Fri. Oct 18th, 2019

ਸਿਰ ‘ਤੇ ਪੱਥਰ ਮਾਰ ਕੇ ਨੌਜਵਾਨ ਦਾ ਕਤਲ

ਸਿਰ ‘ਤੇ ਪੱਥਰ ਮਾਰ ਕੇ ਨੌਜਵਾਨ ਦਾ ਕਤਲ

ਲੁਧਿਆਣਾ : ਐਤਵਾਰ ਸਵੇਰੇ ਹੰਬੜਾਂ ਰੋਡ ‘ਤੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਉਥੋਂ ਦੇ ਇਕ ਖ਼ਾਲੀ ਪਲਾਟ ‘ਚੋਂ ਲਾਸ਼ ਬਰਾਮਦ ਹੋਈ।

ਅਣਪਛਾਤੇ ਕਾਤਲ ਨੇ ਨੌਜਵਾਨ ਦੇ ਸਿਰ ‘ਤੇ ਪੱਥਰ ਨਾਲ ਵਾਰ ਕਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੇ ਕਬਜ਼ੇ ‘ਚੋਂ ਕੋਈ ਵੀ ਸ਼ਨਾਖਤੀ ਪੱਤਰ ਨਹੀਂ ਮਿਲ ਸਕਿਆ ਜਿਸ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ। ਫ਼ਿਲਹਾਲ ਥਾਣਾ ਪੀਏਯੂ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੋਰਚਰੀ ਵਿਚ ਰਖਵਾ ਦਿੱਤਾ ਹੈ। ਪੁਲਿਸ ਨੇ ਖ਼ੂਨ ਨਾਲ ਲੱਥਪੱਥ ਪੱਥਰ ਨੂੰ ਵੀ ਕਬਜ਼ੇ ‘ਚ ਲੈ ਲਿਆ ਹੈ ਜਿਸ ਨਾਲ ਨੌਜਵਾਨ ਦਾ ਕਤਲ ਕੀਤਾ ਗਿਆ ਸੀ। ਪੁਲਿਸ ਇਸ ਮਾਮਲੇ ‘ਚ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ।

Leave a Reply

Your email address will not be published. Required fields are marked *

%d bloggers like this: