ਸਿਹਤ ਕੇਂਦਰ ਕੋਲੀ ’ਚ ਹੈਪਾਟਾਇਟਸ ਅਤੇ ਮੱਛਰਾਂ ਦੀ ਰੋਕਥਾਮ ਸਬੰਧੀ ਕੀਤਾ ਜਾਗਰੂਕ

ss1

ਸਿਹਤ ਕੇਂਦਰ ਕੋਲੀ ’ਚ ਹੈਪਾਟਾਇਟਸ ਅਤੇ ਮੱਛਰਾਂ ਦੀ ਰੋਕਥਾਮ ਸਬੰਧੀ ਕੀਤਾ ਜਾਗਰੂਕ

30-11

ਪਟਿਆਲਾ, 30 ਜੁਲਾਈ (ਐਚ.ਐਸ.ਸੈਣੀ): ਸਿਵਲ ਸਰਜਨ ਪਟਿਆਲਾ ਡਾ: ਸੁਬੋਧ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੁੱਢਲਾ ਸਿਹਤ ਕੇਂਦਰ ਕੌਲੀ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ: ਅੰਜਨਾ ਗੁਪਤਾ ਦੀ ਅਗਵਾਈ ਵਿੱਚ ਵਿਸ਼ਵ ਹੈਪੇਟਾਇਟਸ ਦਿਵਸ ਨੂੰ ਸਮਰਪਿਤ ਅਤੇ ਡੇਂਗੂ ਮੱਛਰਾਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ: ਅੰਜਨਾ ਗੁਪਤਾ ਐਸ.ਐਮ.ਓ ਅਤੇ ਡਾ: ਮੁਹੰਮਦ ਸਾਜਿਦ ਮੈਡੀਕਲ ਅਫਸਰ ਨੇ ਕਿਹਾ ਕਿ ਹੈਪੇਟਾਇਟਸ ਇਕ ਜਿਗਰ ਦੀ ਬਿਮਾਰੀ ਹੈ, ਜੋ ਕਿ ਹੈਪੇਟਾਈਟਸ ਵਾਇਰਸ ਕਾਰਣ ਫੈਲਦੀ ਹੈ। ਹੈਪੇਟਾਈਟਸ (ਪੀਲੀਆ) ਏ ਅਤੇ ਈ ਦੂਸ਼ਿਤ ਪਾਣੀ ਪੀਣ, ਗਲੇ-ਸੜੇ ਫਲ ਖਾਣ, ਬਿਨਾਂ ਹੱਥ ਧੋਏ ਖਾਣਾ ਖਾਣ, ਮੱਖੀਆਂ ਦੁਆਰਾ ਦੂਸ਼ਿਤ ਭੋਜਣ ਖਾਣ, ਹੈਪੇਟਾਇਟਸ ਬੀ ਅਤੇ ਸੀ ਦੂਸ਼ਿਤ ਖੂਨ ਚੜਾਉਣ, ਦੂਸ਼ਿਤ ਸਰਿੰਜਾਂ ਦੇ ਇਸਤੇਮਾਲ, ਬਿਨ੍ਹਾਂ ਜਾਂਚ ਖੂਨ ਚੜਾਉਣ, ਅਣ-ਸੁਰੱਖਿਅਤ ਸੰਭੋਗ, ਸਰੀਰ ਉਤੇ ਟੈਟੂ ਬਣਵਾਉਣ ਅਤੇ ਨਵਜੰਮੇ ਬੱਚੇ ਨੂੰ ਗ੍ਰਸਤ ਮਾਂ ਤੋਂ ਹੋ ਸਕਦੀ ਹੈ। ਇਸ ਬਿਮਾਰੀ ਦੇ ਨਾਲ ਹਲਕਾ ਬੁਖਾਰ, ਮਾਸਪੇਸ਼ੀਆਂ ਵਿਚ ਦਰਦ, ਭੁੱਖ ਨਾ ਲੱਗਣਾ, ਪਿਸ਼ਾਬ ਦਾ ਰੰਗ ਗੂੜਾ ਪੀਲਾ ਹੋਣਾ, ਕਮਜੋਰੀ ਅਤੇ ਜਿਗਰ ਦਾ ਖਰਾਬ ਹੋਣਾ ਵਰਗੇ ਲੱਛਣ ਸਾਹਮਣੇ ਆਉਂਦੇ ਹਨ। ਇਸ ਤੋਂ ਬਚਾਅ ਲਈ ਡਿਸਪੋਜੇਬਲ ਸਰਿੰਜਾਂ ਦੀ ਵਰਤੋਂ, ਸੁਰੱਖਿਅਤ ਸੰਭੋਗ ਅਤੇ ਸਮੇਂ-ਸਮੇਂ ਤੇ ਡਾਕਟਰੀ ਜਾਂਚ ਕਰਵਾਉਣੀ ਚਾਹੀਦੀ ਹੈ। ਸਿਹਤ ਵਿਭਾਗ ਵੱਲੋਂ ਹੈਪਾਟਾਈਟਿਸ ਬੀ ਦੀ ਵੈਕਸੀਨੇਸ਼ਨ ਬਿਲਕੁਲ ਮੁਫ਼ਤ ਹੈ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਤੇ ਸਰਕਾਰੀ ਮੈਡੀਕਲ ਕਾਲਜ ਰਜਿੰਦਰਾ ਹਸਪਤਾਲ ਵਿਖੇ ਹੈਪਾਟਾਈਟਿਸ ਸੀ ਦਾ ਇਲਾਜ਼ ਵੀ ਮੁਫਤ ਕੀਤਾ ਜਾ ਰਿਹਾ ਹੈ।
ਇਸ ਤਰ੍ਹਾਂ ਸਰਬਜੀਤ ਸਿੰਘ ਬੀਈਈ ਕਮ ਨੋਡਲ ਅਫਸਰ ਨੇ ਦੱਸਿਆ ਕਿ ਕਿਹਾ ਕਿ ਡੇਂਗੂ ਇਕ ਵਾਇਰਲ ਬੁਖਾਰ ਹੈ ਜੋ ਏਡੀਜ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਡੇਂਗੂ ਬੁੱਖਾਰ ਵਿਚ ਮਰੀਜ ਨੂੰ ਤੇਜ ਸਿਰ ਦਰਦ, ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾ ਵਿਚ ਦਰਦ, ਅੱਖਾ ਦੇ ਪਿਛਲੇ ਹਿੱਸੇ ’ਚ ਦਰਦ, ਮਰੀਜ ਦੇ ਨੱਕ-ਮੂੰਹ ਅਤੇ ਮਸੂੜਿਆਂ ’ਚੋਂ ਖੂਨ ਵਗਣਾ, ਉਲਟੀਆਂ ਆਉਣੀਆਂ, ਜੀਅ ਕੱਚਾ ਹੋਣ ਦੀ ਸ਼ਿਕਾਇਤ ਹੋ ਸਕਦੀ ਹੈ।ਅਜਿਹੇ ਲੱਛਣ ਸਾਹਮਣੇ ਆਉਣ ਤੇ ਨੇੜਲੇ ਸਿਹਤ ਕੇਂਦਰ ਵਿੱਚ ਖੂਨ ਦੀ ਜਾਂਚ ਅਤੇ ਇਲਾਜ਼ ਸ਼ੁਰੂ ਕਰਵਾਇਆ ਜਾਵੇ। ਹੈਲਥ ਸੁਪਰਵਾਇਜਰ ਮਲਕੀਤ ਸਿੰਘ ਨੇ ਦੱਸਿਆ ਕਿ ਡੇਂਗੂ ਮੱਛਰਾਂ ਦੀ ਰੋਕਥਾਮ ਸਬੰਧੀ ਕੂਲਰਾਂ ’ਚੋਂ ਹਰੇਕ ਸ਼ੁਕਰਵਾਰ ਪਾਣੀ ਸਾਫ ਕਰਨ, ਛੱਤਾਂ ਤੇ ਪਏ ਟੁੱਟੇ ਭੱਜੇ ਬਰਤਨਾਂ, ਟਾਇਰਾਂ ਨੂੰ ਨਸ਼ਟ ਕਰਨ, ਮੱਛਰਾਂ ਤੋਂ ਬਚਾਅ ਸਬੰਧੀ ਤਨ ਢਕਵੇ ਕੱਪੜੇ ਪਾਉਣ, ਆਲ ਆਊਟ ਤੇ ਹੋਰ ਮੱਛਰ ਭਜਾਊ ਕਰੀਮਾਂ ਦੀ ਵਰਤੋਂ ਆਦਿ ਕੀਤੀ ਜਾਵੇ। ਇਸ ਮੌਕੇ ਸੁਮਨ ਸ਼ਰਮਾ ਹੈਲਥ ਸੁਪਰਵਾਇਜਰ, ਪੁਰਸੋਤਮ ਲਾਲ ਚੀਫ ਫਾਰਮਾਸਿਸਟ, ਗੁਰਤੇਜ਼ ਸਿੰਘ ਸਣੇ ਸਮੂਹ ਫੀਲਡ ਸਟਾਫ ਅਤੇ ਆਪਣਾ ਇਲਾਜ਼ ਕਰਵਾਉਣ ਆਏ ਮਰੀਜ਼ ਹਾਜਰ ਸਨ।

Share Button

Leave a Reply

Your email address will not be published. Required fields are marked *