ਸਿੱਖਾਂ ਦਾ ਕਤਲੇਆਮ ਕਰਵਾਉਣ ਵਾਲੇ ਗਾਂਧੀ ਪਰਿਵਾਰ ਵਿਰੁੱਧ ਕੇਸ ਦਰਜ ਕੀਤਾ ਜਾਵੇ – ਸੁਖਬੀਰ ਸਿੰਘ ਬਾਦਲ

ਸਿੱਖਾਂ ਦਾ ਕਤਲੇਆਮ ਕਰਵਾਉਣ ਵਾਲੇ ਗਾਂਧੀ ਪਰਿਵਾਰ ਵਿਰੁੱਧ ਕੇਸ ਦਰਜ ਕੀਤਾ ਜਾਵੇ – ਸੁਖਬੀਰ ਸਿੰਘ ਬਾਦਲ

1984 ਸਿੱਖ ਕਤਲੇਆਮ ਮਾਮਲੇ ਵਿਚ ਕੇਸਾਂ ਦਾ ਸਾਹਮਣਾ ਕਰ ਰਹੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ਼ ਇੱਕ ਸਟਿੰਗ ਆਪਰੇਸ਼ਨ ਦਾ ਵੀਡਿਓ ਸਾਹਮਣੇ ਆਉਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਹ ਮੰਗ ਕੀਤੀ ਹੈ ਕਿ ਦਿੱਲੀ ਅਤੇ ਦੇਸ਼ ਦੇ ਦੂਜੇ ਹਿੱਸਿਆਂ ਵਿਚ ਹਜ਼ਾਰਾਂ ਸੀ ।ਦੱਸਣਯੋਗ ਹੈ ਕਿ ਇਸ ਵੀਡਿਓ ਵਿਚ ਜਗਦੀਸ਼ ਟਾਈਟਲਰ ਸ਼ਰੇਆਮ ਕਹਿ ਰਿਹਾ ਹੈ ਕਿ 1984 ਵਿਚ ਦਿੱਲੀ ਵਿਚ ਹੋਏ 100 ਸਿੱਖਾਂ ਦੇ ਕਤਲੇਆਮ ਪਿੱਛੇ ਉਸ ਦਾ ਹੱਥ ਸੀ। ਉਹ ਇਹ ਵੀ ਦੱਸ ਰਿਹਾ ਹੈ ਕਿ ਕਾਂਗਰਸ ਹਾਈ ਕਮਾਨ ਵੱਲੋਂ ਉਸ ਨੂੰ ਦਿੱਲੀ ਦਾ ਮੁੱਖ ਮੰਤਰੀ ਬਣਾਉਣ ਜਾਂ ਫਿਰ ਰਾਜ ਸਭਾ ਸੀਟ ਦੇਣ ਦਾ ਵਾਅਦਾ ਕੀਤਾ ਗਿਆ ਸੀ। ਇਸ ਬਾਰੇ ਆਪਣਾ ਪ੍ਰਤੀਕ੍ਰਮ ਜ਼ਾਹਿਰ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਦੋਵੇਂ ਖੁਲਾਸੇ 1984 ਦੇ ਕਤਲੇਆਮ ਵਿਚ ਗਾਂਧੀ ਪਰਿਵਾਰ ਦੀ ਸਿੱਧੀ ਸ਼ਮੂਲੀਅਤ ਨੂੰ ਸਾਬਿਤ ਕਰਦੇ ਹਨ।

ਉਨ੍ਹਾਂ ਕਿਹਾ ਕਿ ਟਾਈਟਲਰ ਖਿਲਾਫ਼ ਅੱਜ ਸਾਹਮਣੇ ਆਇਆ ਵੀਡਿਓ ਦਸੰਬਰ 2011 ਦਾ ਰਿਕਾਰਡ ਕੀਤਾ ਹੋਇਆ ਹੈ। ਟਾਈਟਲਰ ਨੂੰ ਕੇਂਦਰੀ ਮੰਤਰਾਲੇ ਵਿਚੋਂ 2009 ਵਿਚ ਕੱਢਿਆ ਗਿਆ ਸੀ। ਉਸ ਵੱਲੋਂ ਇਹ ਸ਼ੇਖੀ ਮਾਰਨਾ ਕਿ ਉਸ ਨੂੰ ਰਾਜ ਸਭਾ ਦੀ ਮੈਂਬਰੀ ਜਾਂ ਦਿੱਲੀ ਦਾ ਮੁੱਖ ਮੰਤਰੀ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ, ਇਹ ਗੱਲ ਸਾਬਿਤ ਕਰਦਾ ਹੈ ਕਿ ਉਸ ਨੂੰ ਗਾਂਧੀ ਪਰਿਵਾਰ ਵੱਲੋਂ ਮੂੰਹ ਨਾ ਖੋਲਣ ਲਈ ਹੀ ਇਹ ਪੇਸ਼ਕਸ਼ਾਂ ਦਿੱਤੀਆਂ ਜਾ ਰਹੀਆਂ ਸਨ।ਹੁਣ ਇਹ ਲਾਜ਼ਮੀ ਬਣਦਾ ਹੈ ਕਿ ਅਦਾਲਤਾਂ ਗਾਂਧੀ ਪਰਿਵਾਰ ਤੋਂ ਪੁੱਛਣ ਕਿ ਜਿਸ ਅਪਰਾਧੀ ਦੇ ਹੱਥਾਂ ਉੱਤੇ ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਖੂਨ ਲੱਗਿਆ ਹੋਇਆ ਸੀ, ਉਸ ਨੂੰ ਅਜਿਹੇ ਲਾਲਚ ਕਿਉਂ ਦਿੱਤੇ ਜਾ ਰਹੇ ਸਨ? ਬਾਦਲ ਨੇ ਕਿਹਾ ਕਿ 1984 ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਕਿਉਂ ਨਹੀਂ ਮਿਲ ਰਿਹਾ, ਇਸ ਦੇ ਵੀਡਿਓ ਦੇ ਰੂਪ ਵਿਚ ਵੀ ਸਬੂਤ ਸਾਹਮਣੇ ਆ ਚੁੱਕੇ ਹਨ।ਉਹਨਾਂ ਕਿਹਾ ਕਿ ਟਾਈਟਲਰ ਨੂੰ ਇਹ ਫੜ੍ਹਾਂ ਮਾਰਦੇ ਵੇਖਿਆ ਗਿਆ ਹੈ ਕਿ ਉਹ ਆਪਣੇ ਖਿਲਾਫ਼ ਜਾਂਚਾਂ ਨੂੰ ਪ੍ਰਭਾਵਿਤ ਕਰਦਾ ਹੈ ਅਤੇ ਨਿਆਂ ਦੇਣ ਵਾਲਿਆਂ ਨਾਲ ਉਸ ਦੇ ਨੇੜਲੇ ਸੰਬੰਧ ਹਨ। ਉਸ ਨੇ ਇਹ ਵੀ ਕਬੂਲ ਕੀਤਾ ਹੈ ਕਿ ਉਸ ਦੇ ਮੁੰਡੇ ਦੀ ਇੱਕ ਕੰਪਨੀ ਦਾ ਸਵਿਸ ਬੈਂਕ ਵਿਚ ਖਾਤਾ ਹੈ। ਉਹ ਇਹ ਕਹਿ ਕੇ ਆਪਣੀ ਅਮੀਰੀ ਦੀ ਧੌਂਸ ਜਮਾ ਰਿਹਾ ਹੈ ਕਿ ਉਸ ਨੇ ਆਪਣੇ ਦੋਸਤਾਂ ਤੋਂ ਜਿਹੜੇ 150 ਕਰੋੜ ਰੁਪਏ ਲੈਣੇ ਸੀ, ਉਹ ਉਸ ਨੇ ਛੱਡ ਦਿੱਤੇ ਹਨ। ਇਹ ਸਭ ਕੁੱਝ ਤਾਂ ਹੀ ਸੰਭਵ ਸੀ, ਕਿਉਂਕਿ ਗਾਂਧੀ ਪਰਿਵਾਰ ਦੁਆਰਾ ਉਸ ਦੀ ਪੁਸ਼ਤਪਨਾਹੀ ਕੀਤੀ ਜਾ ਰਹੀ ਸੀ। ਇਹ ਟਿੱਪਣੀ ਕਰਦਿਆਂ ਕਿ ਹੁਣ ਅਖੀਰ ਟਾਈਟਲਰ ਦਾ ਸਮਾਂ ਮੁੱਕ ਚੁੱਕਿਆ ਹੈ, ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਸ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਉਸ ਖਿਲਾਫ਼ ਦਿੱਲੀ ਵਿਚ 100 ਸਿੱਖਾਂ ਦੇ ਕਤਲ ਦਾ ਕੇਸ ਚਲਾਇਆ ਜਾਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਹੋਰ ਦੇਰੀ ਨਹੀਂ ਹੋਣੀ ਚਾਹੀਦੀ, ਕਿਉਂਕਿ ਉਹ ਆਪਣੇ ਜੁਰਮ ਦਾ ਇਕਬਾਲ ਕਰ ਚੁੱਕਿਆ ਹੈ। ਉਸ ਵੱਲੋਂ ਪਹਿਲਾਂ ਕੀਤੇ ਖੁਲਾਸੇ ਮੁਤਾਬਿਕ ਉਸ ਨੇ ਕਤਲੇਆਮ ਤੋਂ ਬਾਅਦ ਰਾਜੀਵ ਗਾਂਧੀ ਨੂੰ ਦਿੱਲੀ ਵਿਚ ਘੁੰਮਾਇਆ ਸੀ। ਇਸੇ ਤਰ੍ਹਾਂ ਅਦਾਲਤਾਂ ਨੂੰ ਗਾਂਧੀ ਪਰਿਵਾਰ ਦੀ ਭੂਮਿਕਾ ਦੀ ਵੀ ਜਾਂਚ ਕਰਨੀ ਚਾਹੀਦੀ ਹੈ, ਜਿਸ ਨੇ ਸਿੱਖਾਂ ਵਿਰੁੱਧ ਸਾਜ਼ਿਸ਼ ਰਚੀ ਸੀ। ਇਹ ਗੱਲ ਦੀ ਪੁਸ਼ਟੀ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਵੀ ਇਹ ਟਿੱਪਣੀ ਕਰਕੇ ਕਰ ਦਿੱਤੀ ਸੀ ਕਿ ਜਦੋਂ ਕੋਈ ਵੱਡਾ ਦਰੱਖਤ ਡਿੱਗਦਾ ਹੈ ਤਾਂ ਧਰਤੀ ਕੰਬਦੀ ਹੈ।

Share Button

Leave a Reply

Your email address will not be published. Required fields are marked *