ਸਿਆਸੀ ਗਤੀਵਿਧੀਆਂ ਤੇਜ ਕਰਨ ਦੇ ਮਕਸਦ ਨਾਲ ਵਿਧਾਇਕ ਨੇ ਕੀਤੀ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ

ss1

ਸਿਆਸੀ ਗਤੀਵਿਧੀਆਂ ਤੇਜ ਕਰਨ ਦੇ ਮਕਸਦ ਨਾਲ ਵਿਧਾਇਕ ਨੇ ਕੀਤੀ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ

1-4ਤਲਵੰਡੀ ਸਾਬੋ, 31 ਮਈ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸਿਆਸੀ ਸਰਗਰਮੀਆਂ ਤੇਜ਼ ਕਰਨ ਦੇ ਮਕਸਦ ਨਾਲ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਤੂਫਾਨੀ ਰੂਪ ਦੇਣ ਦੇ ਮੰਤਵ ਤਹਿਤ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਵਿੱਚ ਮਿਸ਼ਨ 2017 ਦੇ ਮੱਦੇਨਜਰ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਹਲਕੇ ਦੇ ਸਮੁੱਚੇ ਪਿੰਡਾਂ ਦੇ ਪੰਚਾਂ, ਸਰਪੰਚਾਂ, ਯੂਥ ਅਕਾਲੀ ਦਲ ਸਮੇਤ ਪਾਰਟੀ ਦੇ ਸਾਰੇ ਵਿੰਗਾਂ ਦੇ ਅਹੁਦੇਦਾਰਾਂ ਤੇ ਵਰਕਰਾਂ ਨਾਲ ਇੱਕ ਮੀਟਿੰਗ ਕੀਤੀ। ਮੀਟਿੰਗ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸਿੱਧੂ ਨੇ ਆਗੂਆਂ ਤੇ ਵਰਕਰਾਂ ਨੂੰ ਜਿੱਥੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਕੇ ਲੋਕਾਂ ਦੇ ਇਤਰਾਜਾਂ ਨੂੰ ਦੂਰ ਕਰਕੇ ਉਨਾਂ੍ਹ ਨੰੂੰ ਸੰਤੁਸ਼ਟ ਕਰਨ ਦੀ ਅਪੀਲ ਕੀਤੀ ਉੱਥੇ ਉਨ੍ਹਾਂ ਨੇ ਪਿੰਡਾਂ ਵਿੱਚ ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਵਿੱਚ ਜਾਰੀ ਕੀਤੀਆਂ ਲੋਕ ਭਲਾਈ ਸਕੀਮਾਂ ਅਤੇ ਉਨ੍ਹਾਂ ਤੋਂ ਆਮ ਲੋਕਾਂ ਨੂੰ ਹੋ ਰਹੇ ਫਾਇਦਿਆਂ ਤੋਂ ਜਾਣੂੰ ਕਰਵਾਉਣ ਲਈ ਮੁਹਿੰਮ ਵਿੱਢਣ ਲਈ ਕਿਹਾ। ਉਨ੍ਹਾਂ ਨੇ ਵਰਕਰਾਂ ਨੂੰ ਕਿਹਾ ਕਿ ਉਹ ਪਿੰਡਾਂ ਦੀਆਂ ਸੱਥਾਂ ਵਿੱਚ ਬੈਠੇ ਆਮ ਲੋਕਾਂ ਨੂੰ ਸਰਕਾਰ ਵੱਲੋਂ ਬੀਤੇ ਸਮੇਂ ਵਿੱਚ ਕੀਤੇ ਪਿੰਡਾਂ ਦੇ ਵਿਕਾਸ ਕਾਰਜਾਂ ਤੋਂ ਇਲਾਵਾ ਸਰਕਾਰ ਵੱਲੋਂ ਪੰਜਾਬ ਵਿੱਚ ਲਿਆਂਦੀਆਂ ਵੱਡੀਆਂ ਯੋਜਨਾਵਾਂ ਸਬੰਧੀ ਦੱਸ ਕੇ ਨਾਲ ਹੀ ਇਹ ਵੀ ਦੱਸਣ ਕਿ ਜਦੋਂ ਜਦੋਂ ਵੀ ਵਿਰੋਧੀ ਪਾਰਟੀਆਂ ਦੀ ਸਰਕਾਰ ਆਈ ਤਾਂ ਉਨ੍ਹਾਂ ਨੇ ਕਿਹੜੀਆਂ ਕਿਹੜੀਆਂ ਲੋਕ ਮਾਰੂ ਨੀਤੀਆਂ ਲਾਗੂ ਕਰਨ ਦੀਆਂ ਕੋਸ਼ਿਸਾਂ ਕੀਤੀਆਂ। ਉਨ੍ਹਾਂ ਨੇ ਪੰਚਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਲੋਕਾਂ ਦੇ ਪੈਸੇ ਨੂੰ ਇਮਾਨਦਾਰੀ ਨਾਲ ਉਕਤ ਕਾਰਜਾਂ ਤੇ ਲਵਾਉਣ ਤਾਂ ਕਿ ਪਿੰਡਾਂ ਵਿੱਚ ਵਿਕਾਸ ਦਾ ਕੋਈ ਕਾਰਜ ਅਧੂਰਾ ਨਾ ਰਹੇ।
ਇਸ ਮੌਕੇ ਮੀਟਿੰਗ ਵਿੱਚ ਹਲਕਾ ਵਿਧਾਇਕ ਦੇ ਨਿੱਜੀ ਸਹਾਇਕ ਜਸਵੀਰ ਪਥਰਾਲਾ, ਨਗਰ ਪੰਚਾਇਤ ਪ੍ਰਧਾਨ ਵੱਲੋਂ ਸੁਖਬੀਰ ਚੱਠਾ, ਟਰੱਕ ਯੁਨੀਅਨ ਪ੍ਰਧਾਨ ਅਵਤਾਰ ਮੈਨੂੰਆਣਾ, ਅਕਾਲੀ ਦਲ ਹਲਕਾ ਪ੍ਰਧਾਨ ਭਾਗ ਸਿੰਘ ਕਾਕਾ, ਸਰਕਲ ਇੰਚਾਰਜ ਬਲਵਿੰਦਰ ਗਿੱਲ, ਸਰਕਲ ਇੰਚਾਰਜ ਸ਼ਹਿਰੀ ਰਾਕੇਸ਼ ਚੌਧਰੀ, ਯੂਥ ਅਕਾਲੀ ਦਲ ਹਲਕਾ ਪ੍ਰਧਾਨ ਸੁਖਬੀਰ ਚੱਠਾ, ਸਰਕਲ ਇੰਚਾਰਜ ਗੁਰਜੀਤ ਸ਼ੇਖਪੁਰਾ, ਸ਼ਹਿਰੀ ਪ੍ਰਧਾਨ ਚਿੰਟੂ ਜਿੰਦਲ, ਪੱਪੀ ਲਾਲੇਆਣਾ, ਮਨਜੀਤ ਲਾਲੇਆਣਾ, ਹੈਪੀ ਸਰਪੰਚ ਜੀਵਨ ਸਿੰਘ ਵਾਲਾ, ਗੁਰਪ੍ਰੀਤ ਸਰਪੰਚ ਜਗਾ ਰਾਮ ਤੀਰਥ, ਪੱਪੂ ਸਰਪੰਚ ਮਲਕਾਣਾ, ਬਿੱਟੂ ਸਰਪੰਚ ਜੰਬਰ ਬਸਤੀ, ਜਗਦੇਵ ਸਰਪੰਚ ਜੱਜਲ, ਗੁਰਾ ਪੰਚ ਜਗਾ, ਕੁਲਵੰਤ ਸਰਪੰਚ ਵਿਰਕ ਮੈਨੂੰਆਣਾ, ਮੇਜਰ ਸਰਪੰਚ ਭਾਗੀਵਾਂਦਰ, ਯੂਥ ਆਗੂ ਚਰਨਾ ਭਾਗੀਵਾਂਦਰ, ਬਹਾਦਰ ਸਿੰਘ ਸਾਬਕਾ ਸਰਪੰਚ ਲੇਲੇਵਾਲਾ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *