Mon. Sep 23rd, 2019

ਸਿਮਰਜੀਤ ਸਿੰਘ ਬੈਂਸ ਦੀ ਬੇਬਾਕੀ ਕਰਕੇ ਵਾਦਵਿਵਾਦ ਉਸਦਾ ਖਹਿੜਾ ਨਹੀਂ ਛੱਡਦੇ?

ਸਿਮਰਜੀਤ ਸਿੰਘ ਬੈਂਸ ਦੀ ਬੇਬਾਕੀ ਕਰਕੇ ਵਾਦਵਿਵਾਦ ਉਸਦਾ ਖਹਿੜਾ ਨਹੀਂ ਛੱਡਦੇ?

ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਸਿਮਰਜੀਤ ਸਿੰਘ ਬੈਂਸ ਵਿਧਾਨਕਾਰ ਦਾ ਵਾਦਵਿਵਾਦ ਅੱਜ ਕਲ ਚਰਚਾ ਦਾ ਵਿਸ਼ਾ ਬਣਿਆਂ ਹੋਇਆ ਹੈ। ਸਿਮਰਜੀਤ ਸਿੰਘ ਬੈਂਸ ਹਮੇਸ਼ਾ ਕਿਸੇ ਨਾ ਕਿਸੇ ਵਾਦਵਿਵਾਦ ਵਿਚ ਉਲਝੇ ਰਹਿੰਦੇ ਹਨ। ਉਹ ਲੁਧਿਆਣਾ ਜਿਲੇ ਦੇ ਆਤਮ ਨਗਰ ਵਿਧਾਨ ਸਭਾ ਹਲਕੇ ਤੋਂ ਵਿਧਾਨਕਾਰ ਅਤੇ ਲੋਕ ਇਨਸਾਫ ਪਾਰਟੀ ਦੇ ਪਧਾਨ ਹਨ। ਆਪਣੇ ਹਲਕੇ ਵਿਚ ਹਰਮਨ ਪਿਆਰੇ ਹਨ। ਉਨਾਂ ਦਾ ਕੰਮ ਕਰਨ ਦਾ ਢੰਗ ਵੀ ਬਿਹਤਰੀਨ ਹੈ। ਆਪਣੇ ਦਫਤਰ ਵਿਚ ਆਉਣ ਵਾਲੇ ਹਰ ਵਿਅਕਤੀ ਦਾ ਕੰਮ ਕੰਮਪਿਊਟਰਾਈਜ਼ ਹੀ ਨਹੀਂ ਕੀਤਾ ਜਾਂਦਾ ਸਗੋਂ ਕੰਮ ਕਰਕੇ ਉਨਾਂ ਨੂੰ ਸੂਚਨਾ ਵੀ ਦਿੱਤੀ ਜਾਂਦੀ ਹੈ। ਲੁਧਿਆਣਾ ਸਥਾਨਕ ਪਸ਼ਾਸਨ ਤੇ ਉਨਾਂ ਦਾ ਪੂਰਾ ਦਬਦਬਾ ਹੈ। ਕੋਈ ਅਧਿਕਾਰੀ ਉਨਾਂ ਨੂੰ ਤਾਂ ਕੀ ਜਵਾਬ ਦੇਵੇਗਾ ਪੰਤੂ ਉਨਾਂ ਦੇ ਪਿਆਦੇ ਵੀ ਕੰਮ ਕਰਵਾ ਜਾਂਦੇ ਹਨ। ਇਸ ਤੋਂ ਉਨਾਂ ਦੇ ਦਬਦਬੇ ਦਾ ਪਤਾ ਲੱਗਦਾ ਹੈ। ਸਿਮਰਜੀਤ ਸਿੰਘ ਬੈਂਸ ਦੇ ਵਿਰੁੱਧ ਸਬ ਡਵੀਜ਼ਨ ਮੈਜਿਸਟਰੇਟ ਬਟਾਲਾ ਬਲਬੀਰ ਰਾਜ ਸਿੰਘ ਵੱਲੋਂ ਪੁਲਿਸ ਕੇਸ ਦਰਜ ਕਰਵਾਉਣ ਨਾਲ ‘ਮੱਟੂ ਪਟਾਕਾ ਵਰਕਸ’ ਬਟਾਲਾ ਦੀ ਪੜਤਾਲ ਦਾ ਰੁੱਖ ਬਦਲ ਗਿਆ ਹੈ। ਇਸ ਕੇਸ ਤੋਂ ਪਹਿਲਾਂ ਲੋਕ ਜਿਲਾ ਪਸ਼ਾਸਨ ਦੀ ਅਣਗਹਿਲੀ ਦੇ ਵਿਰੁੱਧ ਲਾਮਬੰਦ ਅਤੇ ਗੁੱਸੇ ਵਿਚ ਸਨ ਪੰਤੂ ਹੁਣ ਜਿਲਾ ਪਸ਼ਾਸਨ ਨੂੰ ਥੋੜੀ ਰਾਹਤ ਮਿਲ ਗਈ ਹੈ ਕਿਉਂਕਿ ਲੋਕਾਂ ਦਾ ਧਿਆਨ ਪੜਤਾਲ ਤੋਂ ਹਟਕੇ ਬੈਂਸ ਵਿਰੁੱਧ ਕੇਸ ਤਰਫ ਹੋ ਗਿਆ ਹੈ। ਇਹੋ ਪਸ਼ਾਸਨ ਚਾਹੁੰਦਾ ਸੀ ਕਿ ਲੋਕ ਉਨਾਂ ਨੂੰ ਕਟਹਿਰੇ ਵਿਚ ਖੜਾ ਨਾ ਕਰਨ।

ਸਿਮਰਜੀਤ ਸਿੰਘ ਬੈਂਸ ਨੇ ਵੀ ਇਹ ਨਹੀਂ ਸੋਚਿਆ ਹੋਣਾ ਕਿ ਉਸਦੇ ਅਜਿਹੇ ਵਰਤਾਓ ਨਾਲ ਫੈਕਟਰੀ ਧਮਾਕੇ ਵਿਚ ਮਾਰੇ ਗਏ ਲੋਕਾਂ ਨੂੰ ਇਨਸਾਫ ਮਿਲਣ ਵਿਚ ਦੇਰੀ ਹੋ ਜਾਵੇਗੀ। ਹੁਣ ਤਾਂ ਸਾਰੇ ਸੰਸਾਰ ਦੇ ਪੰਜਾਬੀਆਂ ਦਾ ਧਿਆਨ ਇਸ ਚਰਚਿਤ ਵਾਇਰਲ ਵੀਡੀਓ ਅਤੇ ਸਿਮਰਜੀਤ ਸਿੰਘ ਬੈਂਸ ਵਿਰੁੱਧ ਦਰਜ ਕੇਸ ਤਰਫ ਹੋ ਗਿਆ ਹੈ। ਬਟਾਲਾ ਪਟਾਕਾ ਫੈਕਟਰੀ ਦੀ ਪੜਤਾਲ ਤੇਜਿੰਦਰ ਪਾਲ ਸਿੰਘ ਸੰਧੂ ਏ.ਡੀ.ਸੀ.ਕਰ ਰਹੇ ਹਨ। ਇਹ ਵੀ ਅਜੀਬ ਗੱਲ ਹੈ ਕਿ ਲੋਕਾਂ ਵਿਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਰੁੱਧ ਅਣਗਹਿਲੀ ਵਰਤਣ ਦਾ ਰੋਸ ਹੈ। ਉਸ ਦਫ਼ਤਰ ਦਾ ਏ.ਡੀ.ਸੀ.ਆਪਣੇ ਦਫਤਰ ਵਿਰੁੱਧ ਪੜਤਾਲ ਕਰ ਰਿਹਾ ਹੈ। ਲੋਕਾਂ ਨੂੰ ਇਨਸਾਫ਼ ਕਿਵੇਂ ਮਿਲੇਗਾ? ਕੋਈ ਅਧਿਕਾਰੀ ਆਪਣੇ ਦਫ਼ਤਰ ਦੇ ਵਿਰੁੱਧ ਫ਼ੈਸਲਾ ਕਿਵੇਂ ਦੇਵੇਗਾ। ਸਰਕਾਰਾਂ ਦੇ ਵੀ ਰੰਗ ਨਿਰਾਲੇ ਹਨ। ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਮੈਜਿਸਟਰੇਟੀ ਪੜਤਾਲ ਕਰਨ ਲਈ ਰਿਹਾ। ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰ ਨੂੰ ਪੜਤਾਲ ਕਰਨ ਲਈ ਕਹਿ ਦਿੱਤਾ। ਡਿਪਟੀ ਕਮਿਸ਼ਨਰ ਨੇ ਆਪਣੇ ਹੀ ਡਿਪਟੀ ਨੂੰ ਪੜਤਾਲ ਸੌਂਪ ਦਿੱਤੀ। ਘਰ ਦਾ ਮਸਲਾ ਤੇ ਫ਼ੈਸਲਾ ਘਰ ਵਿਚ ਹੀ ਰਹਿ ਗਿਆ। ਆਪੇ ਦੋਸ਼ੀ ਆਪੇ ਫ਼ੈਸਲਾ ਕਰਨ ਵਾਲਾ। ਵਾਹ ਨੀ ਸਰਕਾਰੇ ਤੇਰੇ ਕੰਮ ਨਿਆਰੇ, ਤੈਨੂੰ ਆਪਣੇ ਹੀ ਪਿਆਰੇ। ਬਟਾਲਾ ਵਿਖੇ ਮੱਟੂ ਪਟਾਕਾ ਵਰਕਸ ਵਿਚ ਹੋਏ ਧਮਾਕੇ ਨਾਲ ਮਾਰੇ ਗਏ ਵਿਅਕਤੀਆਂ ਦੀਆਂ ਲਾਸ਼ਾਂ ਦੀ ਪਛਾਣ ਸੰਬੰਧੀ ਆਤਮ ਨਗਰ ਲੁਧਿਆਣਾ ਤੋਂ ਵਿਧਾਨਕਾਰ ਸਿਮਰਜੀਤ ਸਿੰਘ ਬੈਂਸ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨਾਲ ਕੀਤੇ ਗਏ ਦੁਰਵਿਵਹਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਧਾਨਕਾਰ ਅਤੇ ਉਨਾਂ ਦੇ ਸਾਥੀਆਂ ਵਿਰੁਧ ਸਰਕਾਰੀ ਕੰਮ ਵਿਚ ਵਿਘਨ ਪਾਉਣ, ਟਰੈਸ ਪਾਸ ਕਰਨ, ਅਧਿਕਾਰੀਆਂ ਨੂੰ ਧਮਕਾਉਣ ਅਤੇ ਬਦਸਲੂਕੀ ਕਰਨ ਦਾ ਪੁਲਿਸ ਕੇਸ ਦਰਜ ਹੋਣ ਦੀ ਚਰਚਾ ਅਖ਼ਬਾਰਾਂ ਅਤੇ ਸ਼ੋਸ਼ਲ ਮੀਡੀਆ ਤੇ ਲਗਾਤਾਰ ਹੋ ਰਹੀ ਹੈ। ਵੀਡੀਓ ਵਾਇਰਲ ਹੋਣ ਤੋਂ ਤੁਰੰਤ ਬਾਦ ਚਰਚਾਵਾਂ ਸ਼ੁਰੂ ਹੋ ਗਈਆਂ ਸਨ, ਕੁਝ ਲੋਕ ਸਿਮਰਜੀਤ ਸਿੰਘ ਬੈਂਸ ਦੇ ਹੱਕ ਵਿਚ ਅਤੇ ਕੁਝ ਲੋਕ ਡਿਪਟੀ ਕਮਿਸ਼ਨਰ ਦੇ ਹੱਕ ਵਿਚ ਬੋਲ ਰਹੇ ਸਨ। ਇਸ ਫ਼ੈਕਟਰੀ ਵਿਚ ਹੋਏ ਜਾਨੀ ਤੇ ਮਾਲੀ ਨੁਕਸਾਨ ਤੋਂ ਪੰਜਾਬ ਦੇ ਆਮ ਲੋਕ ਪਸ਼ਾਸਨ ਵਿਰੁੱਧ ਗੁੱਸੇ ਵਿਚ ਹਨ। ਸਿਮਰਜੀਤ ਸਿੰਘ ਬੈਂਸ ਦਾ ਗੁੱਸਾ ਬੇਸ਼ੱਕ ਜ਼ਾਇਜ ਹੋਵੇ ਪੰਤੂ ਉਸਦੀ ਸ਼ਬਦਾਵਲੀ ਇਕ ਸੁਲਝੇ ਹੋਏ ਸਿਆਸਤਦਾਨ ਵਰਗੀ ਨਹੀਂ ਸੀ।

ਅਜਿਹੇ ਹਾਲਾਤ ਵਿਚ ਸਿਆਸਤਦਾਨ ਵੀ ਦੁਰਘਟਨਾ ਦੀ ਸੰਜੀਦਗੀ ਨੂੰ ਸਮਝਣ ਤੋਂ ਬਿਨਾ ਹੀ ਬਿਆਨਬਾਜ਼ੀ ਕਰਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਮੌਕਾ ਗ਼ਰੀਬ ਲੋਕਾਂ ਦੇ ਰੋਟੀ ਰੋਜ਼ੀ ਕਮਾਉਣ ਵਾਲਿਆਂ ਦੇ ਮਾਰੇ ਜਾਣ ਦੇ ਦੁੱਖ ਨੂੰ ਮਹਿਸੂਸ ਕਰਕੇ ਉਨਾਂ ਨਾਲ ਹਮਦਰਦੀ ਪਗਟ ਕਰਨ ਦਾ ਹੈ। ਸਾਰੀਆਂ ਪਾਰਟੀਆਂ ਦੇ ਸਿਆਸਤਦਾਨ ਅਜਿਹੇ ਮੌਕਿਆਂ ਦਾ ਲਾਭ ਉਠਾਉਣ ਦੀ ਕੋਸ਼ਿਸ਼ ਵਿਚ ਰਹਿੰਦੇ ਹਨ। ਉਹ ਦੁੱਖੀ ਲੋਕਾਂ ਦੀ ਦੁੱਖਦੀ ਰਗ ਤੇ ਹੱਥ ਰੱਖਕੇ ਸਥਾਨਕ ਪਸ਼ਾਸਨ ਅਤੇ ਸਰਕਾਰ ਦੇ ਵਿਰੁੱਧ ਬਿਆਨ ਦੇ ਕੇ ਵਾਰਸਾਂ ਦੀ ਹਮਦਰਦੀ ਲੈਣ ਵਿਚ ਯਤਨਸ਼ੀਲ ਹੁੰਦੇ ਹਨ, ਜੋ ਬਿਲਕੁਲ ਹੀ ਜਾਇਜ਼ ਨਹੀਂ ਹੁੰਦਾ। ਇਸ ਵਿਚ ਕੋਈ ਸ਼ੱਕ ਨਹੀਂ ਕਿ ਪਸ਼ਾਸਨ ਦੀ ਅਣਗਹਿਲੀ ਕਾਰਨ ਇਹ ਘਟਨਾ ਵਾਪਰੀ ਹੈ। ਸਵਾਲ ਤਾਂ ਇਹ ਹੈ ਕਿ ਦੁਰਘਟਨਾ ਤੋਂ ਤੁਰੰਤ ਬਾਅਦ ਤਾਂ ਬਚਾਓ ਪਬੰਧਾਂ ਵਿਚ ਤੇਜ਼ੀ ਲਿਆਉਣੀ ਹੁੰਦੀ ਹੈ, ਅਜਿਹੇ ਮੌਕੇ ਤੇ ਪਸ਼ਾਸਨ ਦੇ ਬਚਾਓ ਪਬੰਧਾਂ ਵਿਚ ਰੁਕਾਵਟ ਪਾਉਣੀ ਜਾਇਜ ਨਹੀਂ ਹੁੰਦੀ। ਬਚਾਓ ਪਬੰਧਾਂ ਦੇ ਰੌਲੇ ਰੱਪੇ ਵਿਚ ਕਈ ਊਣਤਾਈਆਂ ਵੀ ਰਹਿ ਜਾਂਦੀਆਂ ਹਨ ਕਿਉਂਕਿ ਪਭਾਵਤ ਲੋਕ ਗਹਿਰੇ ਸਦਮੇ ਵਿਚ ਹੁੰਦੇ ਹਨ। ਉਨਾਂ ਨਾਲ ਹਮਦਰਦੀ ਜ਼ਰੂਰੀ ਹੁੰਦੀ ਹੈ।

ਇਸ ਲਈ ਉਹ ਹਰ ਵਿਅਕਤੀ ਤੋਂ ਮਦਦ ਦੀ ਆਸ ਰੱਖਦੇ ਹਨ। ਸਤਨਾਮ ਸਿੰਘ ਦੀ ਲਾਸ਼ ਦੀ ਪਛਾਣ ਦਾ ਮਸਲਾ ਲਟਕਿਆ ਹੋਇਆ ਸੀ। ਉਸਦਾ ਭਰਾ ਬੇਬਸ ਹੋਇਆ ਪਿਆ ਸੀ ਕਿਉਂਕਿ ਲਾਸ਼ ਦੀ ਪਛਾਣ ਨਹੀਂ ਹੋ ਰਹੀ ਸੀ। ਸਿਮਰਜੀਤ ਸਿੰਘ ਬੈਂਸ ਸਹਿਜਸੁਭਾ ਹੀ ਗਰਮਜੋਸ਼ੀ ਵਿਚ ਅਧਿਕਾਰੀਆਂ ਦੀ ਮੀਟਿੰਗ ਵਿਚ ਘੁਸ ਗਿਆ, ਜਿਥੋਂ ਤਕਰਾਰ ਸ਼ੁਰੂ ਹੋਇਆ। ਸਵਾਲ ਤਾਂ ਇਹ ਪੈਦਾ ਹੁੰਦਾ ਹੈ ਕਿ ਸਿਮਰਜੀਤ ਸਿੰਘ ਬੈਂਸ ਕਸੂਰਵਾਰ ਹੈ ਜਾਂ ਡਿਪਟੀ ਕਮਿਸ਼ਨਰ? ਸਿਮਰਜੀਤ ਸਿੰਘ ਬੈਂਸ ਦੀ ਲੋਕਾਂ ਵਿਚ ਹਰਮਨ ਪਿਆਰਤਾ ਕਾਫੀ ਹੈ। ਲੋਕ ਉਸ ਤੇ ਵਿਸ਼ਵਾਸ ਕਰਦੇ ਹਨ। ਕਸੂਰਵਾਰ ਕੌਣ ਹੈ, ਇਸਦਾ ਫ਼ੈਸਲਾ ਪੁਲਿਸ ਪੜਤਾਲ ਕਰੇਗੀ । ਹੈਰਾਨੀ ਇਸ ਗੱਲ ਦੀ ਹੈ ਕਿ ਪੜਤਾਲ ਕੌਣ ਕਰ ਰਿਹਾ ਹੈ, ਪੁਲਿਸ ਦੇ ਥਾਣੇ ਦਾ ਮੁੱਖੀ? ਮੀਟਿੰਗ ਵਿਚ ਤਾਂ ਉਪਿੰਦਰਜੀਤ ਸਿੰਘ ਘੁੰਮਣ ਐਸ.ਐਸ.ਪੀ., ਤੇਜਿੰਦਰਪਾਲ ਸਿੰਘ ਸੰਧੂ ਏ.ਡੀ.ਸੀ., ਬਲਬੀਰ ਰਾਜ ਸਿੰਘ ਐਸ.ਡੀ.ਐਮ., ਡਾ.ਕਿਸ਼ਨ ਚੰਦ ਸਿਵਲ ਸਰਜਨ ਅਤੇ ਹੋਰ ਅਧਿਕਾਰੀ ਮੌਜੂਦ ਸਨ। ਸ਼ਿਕਾਇਤ ਕਰਨ ਵਾਲਾ ਐਸ.ਡੀ.ਐਮ.ਹੈ, ਸ਼ਿਕਾਇਤ ਡਿਪਟੀ ਕਮਿਸ਼ਨਰ ਨਾਲ ਬਦਸਲੂਕੀ ਦੀ ਹੈ। ਜਿਹੜਾ ਵੀ ਛੋਟਾ ਪੁਲਿਸ ਅਧਿਕਾਰੀ ਪੜਤਾਲ ਕਰੇਗਾ ਉਹ ਸਿਮਰਜੀਤ ਸਿੰਘ ਬੈਂਸ ਦੇ ਵਿਰੁੱਧ ਹੀ ਪੜਤਾਲ ਦਾ ਫ਼ੈਸਲਾ ਕਰੇਗਾ। ਪੜਤਾਲ ਸਥਾਨਕ ਅਧਿਕਾਰੀਆਂ ਤੋਂ ਨਹੀਂ ਕਰਵਾਉਣੀ ਚਾਹੀਦੀ। ਪੜਤਾਲ ਤਾਂ ਸੀਨੀਅਰ ਆਈ.ਏ.ਐਸ. ਅਧਿਕਾਰੀ ਤੋਂ ਕਰਵਾਉਣੀ ਚਾਹੀਦੀ ਹੈ। ਵੈਸੇ ਆਈ.ਏ.ਐਸ ਤਾਂ ਆਈ.ਏ.ਐਸ.ਦੇ ਵਿਰੁੱਧ ਫ਼ੈਸਲਾ ਨਹੀਂ ਕਰਨਗੇ। ਸਿਮਰਜੀਤ ਸਿੰਘ ਬੈਂਸ ਦਾ ਸੁਭਾਅ ਹੀ ਇਸ ਤਰਾਂ ਦਾ ਹੈ ਕਿ ਉਹ ਹਮੇਸ਼ਾ ਹੀ ਅਧਿਕਾਰੀਆਂ ਅਤੇ ਸਰਕਾਰੀ ਕਰਮਚਾਰੀਆਂ ਨਾਲ ਹਮਲਾਵਰ ਰੁੱਖ ਅਪਣਾਕੇ ਗੱਲ ਕਰਦੇ ਹਨ। ਉਹ ਹਰ ਅਧਿਕਾਰੀ ਨੂੰ ਡਿਫ਼ੈਂਸਿਵ ਬਣਾ ਦਿੰਦੇ ਹਨ। ਸਲੀਕੇ ਨਾਲ ਬਹੁਤ ਹੀ ਘੱਟ ਗੱਲ ਕਰਦੇ ਹਨ। ਦੂਜੇ ਉਹ ਬੇਸ਼ਕ ਆਪਣੇ ਆਪ ਨੂੰ ਇਮਾਨਦਾਰ ਸਮਝਦੇ ਹਨ, ਸ਼ਾਇਦ ਹੋਣਗੇ ਵੀ ਪੰਤੂ ਸਾਰੇ ਅਧਿਕਾਰੀ ਅਤੇ ਕਰਮਚਾਰੀ ਵੀ ਭਰਿਸ਼ਟ ਨਹੀਂ ਹੁੰਦੇ।

ਉਨਾਂ ਦਾ ਇਕ ਵਿਧਾਇਕ ਹੋਣ ਦੇ ਨਾਤੇ ਪੋਟੋਕੋਲ ਅਨੁਸਾਰ ਮੁੱਖ ਸਕੱਤਰ ਤੋਂ ਉਪਰ ਸਟੇਟਸ ਹੈ। ਇਸ ਲਈ ਉਸਦਾ ਹੱਕ ਬਣਦਾ ਹੈ ਕਿ ਉਹ ਲੋਕ ਮਸਲਿਆਂ ਤੇ ਅਧਿਕਾਰੀਆਂ ਨਾਲ ਗਲਬਾਤ ਕਰ ਸਕਦੇ ਹਨ ਪੰਤੂ ਸਿਮਰਜੀਤ ਸਿੰਘ ਬੈਂਸ ਦਾ ਗੱਲਬਾਤ ਕਰਨ ਦਾ ਢੰਗ ਸਹੀ ਨਹੀਂ ਹੈ। ਵਿਧਾਇਕ ਦਾ ਇਹ ਹੱਕ ਨਹੀਂ ਕਿ ਉਹ ਅਧਿਕਾਰੀਆਂ ਨਾਲ ਗ਼ੈਰ ਇਨਸਾਨੀਅਤ ਵਾਲਾ ਵਿਵਹਾਰ ਕਰਨ। ਡਿਪਟੀ ਕਮਿਸ਼ਨਰ ਦਾ ਵੀ ਫ਼ਰਜ ਬਣਦਾ ਹੈ ਕਿ ਉਹ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨਾਲ ਪਹਿਲ ਦੇ ਆਧਾਰ ਤੇ ਗੱਲ ਕਰੇ ਅਤੇ ਬਣਦਾ ਸਤਿਕਾਰ ਦੇਵੇ। ਬੈਂਸ ਸਾਹਿਬ ਨੂੰ ਸਹਿਜਤਾ ਨਾਲ ਸਮਾਂ ਲੈ ਕੇ ਗੱਲ ਕਰਨੀ ਚਾਹੀਦੀ ਸੀ। ਜ਼ੋਰ ਜ਼ਬਰਦਸਤੀ ਦਾ ਢੰਗ ਅਜਿਹੇ ਗੰਭੀਰ ਮੌਕੇ ਤੇ ਨਹੀਂ ਕਰਨਾ ਚਾਹੀਦਾ ਸੀ। ਇਹ ਕੋਈ ਪਹਿਲਾ ਮੌਕਾ ਨਹੀਂ ਜਦੋਂ ਉਨਾਂ ਅਜਿਹਾ ਵਿਵਹਾਰ ਕੀਤਾ ਹੋਵੇ। ਉਨਾਂ ਦਾ ਇਹ ਢੰਗ ਵੋਟ ਵਟੋਰਨ ਵਾਲਾ ਹੋ ਸਕਦਾ ਹੈ ਪੰਤੂ ਇਹ ਪਣਾਲੀ ਲੋਕਤੰਤਰਿਕ ਢਾਂਚੇ ਵਿਚ ਸਹੀ ਨਹੀਂ ਹੁੰਦੀ। ਜੇ ਵਿਧਾਨਕਾਰ ਦੇ ਹੱਕ ਹਨ ਤਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਵੀ ਹੱਕ ਉਸੇ ਤਰਾਂ ਹਨ। ਫਰਜ ਵੀ ਦੋਹਾਂ ਦੇ ਬਰਾਬਰ ਹਨ। ਇਸ ਕਰਕੇ ਸੰਜਮ ਅਤੇ ਸਹਿਜਤਾ ਨਾਲ ਵਰਤਾਓ ਕਰਨਾ ਹੀ ਸਹੀ ਹੁੰਦਾ ਹੈ। 2009 ਵਿਚ ਜਦੋਂ ਸਿਮਰਜੀਤ ਸਿੰਘ ਬੈਂਸ ਅਕਾਲੀ ਦਲ ਵਿਚ ਹੁੰਦੇ ਸਨ ਤਾਂ ਲੁਧਿਆਣਾ ਵਿਖੇ 2009 ਵਿਚ ਤਹਿਸੀਲਦਾਰ ਦੇ ਦਫ਼ਤਰ ਵਿਚ ਆਪਣੇ ਸਾਥੀਆਂ ਨਾਲ ਜਾ ਕੇ ਤਹਿਸੀਲਦਾਰ ਗੁਰਜਿੰਦਰ ਸਿੰਘ ਬੈਨੀਪਾਲ ਦੀ ਕੁੱਟ ਮਾਰ ਦਾ ਦੋਸ਼ ਸੀ, ਉਸ ਸਮੇਂ ਵੀ ਅਟੈਂਪਟ ਟੂ ਮਰਡਰ ਕੇਸ ਦਰਜ ਹੋਇਆ ਸੀ। ਏਸੇ ਤਰਾਂ 2015 ਵਿਚ ਪਾਸਪੋਰਟ ਦਫਤਰ ਵਿਚ ਗਏ ਸੀ, ਉਥੇ ਵੀ ਝਗੜਾ ਹੋਇਆ ਸੀ ਅਤੇ 2018 ਵਿਚ ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਲਬਾਰਟਰੀ ਵਿਚ ਧੱਕੇ ਨਾਲ ਵੜੇ ਸੀ ਤੇ ਕੇਸ ਦਰਜ ਹੋਇਆ ਸੀ।

ਸਿਮਰਜੀਤ ਸਿੰਘ ਬੈਂਸ ਆਪ ਬਿਆਨ ਵਿਚ ਕਹਿ ਰਹੇ ਹਨ ਕਿ ਉਨਾਂ ਵਿਰੁਧ 17 ਕੇਸ ਚਲ ਰਹੇ ਹਨ। ਸਿਮਰਜੀਤ ਸਿੰਘ ਬੈਂਸ ਹਮੇਸ਼ਾ ਅਖ਼ਬਾਰਾਂ ਦੀਆਂ ਸੁਰਖ਼ੀਆਂ ਵਿਚ ਰਹਿੰਦੇ ਹਨ। ਪੰਜਾਬ ਵਿਚ ਜਿਥੇ ਵੀ ਕਿਤੇ ਕੋਈ ਗੰਭੀਰ ਮਸਲਾ ਖੜਾ ਹੁੰਦਾ ਹੈ ਤਾਂ ਸਿਮਰਜੀਤ ਸਿੰਘ ਬੈਂਸ ਮੋਹਰੀ ਬਣਕੇ ਉਥੇ ਪਹੁੰਚਦੇ ਹਨ। ਪੰਜਾਬ ਦੇ ਆਈ.ਏ.ਐਸ.ਅਧਿਕਾਰੀਆਂ ਦੀ ਸੰਸਥਾ ਨੇ ਵੀ ਸਰਕਾਰ ਨੂੰ ਯੋਗ ਕਾਰਵਾਈ ਕਰਨ ਦੀ ਗੱਲ ਕੀਤੀ ਹੈ। ਜਿਲਿਆਂ ਦੇ ਡੀ.ਸੀ.ਦਫਤਰਾਂ ਦੇ ਕਰਮਚਾਰੀਆਂ ਨੇ ਵੀ ਡਿਪਟੀ ਕਮਿਸ਼ਨਰ ਦੇ ਹੱਕ ਵਿਚ ਹੜਤਾਲ ਕੀਤੀ ਹੈ। ਇਹ ਸਾਰੀਆਂ ਘਟਨਾਵਾਂ ਨਾਲ ਸਿਮਰਜੀਤ ਸਿੰਘ ਬੈਂਸ ਦੀ ਆਮ ਲੋਕਾਂ ਵਿਚ ਹਰਮਨ ਪਿਆਰਤਾ ਵਿਚ ਵਾਧਾ ਹੋਇਆ ਹੈ ਪੰਤੂ ਪੜੇ ਲਿਖੇ ਲੋਕਾਂ ਨੇ ਉਨਾਂ ਦੇ ਵਰਤਾਓ ਨੂੰ ਚੰਗਾ ਨਹੀਂ ਸਮਝਿਆ। ਆਮ ਲੋਕ ਇਹ ਮਹਿਸੂਸ ਕਰ ਰਹੇ ਹਨ ਕਿ ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਵਲ ਧਿਆਨ ਨਹੀਂ ਦਿੰਦੇ, ਇਸ ਲਈ ਉਨਾਂ ਨੇ ਸਿਮਰਜੀਤ ਸਿੰਘ ਬੈਂਸ ਦੀ ਸਪੋਰਟ ਕਰ ਦਿੱਤੀ ਹੈ। ਇਕ ਕਿਸਮ ਨਾਲ ਲੋਕ ਹੁਣ ਆਪਣੇ ਹੱਕਾਂ ਪਤੀ ਜਾਗਤ ਹੋ ਰਹੇ ਹਨ। ਜੀਰਾ ਵਿਖੇ ਇਕ ਸਬ ਡਵੀਜਨ ਮੈਜਿਸਟਰੇਟ ਨੂੰ ਵੀ ਲੋਕਾਂ ਨੇ ਘੇਰਿਆ ਹੈ। ਭਾਵੇਂ ਅਮਨ ਕਾਨੂੰਨ ਨੂੰ ਆਪਣੇ ਹੱਥ ਵਿਚ ਲੈਣਾ ਜਾਇਜ਼ ਨਹੀਂ ਪੰਤੂ ਜਦੋਂ ਲੋਕਾਂ ਨੂੰ ਇਨਸਾਫ਼ ਨਹੀਂ ਮਿਲਦਾ ਤਾਂ ਉਹ ਮਜ਼ਬੂਰ ਹੋ ਕੇ ਅਜਿਹਾ ਕਦਮ ਚੁੱਕਦੇ ਹਨ। ਲੋਕਾਂ ਦੇ ਸੁਜੱਗ ਹੋਣ ਨਾਲ ਇਨਸਾਫ ਦਾ ਰਾਹ ਖੁਲ ਜਾਵੇਗਾ ਪੰਤੂ ਮਰਿਆਦਾ ਵਿਚ ਰਹਿਣਾ ਲਾਜ਼ਮੀ ਹੈ।

ਉਜਾਗਰ ਸਿੰਘ
ਸਾਬਕਾ ਜਿਲਾ ਲੋਕ ਸੰਪਰਕ ਅਧਿਕਾਰ
94178 13072

Leave a Reply

Your email address will not be published. Required fields are marked *

%d bloggers like this: