ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sun. Jul 5th, 2020

ਸਿਹਤ ਮੰਤਰੀ ਸਿੱਥੂ ਨੇ ਮਲੋਟ ਵਿਖੇ ਜੱਚਾ ਬੱਚਾ ਹਸਪਤਾਲ ਦਾ ਰੱਖਿਆ ਨੀਂਹ ਪੱਥਰ

ਸਿਹਤ ਮੰਤਰੀ ਸਿੱਥੂ ਨੇ ਮਲੋਟ ਵਿਖੇ ਜੱਚਾ ਬੱਚਾ ਹਸਪਤਾਲ ਦਾ ਰੱਖਿਆ ਨੀਂਹ ਪੱਥਰ
ਪੰਜਾਬ ਰਾਜ ਵਿਚ ਇਸ ਸਾਲ ਬਣਨਗੇ 9 ਨਵੇਂ ਜੱਚਾ ਬੱਚਾ ਹਸਪਤਾਲ ਬਲਬੀਰ ਸਿੰਘ ਸਿੱਧੂ

ਮਲੋਟ, 21 ਨਵੰਬਰ (ਆਰਤੀ ਕਮਲ) : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਆਖਿਆ ਹੈ ਕਿ ਸੂਬਾ ਸਰਕਾਰ ਇਸ ਸਾਲ ਰਾਜ ਵਿਚ 9 ਨਵੇਂ ਜੱਚਾ ਬੱਚਾ ਹਸਪਤਾਲ ਖੋਲ ਰਹੀ ਹੈ। ਇਹ ਜਾਣਕਾਰੀ ਉਨਾਂ ਨੇ ਅੱਜ ਮਲੋਟ ਵਿਖੇ 4.39 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 25 ਬਿਸਤਰਿਆਂ ਦੇ ਜੱਚਾ ਬੱਚਾ ਹਸਪਤਾਲ ਦਾ ਨੀਂਹ ਪੱਥਰ ਰੱਖਣ ਮੌਕੇ ਦਿੱਤੀ। ਇਸ ਮੌਕੇ ਉਨਾਂ ਨਾਲ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਸ: ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਗਿੱਦੜਬਾਹਾ ਅਤੇ ਸ: ਅਮਨਪ੍ਰੀਤ ਸਿੰਘ ਭੱਟੀ ਵੀ ਹਾਜਰ ਸਨ। ਉਨਾਂ ਨੇ ਇਸ ਮੌਕੇ ਐਲਾਣ ਕੀਤਾ ਕਿ ਇਹ ਹਸਪਤਾਲ 1 ਸਾਲ ਵਿਚ ਬਣ ਕੇ ਤਿਆਰ ਹੋ ਜਾਵੇਗਾ। ਸਿਹਤ ਮੰਤਰੀ ਨੇ ਕਿਹਾ ਕਿ ਕਿ ਸੂਬਾ ਸਰਕਾਰ ਦਾ ਉਦੇਸ਼ ਹੈ ਕਿ ਰਾਜ ਵਿਚ ਜੱਚਾ ਬੱਚਾ ਦੀ ਮੌਤ ਦਰ ਸਿਫਰ ਦੇ ਪੱਧਰ ਤੱਕ ਘਟਾ ਲਈ ਜਾਵੇ। ਉਨਾਂ ਨੇ ਕਿਹਾ ਕਿ ਇਸੇ ਲਈ ਰਾਜ ਵਿਚ ਮੁਫ਼ਤ ਜੱਚਾ ਬੱਚਾ ਸਿਹਤ ਸਹੁਲਤਾ ਮੁਹਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਨਵਂੇ ਜੱਚਾ ਬੱਚਾ ਹਸਪਤਾਲ ਸਥਾਪਿਤ ਕੀਤੇ ਜਾ ਰਹੇ ਹਨ। ਇੰਨਾਂ ਵਿਚ ਹਰ ਪ੍ਰਕਾਰ ਦੀਆਂ ਉੱਤਮ ਸਿਹਤ ਸਹੁਲਤਾਂ ਮਿਲਣਗੀਆਂ। ਸਿਹਤ ਮੰਤਰੀ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਰਾਜ ਸਰਕਾਰ ਲਈ ਸਿੱਖਿਆ ਅਤੇ ਸਿਹਤ ਦੋ ਮੁੱਖ ਤਰਜੀਹਾ ਹਨ। ਉਨਾਂ ਕਿਹਾ ਕਿ ਇੰਨਾਂ ਦੋਹਾਂ ਦੇ ਪੱਧਰ ਦੇ ਅਧਾਰ ਤੇ ਹੀ ਕਿਸੇ ਸਮਾਜ ਦੀ ਤਰੱਕੀ ਦਾ ਪਤਾ ਲਗਾਇਆ ਜਾ ਸਕਦਾ ਹੈ। ਉਨਾਂ ਨੇ ਇਸ ਮੌਕੇ ਕਿਹਾ ਕਿ ਕਾਲੇ ਪੀਲੀਏ ਦੇ ਮੁਫ਼ਤ ਇਲਾਜ ਦੀ ਸਹੁਤਲ ਦੇਣ ਵਾਲਾ ਪੰਜਾਬ ਮੋਹਰੀ ਰਾਜ ਹੈ ਅਤੇ ਹੁਣ ਤੱਕ ਪਹਿਚਾਣੇ ਗਏ 67 ਹਜਾਰ ਮਰੀਜਾਂ ਦੇ ਇਲਾਜ ਵਿਚ 93 ਫੀਸਦੀ ਕਾਮਯਾਬੀ ਹਾਸਲ ਹੋਈ ਹੈ। ਉਨਾਂ ਨੇ ਹੋਰ ਦੱਸਿਆ ਕਿ ਰਾਜ ਸਰਕਾਰ ਨੇ 135 ਕਰੋੜ ਰੁਪਏ ਦੀਆਂ ਦਵਾਈਆਂ ਸਰਕਾਰੀ ਹਸਪਤਾਲਾਂ ਵਿਚ ਮੁਹਈਆ ਕਰਵਾਈਆਂ ਹਨ ਅਤੇ ਹੁਣ ਹਸਪਤਾਲ ਵਿਚ ਦਵਾਈਆਂ ਦੀ ਉਪਲਬੱਧਤਾ ਲਈ ਸਬੰਧਤ ਐਸਐਮਓ ਦੀ ਜਿੰਮੇਵਾਰੀ ਤੈਅ ਕੀਤੀ ਗਈ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਕਿਰਤ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇੱਥੇ ਇਕ ਵਿਸੇਸ਼ ਕੈਂਪ ਲਗਾ ਕੇ ਯੋਗ ਲੋਕਾਂ ਦੇ ਲਾਭਪਾਤਰੀ ਕਾਰਡ ਬਣਵਾਏ ਜਾਣਗੇ। ਡਾਕਟਰਾਂ ਦੀ ਘਾਟ ਦਾ ਜਿਕਰ ਕਰਦਿਆਂ ਉਨਾਂ ਨੇ ਕਿਹਾ ਕਿ ਵਿਭਾਗ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਤਹਿਤ ਡਾਕਟਰਾਂ ਨੂੰ ਚੰਗਾ ਮਿਹਨਤਾਨਾ ਦੇਣ ਦੇ ਨਾਲ ਨਾਲ ਸੇਵਾ ਮੁਕਤ ਡਾਕਟਰਾਂ ਨੂੰ ਵੀ ਮੁੜ ਨੌਕਰੀ ਦੀ ਪੇਸ਼ਕਸ ਕੀਤੀ ਜਾ ਰਹੀ ਹੈ। ਉਨਾਂ ਨੇ ਕਿਹਾ ਕਿ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਹੁਣ ਤੱਕ ਲੋਕ 67 ਕਰੋੜ ਰੁਪਏ ਦਾ ਇਲਾਜ ਕਰਵਾ ਚੁੱਕੇ ਹਨ। ਉਨਾਂ ਨੇ ਇਸ ਯੋਜਨਾ ਦੇ ਲਾਭਪਾਤਰੀਆਂ ਨੂੰ ਆਪਣੇ ਈ ਕਾਰਡ ਬਣਵਾਉਣ ਦੀ ਅਪੀਲ ਵੀ ਕੀਤੀ।
ਇਸ ਤੋਂ ਪਹਿਲਾਂ ਬੋਲਦਿਆਂ ਸ: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਿੱਥੇ ਪੰਜਾਬ ਸਰਕਾਰ ਦੇ ਲੋਕ ਭਲਾਈ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਉਥੇ ਹੀ ਸ: ਅਮਨਪ੍ਰੀਤ ਸਿੰਘ ਭੱਟੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਉਨਾਂ ਨੇ ਕਿਹਾ ਕਿ ਸਰਕਾਰ ਨੇ ਮੰਡੀਆਂ ਵਿਚੋਂ ਫਸਲ ਚੁੱਕਣ ਵਿਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਗਈ ਅਤੇ ਨਾਲ ਹੀ ਵਿਕਾਸ ਲਈ ਅਨੇਕਾਂ ਪ੍ਰੋਗਰਾਮ ਉਲੀਕੇ ਹਨ। ਮਲੋਟ ਵਿਚ ਜਿੱਥੇ ਨਵਾਂ ਕਾਲਜ ਬਣਾਇਆ ਜਾ ਰਿਹਾ ਹੈ ਉਥੇ ਹੀ ਹਸਪਤਾਲ ਦੇ ਬੁਨਿਆਦੀ ਢਾਂਚੇ ਵਿਚ ਵੀ ਵੱਡਾ ਸੁਧਾਰ ਹੋਣ ਜਾ ਰਿਹਾ ਹੈ। ਉਨਾਂ ਨੇ ਹਲਕੇ ਵੱਲੋਂ ਜੱਚਾ ਬੱਚਾ ਹਸਪਤਾਲ ਇੱਥੇ ਖੋਲਣ ਲਈ ਸਿਹਤ ਮੰਤਰੀ ਦਾ ਹਲਕੇ ਵੱਲੋਂ ਧੰਨਵਾਦ ਕੀਤਾ। ਇਸ ਮੌਕੇ ਕਾਂਗਰਸ ਦੇ ਜ਼ਿਲਾ ਪ੍ਰਧਾਨ ਸ: ਹਰਚਰਨ ਸਿੰਘ ਬਰਾੜ, ਸਿਵਲ ਸਰਜਨ ਡਾ: ਨਵਦੀਪ ਸਿੰਘ, ਐਸ.ਐਮ.ਓ. ਡਾ: ਗੁਰਚਰਨ ਸਿੰਘ, ਡਾ: ਸੁਨੀਲ ਬਾਂਸਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਐਸ.ਡੀ.ਐਮ. ਸ: ਗੋਪਾਲ ਸਿੰਘ, ਡੀਐਮ ਸੀ ਡਾ: ਸ਼ਤੀਸ ਗੋਇਲ, ਬਲਾਕ ਪ੍ਰਧਾਨ ਸ੍ਰੀ ਨੱਥੂ ਰਾਮ ਗਾਂਧੂ, ਸੁਭਦੀਪ ਸਿੰਘ ਬਿੱਟੂ, ਜ਼ਿਲਾ ਪ੍ਰੀਸਦ ਮੈਂਬਰ ਸਰਬਜੀਤ ਸਿੰਘ ਕਾਕਾ ਬਰਾੜ, ਬਲਕਾਰ ਸਿੰਘ ਔਲਖ, ਸ: ਪਰਮਿੰਦਰ ਸਿੰਘ ਭੱਟੀ, ਬੀਡੀਕਾਲੜਾ, ਸੁਖਦੇਵ ਸਿੰਘ, ਮੁਨੀਸ਼ ਵਰਮਾ, ਸੁਖਵਿੰਦਰ ਸਿੰਘ ਗੁਰੂਸਰ ਆਦਿ ਵੀ ਹਾਜਰ ਸਨ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: