ਤੋਂ ਹਿੰਦੂ ਭਾਈਚਾਰੇ ਦੇ ਲੋਕਾਂ ਨੂੰ ਸਾਲਾਸਰ ਧਾਮ ਦੇ ਦਰਸ਼ਨ ਕਰਵਾਉਣ ਲਈ ਦੋ ਬੱਸਾਂ ਹਰ ਮਹੀਨੇ ਰਵਾਨਾ ਕੀਤੀਆਂ ਜਾਂਦੀਆਂ ਹਨ।ਉਨ੍ਹਾਂ ਦੱਸਿਆ ਕਿ ਉਕਤ ਦਰਸ਼ਨ ਬਿੱਲਕੁਲ ਮੁਫਤ ਕਰਵਾਏ ਜਾਂਦੇ ਹਨ ਤੇ ਬੱਸਾਂ ਵਿੱਚ ਜਾਣ ਵਾਲੇ ਸ਼ਰਧਾਲੂਆਂ ਨੂੰ ਖਾਣਾ ਅਤੇ ਰਿਹਾਇਸ਼ ਤੱਕ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕਰਕੇ ਦਿੱਤਾ ਜਾਂਦਾ ਹੈ।ਇਸ ਮੌਕੇ ਐੱਸਡੀਐੱਮ ਬਰਿੰਦਰ ਸਿੰਘ ਨੇ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਵੀ ਮੁਸ਼ਕਿਲ ਨਾ ਆਵੇ ਇਸਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀਆਰਟੀਸੀ ਦੇ ਅਧਿਕਾਰੀ,ਨਾਇਬ ਤਹਿਸੀਲਦਾਰ ਅਵਤਾਰ ਸਿੰਘ,ਯੂਥ ਅਕਾਲੀ ਦਲ ਦੇ ਕੌਮੀ ਸਕੱਤਰ ਸੂਖਬੀਰ ਸਿੰਘ ਚੱਠਾ, ਰਣਜੀਤ ਮਲਕਾਣਾ, ਬਲਵਿੰਦਰ ਗਿੱਲ, ਜਸਵੰਤ ਸਿੰਘ, ਸੁਰਜੀਤ ਸਿੰਘ ਭੱਮ ਸਾਰੇ ਕੌਂਸਲਰ, ਅਗਰਵਾਲ ਸਭਾ ਦੇ ਪ੍ਰਧਾਨ ਰਾਕੇਸ਼ ਚੌਧਰੀ, ਸੀਨੀਅਰ ਅਕਾਲੀ ਆਗੂ ਤੇਜ ਰਾਮ ਸ਼ਰਮਾ, ਜਲੌਰ ਸਿੰਘ ਤੇ ਡਾ. ਗੁਰਮੇਲ ਸਿੰਘ ਘਈ, ਯੂਥ ਅਕਾਲੀ ਆਗੂ ਚਿੰਟੂ ਜਿੰਦਲ, ਦਰਸ਼ਨ ਗਿੱਲ, ਨਗਰ ਪੰਚਾਇਤ ਦਫਤਰ ਵੱਲੋਂ ਦਵਿੰਦਰ ਸ਼ਰਮਾ ਆਦਿ ਆਗੂ ਹਾਜ਼ਰ ਸਨ।

Share Button