ਸਿਹਤ ਮੰਤਰੀ ਵੱਲੋਂ ਸੀ.ਐਚ.ਸੀ ਦੂਧਨਸਾਧਾਂ ਦੀ ਨਵੀਂ ਬਣੀ ਇਮਾਰਤ ਦਾ ਕੀਤਾ ਉਦਘਾਟਨ

ss1

ਸਿਹਤ ਮੰਤਰੀ ਵੱਲੋਂ ਸੀ.ਐਚ.ਸੀ ਦੂਧਨਸਾਧਾਂ ਦੀ ਨਵੀਂ ਬਣੀ ਇਮਾਰਤ ਦਾ ਕੀਤਾ ਉਦਘਾਟਨ
ਹਸਪਤਾਲ ਨੂੰ 50 ਬੈਡਾਂ ਦਾ ਬਨਾਉਣ ਦਾ ਕੀਤਾ ਐਲਾਨ

ਪਟਿਆਲਾ 7 ਦਸੰਬਰ, [ਧਰਮਵੀਰ ਨਾਗਪਾਲ]: ਕਮਿਉਨਿਟੀ ਸਿਹਤ ਕੇਂਦਰ ਦੂਧਨਸਾਧਾਂ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਅੱਜ ਸਿਹਤ ਮੰਤਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ ਵੱਲੋਂ ਕੀਤਾ ਗਿਆ। ਇਸ ਮੌਕੇ ਉਨਾਂ ਨਾਲ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ੍ਰ. ਹਰਿੰਦਰਪਾਲ ਸਿੰਘ ਚੰਦੂਮਾਜਰਾ ਐਕਸ ਚੇਅਰਮੈਨ ਕੋਆਪਰੇਟਿਵ ਬੈਂਕ ਪਟਿਆਲਾ ਵੀ ਹਾਜ਼ਰ ਸਨ। ਸ੍ਰੀ ਜਿਆਣੀ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਇਸ ਇਲਾਕੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ 30 ਬਿਸਤਰਿਆਂ ਦੇ ਹਸਪਤਾਲ ਦੀ ਬਿੱਲਡਿੰਗ ਦਾ ਨਿਰਮਾਣ ਸ਼ੁਰੂ ਕੀਤਾ ਗਿਆ ਤੇ ਅੱਜ ਰਸਮੀ ਤੌਰ ਤੇ ਇਸ ਇਮਾਰਤ ਦਾ ਉਦਘਾਟਨ ਕਰਕੇ ਇਸ ਹਸਪਤਾਲ ਨੂੰ ਲੋਕਾਂ ਦੇ ਸੁਪਰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਵਿੱਚ ਹਰ ਪ੍ਰਕਾਰ ਦੀਆਂ ਸਿਹਤ ਸੇਵਾਵਾਂ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ ਜਿਸ ਨਾਲ ਇਸ ਇਲਾਕੇ ਦੇ ਲੋਕਾਂ ਨੂੰ ਹੁਣ ਇਲਾਜ਼ ਲਈ ਦੂਰ ਨਹੀਂ ਜਾਣਾ ਪਵੇਗਾ। ਸ੍ਰੀ ਜਿਆਣੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ 30 ਸਾਲ ਤੋਂ ਵੱਧ ਵਿਅਕਤੀਆਂ ਦੀ ਮੁਫਤ ਸਲਾਨਾਂ ਸਿਹਤ ਜਾਂਚ ਦੇ ਅਧੀਨ ਅਨੀਮੀਆ, ਹਾਈਪਰਟੈਂਸ਼ਨ, ਸ਼ੁਗਰ,ਬਲੱਡ ਯੂਰੀਆ,ਚਿੱਟਾ ਮੋਤੀਆ, ਕੈਂਸਰ, ਗੁਰਦੇ ਤੇ ਜਿਗਰ ਦੀਆਂ ਬਿਮਾਰੀਆਂ ਦੀ ਸਕਰੀਨਿੰਗ ਕੀਤੀ ਜਾਵੇਗੀ ਅਤੇ ਜੇਕਰ ਕੋਈ ਵਿਅਕਤੀ ਕਿਸੇ ਵੀ ਬਿਮਾਰੀ ਨਾਲ ਪੀੜਤ ਪਾਇਆ ਜਾਂਦਾ ਹੈ ਉਸਦਾ ਮੁਫ਼ਤ ਇਲਾਜ਼ ਕੀਤਾ ਜਾਵੇਗਾ।
ਇਸ ਮੌਕੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਕੈਂਸਰ, ਹੈਪਾਟਾਈਟਿਸ ਸੀ, ਇੱਕ ਸਾਲ ਤੱਕ ਦੇ ਹਰ ਬੱਚੇ ਅਤੇ 5 ਸਾਲ ਤੱਕ ਦੀਆਂ ਸਾਰੀਆਂ ਲੜਕੀਆਂ ਦਾ ਮੁਫ਼ਤ ਇਾਜ ਕਰਨ ਦੇ ਨਾਲ ਨਾਲ ਲੈਬੋਰੇਟਰੀ ਟੈਸਟ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।ਸਿਵਲ ਸਰਜਨ ਡਾ. ਸੁਬੋਧ ਗੁਪਤਾ ਨੇ ਇਸ ਹਸਪਤਾਲ ਵਿੱਚ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਬਾਰੇ ਚਾਨਣਾ ਪਾਉਣ ਦੇ ਨਾਲ ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮੁਹੱਈਆਂ ਕਰਵਾਈਆਂ ਜਾ ਰਹੀਆਂ ਮੁਫ਼ੳਮਪ;ਤ ਸਿਹਤ ਸੇਵਾਵਾਂ ਬਾਰੇ ਵੀ ਦੱਸਿਆ।ਇਸ ਮੌਕੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੱਲੋਂ ਹਸਪਤਾਲ ਵਿੱਚ ਜਨਾਨਾਂ ਰੋਗਾਂ ਦੇ ਮਾਹਰ, ਸਪੈਸਲਿਸਟ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀ ਭਰਤੀ ਅਤੇ ਡਿਜੀਟਲ ਐਕਸਰੇ ਮਸ਼ੀਨ ਤੇ ਹਸਪਤਾਲ ਨੂੰ ਹਾਟ ਲਾਈਨ ਨਾਲ ਜ਼ੋੜਨ ਦੀ ਮੰਗ ਕੀਤੀ ਗਈ।ਇਸ ਉਪਰੰਤ ਸਿਹਤ ਮੰਤਰੀ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿਜਲਦੀ ਹੀ ਹਸਪਤਾਲ ਵਿੱਚ ਲੋੜੀਂਦੇ ਸਾਜੋ ਸਮਾਨ ਉਪਲਬਧ ਕਰਵਾਉਣ ਦੇ ਨਾਲ ਹਸਪਤਾਲ ਨੂੰ 30 ਦੀ ਥਾਂ 50 ਬਿਸਤਰਿਆਂ ਦਾ ਹਸਪਤਾਲ ਬਣਾ ਦਿੱਤਾ ਜਾਵੇਗਾ।ਇਸ ਮੌਕੇ ਹਰਿੰਦਰਪਾਲ ਸਿੰਘ ਕੋਹਲੀ ਡਿਪਟੀ ਮੇਅਰ, ਚੇਅਰਮੈਨ ਮਾਰਕੀਟ ਕਮੇਟੀ ਸ੍ਰ. ਭੋਲਾ ਸਿੰਘ ਈਸਰਹੇੜੀ, ਦੂਧਨਸਾਨਾਂ ਦੇ ਸਰਪੰਚ ਜ਼ਸਵੰਤ ਸਿੰਘ, ਸਟੇਯ ਕਮਿਸ਼ਨ ਮੈਂਬਰ ਡਾ. ਯਸਪਾਲ ਖੰਨਾਂ, ਪਿੰਡ ਦੇ ਪੰਚ-ਸਰਪੰਚ, ਸਮੂਹ ਸਿਹਤ ਪ੍ਰੋਗਰਾਮ ਅਫਸਰ, ਅਤੇ ਪੈਰਾ ਮੈਡੀਕਲ ਸਟਾਫ ਹਾਜ਼ਰ ਸਨ।

Share Button

Leave a Reply

Your email address will not be published. Required fields are marked *