ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. Jun 2nd, 2020

ਸਿਹਤ ਵਿਭਾਗ ਵਲੋਂ ਕੀਤੀ ਜਾ ਰਹੀ ਹੈ ਡਿਜੀਟਲ ਸਕਰੀਨਿੰਗ

ਸਿਹਤ ਵਿਭਾਗ ਵਲੋਂ ਕੀਤੀ ਜਾ ਰਹੀ ਹੈ ਡਿਜੀਟਲ ਸਕਰੀਨਿੰਗ

ਸ੍ਰੀ ਮੁਕਤਸਰ ਸਾਹਿਬ 7 ਅਪ੍ਰੈਲ (ਨਿਰਪੱਖ ਆਵਾਜ਼ ਬਿਊਰੋ): ਸ਼੍ਰੀ ਐਮ ਕੇ ਅਰਵਿੰਦ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਤੇ ਐਸ ਡੀ ਐਮ ਸੀ੍ਰ ਓਮ ਪ੍ਰਕਾਸ਼ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪਿੰਡ ਭਲਾਈਆਣਾ ਵਿਖੇ ਬਠਿੰਡਾ ਜਿਲ੍ਹੇ ਦੀ ਹੱਦ ਉਪਰ ਆਉਣ ਵਾਲਿਆਂ ਦੀ ਡਿਜੀਟਲ ਸਕਰੀਨਿੰਗ ਦੀ ਸੁਰੂਆਤ ਕਰ ਦਿੱਤੀ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸ. ਐਮ. ਓ. ਡਾ ਰਮੇਸ਼ ਕੁਮਾਰੀ ਨੇ ਦੱਸਿਆ ਕਿ ਹਰ ਵਿਅਕਤੀ ਜੋ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਅੰਦਰ ਦਾਖਲ ਹੋਵੇਗਾ ਉਸ ਦੇ ਸਰੀਰ ਦੇ ਤਾਪਮਾਨ ਜਾਚ ਡਿਜੀਟਲ ਇਨਫਰਾਰੈਡ ਥਰਮਾਮੀਟਰ ਨਾਲ ਕੀਤੀ ਜਾਵੇਗੀ।

ਗਗਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋ ਸਿਹਤ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ ਜੋ 24 ਘੰਟੇ ਸਕਰੀਨਿੰਗ ਕਰਨਗੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਤੋਂ ਬਚਣ ਲਈ ਲੋਕ ਆਪਣੇ ਘਰਾਂ ਵਿੱਚ ਹੀ ਰਹਿਣ ਅਤੇ ਬਿਨ੍ਹਾਂ ਕਿਸੇ ਜਰੂਰੀ ਕੰਮ ਦੇ ਬਾਹਰ ਅੰਦਰ ਨਾ ਨਿਕਲ ਤਾਂ ਜੋ ਕਰੋਨਾ ਵਾਇਰਸ ਤੋਂ ਬਚਿਆ ਜਾ ਸਕੇ ।

ਇਸ ਮੌਕੇ ਰਜਿੰਦਰ ਕੁਮਾਰ ਫਾਰਮੇਸੀ ਅਫਸਰ, ਸੁਖਵਿੰਦਰ ਸਿੰਘ ਸਿਹਤ ਵਰਕਰ, ਏ ਐਸ ਆਈ ਜੋਗਿੰਦਰ ਸਿੰਘ, ਸੁਖਮੰਦਰ ਸਿੰਘ, ਬਲਦੇਵ ਸਿੰਘ, ਹਰਕੇਸ਼, ਗਗਨਦੀਪ ਕੌਰ, ਕਰਮਜੀਤ ਕੌਰ ਕਾਸਟੇਬਲ ਹਾਜਰ ਸਨ।

Leave a Reply

Your email address will not be published. Required fields are marked *

%d bloggers like this: