ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
September 26, 2020

ਸਿੱਖਸ ਆਫ਼ ਅਮਰੀਕਾ ਦੇ ਚੇਅਰਮੈਨ ਜਸਦੀਪ ਸਿੰਘ ‘’ਜੱਸੀ ਦੀ ਅਗਵਾਈ ਚ’ ਸਿੱਖ ਵਫ਼ਦ ਨੇ ਭਾਰਤੀ ਅੰਬੈਸਡਰ ਨੂੰ ਦਿੱਤਾ ਮੰਗ ਪੱਤਰ

ਸਿੱਖਸ ਆਫ਼ ਅਮਰੀਕਾ ਦੇ ਚੇਅਰਮੈਨ ਜਸਦੀਪ ਸਿੰਘ ‘’ਜੱਸੀ ਦੀ ਅਗਵਾਈ ਚ’ ਸਿੱਖ ਵਫ਼ਦ ਨੇ ਭਾਰਤੀ ਅੰਬੈਸਡਰ ਨੂੰ ਦਿੱਤਾ ਮੰਗ ਪੱਤਰ

ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਪੁਰਬ ਤੋਂ ਪਹਿਲਾ ਲਾਂਘਾ ਖੋਲ੍ਹੇ ਜਾਣ ਦੀ ਮੋਦੀ ਤੋਂ ਕੀਤੀ ਮੰਗ

ਵਾਸ਼ਿੰਗਟਨ, 2 ਸਤੰਬਰ ( ਰਾਜ ਗੋਗਨਾ )— ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਪੁਰਬ ਜੋ ਕਰਤਾਰਪੁਰ ( ਪਾਕਿਸਤਾਨ ) ਵਿਖੇਂ 20 ਤੋਂ 22 ਸਤੰਬਰ ਤੱਕ ਮਨਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦਿਨ ਕਰਤਾਰਪੁਰ ਸਾਹਿਬ ਵਿਖੇਂ ਜਿੱਥੇ ਸ਼੍ਰੀ ਗੁਰੂ ਨਾਨਕ ਦੇਵ ਜੀ ਜੋਤੀ ਜੋਤ ਸਮਾਏ ਸਨ। ਅਤੇ ਦੁਨੀਆ ਭਰ ਦੇ ਸਿੱਖ ਨਤਮਸਤਕ ਹੋਣਾ ਚਾਹੁੰਦੇ ਹਨ। ਪ੍ਰੰਤੂ ਕੋਰੋਨਾ ਸੜੀ ਮਹਾਮਾਰੀ ਦੇ ਕਾਰਨ ਸਭ ਦੀਆਂ ਭਾਵਨਾਵਾਂ ਨਾ ਪੂਰੀਆਂ ਹੋ ਸਕਣ, ਪਰ ਅਮਰੀਕਾ ਦੇ ਸਿੱਖਾਂ ਨੇ ਭਾਰਤ ਦੇ ਅਮਰੀਕਾ ਚ’ ਅੰਬੈਂਸਡਰ ਤਰਨ

ਜੀਤ ਸਿੰਘ ਸੰਧੂ ਨੂੰ ਮੰਗ ਪੱਤਰ ਦਿੰਦਿਆਂ, ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਦੀ ਮਹਾਂਮਾਰੀ ਕਰਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਜੋ ਬੰਦ ਕਰ ਦਿੱਤਾ ਸੀ ਹੁਣ ਸੰਗਤਾਂ ਲਈ ਖੋਲ੍ਹ ਦਿੱਤਾ ਜਾਵੇ, ਤਾਂ ਜੋ ਕਰਤਾਰਪੁਰ ਲਾਂਘਾ ਖੁਲੱਣ ਤੋ ਪਹਿਲੀ ਵਾਰ ਸੰਗਤਾਂ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਪੁਰਬ ਵਿੱਚ ਸ਼ਰਧਾ ਅਤੇ ਭਾਵਨਾ ਨਾਲ ਸ਼ਾਮਲ ਹੋ ਸਕਣ।

ਅੰਬੈਸਡਰ ਤਰਨਜੀਤ ਸਿੰਘ ਸੰਧੂ ਵੱਲੋਂ ਭਾਰਤੀ ਅੰਬੈਂਸੀ ਦੇ ਕਮਿਊਨਿਟੀ ਅਫੇਅਰਜ਼ ਮਨਿਸਟਰ ਅਨੁਰਾਗ ਕੁਮਾਰ ਨੇ ਵਫ਼ਦ ਜਿਸ ਦੀ ਅਗਵਾਈ ਸਿੱਖਸ ਆਫ਼ ਅਮਰੀਕਾ ਦੇ ਚੇਅਰਮੈਨ ਜਸਦੀਪ ਸਿੰਘ ਜੱਸੀ’ ਨੇ ਕੀਤੀ ਅਤੇ ਅੰਬੈਂਸੀ ਨੇ ਵਿਸ਼ਵਾਸ ਦਿਵਾਇਆ ਕਿ ਉਹ ਸਿੱਖਾਂ ਦੀਆ ਭਾਵਨਾਵਾਂ ਦੀ ਤਰਜਮਾਨੀ ਕਰਦੇ ਹਨ, ਅਤੇ ਇਹ ਯਾਦ ਪੱਤਰ ਭਾਰਤ ਸਰਕਾਰ ਨੂੰ ਭੇਜ ਕੇ ਸਿੱਖਾਂ ਦੀ ਇਸ ਮੰਗ ਨੂੰ ਪੂਰੀ ਕਰਨ ਲਈ ਭਾਰਤ ਸਰਕਾਰ ਨੂੰ ਸਿਫ਼ਾਰਸ਼ ਕਰਨਗੇ। ਯਾਦ ਰਹੇਂ ਕਿ ਕੋਰੋਨਾ ਦੀ ਮਹਾਂਮਾਰੀ ਦੀ ਭਾਰਤ ਚ’ ਤਾਜਾ ਸਥਿੱਤੀ ਦੇ ਬਾਵਜੂਦ ਭਾਰਤ ਸਰਕਾਰ ਵੱਲੋਂ ਭਾਰਤ ਵਿੱਚ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਤੇ ਜਾਣ ਦੀ ਖੁੱਲ ਦਿੱਤੀ ਜਾ ਰਹੀ ਹੈ। ਇਸ ਮੌਕੇ ਸਿੱਖਸ ਆਫ ਅਮਰੀਕਾ ਦੇ ਪ੍ਰਧਾਨ ਕੰਵਲਜੀਤ ਸਿੰਘ ਸੋਨੀ, ਐਸੋਸੀਏਸ਼ਨ ਆਫ ਬਾਲਟੀਮੋਰ ਦੇ ਚੇਅਰਮੈਨ ਬਲਜਿੰਦਰ ਸਿੰਘ ਸੰਮੀ,ਗੁਰਚਰਨ ਸਿੰਘ ਵਰਲਡ ਗੁਰੂ ਨਾਨਕ ਮਿਸ਼ਨ ਦੇ ਆਗੂ , ਸਿੱਖ ਸੇਵਾ ਦੇ ਪ੍ਰਧਾਨ ਸੁਖਪਾਲ ਸਿੰਘ ਧੰਨੋਆ ਆਦਿ ਨੁਮਾੲਦਿਆਂ ਨੇ ਭਾਰਤ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਬੇਸਕ ਸੰਗਤਾਂ ਲਈ ਕੋਰੋਨਾ ਵਾਇਰਸ ਲਈ ਸਮਾਜਿਕ ਦੂਰੀ ਤੇ ਹੋਰਨਾਂ ਪ੍ਰੋਟੋਕੋਲ ਦੀਆ ਸ਼ਰਤਾਂ ਨੂੰ ਲਾਜ਼ਮੀ ਕੀਤਾ ਜਾਵੇ, ਪ੍ਰੰਤੂ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਪੁਰਬ ਤੋ ਪਹਿਲਾ ਲਾਂਘਾ ਖੋਹਲ੍ਹਿਆ ਜਾਵੇ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: