ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. Jun 2nd, 2020

ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਫਲੂ ਕਾਰਨਰ ਸਥਾਪਤ

ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਫਲੂ ਕਾਰਨਰ ਸਥਾਪਤ

ਇਲਾਜ ਜਾਂ ਜਾਂਚ ਵੇਲੇ ਸੋਸ਼ਲ ਡਿਸਟੈਂਸ ਦਾ ਰੱਖਿਆ ਜਾਵੇਗਾ ਵਿਸ਼ੇਸ਼ ਖਿਆਲ

ਗੁਰਦਾਸਪੁਰ, 8 ਅਪ੍ਰੈਲ (ਨਿਰਪੱਖ ਆਵਾਜ਼ ਬਿਊਰੋ): ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਬੁਖਾਰ , ਖੰਘ , ਜੁਕਾਮ ਆਦਿ ਫਲੂ ਦੇ ਰੋਗਾਂ ਦੀ ਸਪੈਸ਼ਲ ਜਾਂਚ ਲਈ ਹਸਪਤਾਲ ਵਿਖੇ ਵਿਸ਼ੇਸ਼ ਫਲੂ ਕਾਰਨਰ ਦੀ ਸਥਾਪਨਾ ਕੀਤੀ ਗਈ ਹੈ ।ਇਹ ਜਾਣਕਾਰੀ ਡਾ. ਕਿਸ਼ਨ ਚੰਦ ਸਿਵਲ ਸਰਜਨ ਗੁਰਦਾਸਪੁਰ ਨੇ ਦਿੱਤੀ ।

ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਗੁਰਦਾਸਪੁਰ ਵੱਲੋਂ ਕਰੋਨਾ ਮਹਾਂਮਾਰੀ ਦੇ ਜ਼ਿਲ੍ਹੇ ਵਿੱਚ ਅੱਗੇ ਫੈਲਣ ਤੋਂ ਰੋਕਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ।ਉਨ੍ਹਾਂ ਕਿਹਾ ਕਿ ਇਸ ਲਈ ਸਿਹਤ ਵਿਭਾਗ ਦੀਆਂ ਟੀਮਾਂ ਚੌਵੀ ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। ਉਨ੍ਹਾਂ ਦੱਸਿਆ ਕਿ ਮੌਸਮ ਦੀ ਤਬਦੀਲੀ ਕਾਰਨ ਜ਼ਿਲ੍ਹੇ ਵਿੱਚ ਫਲੂ ਜਿਸ ਵਿੱਚ ਖੰਘ, ਜ਼ੁਕਾਮ ਤੇ ਬੁਖਾਰ ਦੇ ਲੱਛਣ ਹੁੰਦੇ ਹਨ , ਦੇ ਆਮ ਮਰੀਜ਼ਾਂ ਨੂੰ ਆਪਣੇ ਇਲਾਜ ਵਿੱਚ ਪੇਸ਼ ਆ ਰਹੀ ਦਿੱਕਤ ਨੂੰ ਮੁੱਖ ਰੱਖਦਿਆਂ ਸਿਵਲ ਹਸਪਤਾਲ ਵਿਖੇ ਹੀ ਵਿਸ਼ੇਸ਼ ਫਲੂ ਕਾਰਨਰ ਦੀ ਸਥਾਪਨਾ ਕੀਤੀ ਗਈ ਹੈ ਜਿਸ ਵਿੱਚ ਇੱਕ ਮਾਹਰ ਡਾਕਟਰ ਅਤੇ ਪੂਰਾ ਸਟਾਫ ਹਾਜ਼ਰ ਰਹੇਗਾ । ਇਲਾਜ ਜਾਂ ਜਾਂਚ ਵੇਲੇ ਸੋਸ਼ਲ ਡਿਸਟੈਂਸ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇਗਾ।

ਸਿਵਲ ਸਰਜਨ ਨੇ ਦੱਸਿਆ ਕਿ ਦੱਸਿਆ ਕਿ ਸਿਹਤ ਵਿਭਾਗ ਵਲੋਂ ਕਰੋਨਾ ਵਾਇਰਸ ਵਿਰੁੱਧ ਨਜਿੱਟਣ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਜਿਲੇ ਭਰ ਅੰਦਰ ਲੋਕਾਂ ਨੂੰ ਕਰੋਨਾ ਵਾਇਰਸ ਦੇ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਰੋਨਾ ਵਾਇਰਸ ਤੋਂ ਘਬਰਾਉਣ ਨਾ ਸਗੋਂ ਸੁਚੇਤ ਹੋਣ। ਬੇਲੋੜਾ ਘਰਾਂ ਵਿਚੋਂ ਬਾਹਰ ਨਿਕਲਣ ਤੇ ਗਰੁਜੇ ਕੀਤਾ ਜਾਵੇ ਅਤੇ ਘਰਾਂ ਵਿਚ ਰਹਿਣ ਨੂੰ ਤਰਜੀਹ ਦਿੱਤੀ ਜਾਵੇ।

Leave a Reply

Your email address will not be published. Required fields are marked *

%d bloggers like this: