ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. May 26th, 2020

ਸਿਮਰਜੀਤ ਬੈਂਸ ਦੇ ਖਿਲਾਫ ਇਕਜੁੱਟ ਹੋਏ ਡੀ.ਸੀ ਦਫ਼ਤਰ ਮੁਲਾਜ਼ਮ – ਗ੍ਰਿਫ਼ਤਾਰੀ ਦੀ ਮੰਗ

ਸਿਮਰਜੀਤ ਬੈਂਸ ਦੇ ਖਿਲਾਫ ਇਕਜੁੱਟ ਹੋਏ ਡੀ.ਸੀ ਦਫ਼ਤਰ ਮੁਲਾਜ਼ਮ – ਗ੍ਰਿਫ਼ਤਾਰੀ ਦੀ ਮੰਗ

ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵੱਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਬਦਸਲੂਕੀ ਕਰਨ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ ਇਸ ਨੂੰ ਲੈ ਕੇ ਹੁਣ ਲੁਧਿਆਣਾ ਦੇ ਡੀਸੀ ਦਫ਼ਤਰ ਚ ਵੀ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਡੀਸੀ ਦਫ਼ਤਰ ਦੇ ਮੁਲਾਜ਼ਮਾਂ ਨੇ ਆਪਣਾ ਕੰਮਕਾਜ ਠੱਪ ਕਰਕੇ ਬੈਂਸ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ।

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਿਮਰਜੀਤ ਬੈਂਸ ਦੇ ਖਿਲਾਫ ਜੋ ਪਰਚਾ ਦਰਜ ਕੀਤਾ ਗਿਆ ਹੈ ਉਸ ਦੇ ਤਹਿਤ ਉਸ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ ਉਨ੍ਹਾਂ ਨੇ ਮੰਗ ਕੀਤੀ ਕਿ ਨਹੀਂ ਤਾਂ ਆਉਂਦੇ ਦਿਨਾਂ ਚ ਉਹ ਕੰਮਕਾਜ ਠੱਪ ਕਰ ਦੇਣਗੇ ਅਤੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਤੇ ਬੈਠ ਜਾਣਗੇ।

ਸੋ ਇੱਕ ਪਾਸੇ ਸਿਮਰਜੀਤ ਬੈਂਸ ਦੇ ਇਸ ਕਾਂਡ ਤੋਂ ਬਾਅਦ ਸਿਆਸਤ ਚ ਲਗਾਤਾਰ ਗਰਮਾਉਂਦੀ ਜਾ ਰਹੀ ਹੈ ਉੱਥੇ ਹੀ ਦੂਜੇ ਪਾਸੇ ਹੁਣ ਡੀਸੀ ਦਫ਼ਤਰ ਦੇ ਮੁਲਾਜ਼ਮ ਵੀ ਉਸ ਦੇ ਵਿਰੋਧ ਚ ਆ ਗਏ ਨੇ।

Leave a Reply

Your email address will not be published. Required fields are marked *

%d bloggers like this: