ਸਿਕੰਦਰ ਸਿੰਘ ਮਲੂਕਾ ਨੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ

ss1

ਐਸ.ਏ.ਐਸ. ਨਗਰ, 21 ਦਸੰਬਰ (ਪ੍ਰਿੰਸ): ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਪੰਜਾਬ ਦੇ ਕੈਬਨਿਟ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੇ ਅੱਜ ਵਿਕਾਸ ਭਵਨ ਐਸ.ਏ.ਐਸ  ਨਗਰ ਵਿਖੇ ਵਿਭਾਗ ਦਾ ਨਵੇਂ ਸਾਲ 2017 ਦਾ ਬਹੁਰੰਗਾਂ ਕੈਲੰਡਰ ਜਾਰੀ ਕੀਤਾ। ਖਾਸ ਤੌਰ ‘ਤੇ ਇਹ ਪਹਿਲਾ ਮੌਕਾ ਹੈ, ਜਦੋਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਨਵੇਂ ਸਾਲ ‘ਤੇ ਕੈਲੰਡਰ ਜਾਰੀ ਕੀਤਾ ਗਿਆ ਹੈ। ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਵਿੱਤੀ ਕਮਿਸ਼ਨਰ ਐਸ. ਆਰ. ਲੱਧੜ, ਡਾਇਰੈਕਟਰ ਜੀ. ਕੇ. ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਵਰਣਨਯੋਗ ਹੈ ਕਿ ਪਿਛਲੇ ਸਮੇਂ ਵਿੱਚ ਵਿਭਾਗ ਵੱਲੋਂ ਸੱਭਿਆਚਾਰਕ, ਖੇਡਾਂ ਅਤੇ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਕਈ ਨਵੀਆਂ ਪੈੜਾਂ ਪਾਈਆਂ ਗਈਆਂ ਹਨ, ਜਿੰਨਾਂ ਵਿੱਚ ਹੁਣ ਨਵੇਂ ਸਾਲ ਦਾ ਕੈਲੰਡਰ ਵੀ ਸ਼ਾਮਲ ਹੋ ਗਿਆ ਹੈ।

Share Button

Leave a Reply

Your email address will not be published. Required fields are marked *