ਸਾਹਨੇਵਾਲ ਹਲਕੇ ਦੇ ਸ਼ਰਧਾਲੂਆਂ ਵੱਲੋਂ ਨੰਦੇੜ ਸਾਹਿਬ ਵਿਖੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ-ਵਾਪਸੀ ਅੱਜ

ss1

ਸਾਹਨੇਵਾਲ ਹਲਕੇ ਦੇ ਸ਼ਰਧਾਲੂਆਂ ਵੱਲੋਂ ਨੰਦੇੜ ਸਾਹਿਬ ਵਿਖੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ-ਵਾਪਸੀ ਅੱਜ

ਲੁਧਿਆਣਾ-(ਪ੍ਰੀਤੀ ਸ਼ਰਮਾ) ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ ਅਧੀਨ ਸਾਹਨੇਵਾਲ ਹਲਕੇ ਤੋਂ 27 ਮਈ ਨੂੰ ਰਵਾਨਾ ਹੋਈ 1000 ਹਜ਼ਾਰ ਤੋਂ ਵੀ ਵੱਧ ਸ਼ਰਧਾਲੂਆਂ ਨੇ ਪਿਛਲੇ ਦੋ ਦਿਨਾਂ ਦੌਰਾਨ ਤਖ਼ਤ ਸ਼੍ਰੀ ਹਜੂਰ ਸਾਹਿਬ ਅਤੇ ਗੁਰਦੁਆਰਾ ਮਾਲ ਟੇਕਰੀ ਸਾਹਿਬ, ਗੁਰਦੁਆਰਾ ਹੀਰਾ ਘਾਟ ਸਾਹਿਬ, ਗੁਰਦੁਆਰਾ ਸ਼ਿਕਾਰ ਘਾਟ ਸਾਹਿਬ, ਗੁਰਦੁਆਰਾ ਮਾਤਾ ਸਾਹਿਬ ਕੌਰ ਜੀ, ਗੁਰਦੁਆਰਾ ਸੰਗਤਸਰ ਸਾਹਿਬ, ਗੁਰਦੁਆਰਾ ਬੰਦਾ ਘਾਟ ਸਾਹਿਬ, ਗੁਰਦੁਆਰਾ ਨਗੀਨਾ ਘਾਟ ਸਾਹਿਬ, ਗੁਰਦੁਆਰਾ ਲੰਗਰ ਸਾਹਿਬ ਆਦਿ ਦੇ ਦਰਸ਼ਨ ਕੀਤੇ। ਇਹ ਯਾਤਰਾ ਰੇਲਗੱਡੀ ਮਿਤੀ 1 ਜੂਨ ਨੂੰ ਵਾਪਸ ਸਾਹਨੇਵਾਲ ਵਾਪਸ ਪਰਤ ਆਵੇਗੀ। ਸ਼ਰਧਾਲੂਆਂ ਦਾ ਸਵਾਗਤ ਕਰਨ ਲਈ ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹਿਣਗੇ। ਇਸ ਤੋਂ ਪਹਿਲਾਂ ਬੀਤੇ ਦਿਨੀਂ ਸੰਗਤ ਦਾ ਸ੍ਰੀ ਹਜ਼ੂਰ ਸਾਹਿਬ (ਨੰਦੇੜ) ਵਿਖੇ ਪਹੁੰਚਣ ‘ਤੇ ਉਥੋਂ ਦੀ ਸੰਗਤ ਵੱਲੋਂ ਸ਼ਾਹਾਨਾ ਸਵਾਗਤ ਕੀਤਾ ਗਿਆ। ਸਵਾਗਤ ਕਰਨ ਵਾਲਿਆਂ ਵਿੱਚ ਗੁਰਦੁਆਰਾ ਨੰਦੇੜ ਸਾਹਿਬ ਬੋਰਡ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਹੋਰ ਸੰਗਤ ਵੱਡੀ ਗਿਣਤੀ ਵਿੱਚ ਸ਼ਾਮਿਲ ਸੀ।

ਇਹ ਜੱਥਾ ਬੀਤੇ ਦੋ ਦਿਨ ਪਹਿਲਾਂ ਸ੍ਰੀ ਹਜ਼ੂਰ ਸਾਹਿਬ ਵਿਖੇ ਪੁੱਜਿਆ ਸੀ। ਯਾਤਰੀਆਂ ਦੀ ਯਾਤਰਾ ਸੰਬੰਧੀ ਸਾਰੇ ਪ੍ਰਬੰਧ, ਖਾਣ-ਪੀਣ ਅਤੇ ਠਹਿਰਾਅ ਦੇ ਸਮੁੱੱਚੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਹਨ। ਸ੍ਰੀ ਹਜ਼ੂਰ ਸਾਹਿਬ ਪੁੱਜੇ ਯਾਤਰੀਆਂ ਨੂੰ ਗੁਰਦੁਆਰਾ ਸਾਹਿਬ ਪਹੁੰਚਾਉਣ ਅਤੇ ਅੱਗੇ ਹੋਰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਾਉਣ ਲਈ ਬਕਾਇਦਾ ਬੱਸਾਂ ਦਾ ਪ੍ਰਬੰਧ ਕੀਤਾ ਹੋਇਆ ਸੀ। ਯਾਤਰੀਆਂ ਨੇ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਸਾਹਿਬ ਤੋਂ ਇਲਾਵਾ ਹੋਰ ਵੀ ਕਈ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰੇ ਕੀਤੇ। ਯਾਤਰੀਆਂ ਵਿੱਚ ਜਿਆਦਾਤਰ ਉਹ ਯਾਤਰੀ ਹਨ, ਜੋ ਕਿ ਪਹਿਲੀ ਵਾਰ ਕੋਈ ਧਾਰਮਿਕ ਯਾਤਰਾ ਕਰ ਰਹੇ ਹਨ। ਅਜਿਹੇ ਯਾਤਰੀ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਦਾ ਧੰਨਵਾਦ ਕਰ ਰਹੇ ਸਨ। ਦੱਸਣਯੋਗ ਹੈ ਕਿ ਇਸ ਯਾਤਰਾ ਰੇਲਗੱਡੀ ਦੀ ਅਗਵਾਈ ਲੁਧਿਆਣਾ ਦੇ ਜ਼ਿਲਾ ਪ੍ਰੀਸ਼ਦ ਚੇਅਰਮੈਨ ਸ੍ਰ. ਭਾਗ ਸਿੰਘ ਮਾਨਗੜ ਅਤੇ ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਦੇ ਨਿੱਜੀ ਸਹਾਇਕ ਸ੍ਰ. ਰਛਪਾਲ ਸਿੰਘ ਕਰ ਰਹੇ ਹਨ। ਸ਼ਰਧਾਲੂਆਂ ਦੇ ਵਾਪਸੀ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੀ ਸੰਗਤ ਦਾ ਸਨਮਾਨ ਕੀਤਾ ਗਿਆ ਗਿਆ।

Share Button

Leave a Reply

Your email address will not be published. Required fields are marked *