ਸਿੱਖਿਆ ਮੰਤਰੀ ਨੇ 612 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ss1

ਸਿੱਖਿਆ ਮੰਤਰੀ ਨੇ 612 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ   

ਮੋਹਾਲੀ, 23 ਦਸੰਬਰ (ਪ੍ਰਿੰਸ): ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਕੀਤੀ ਜਾ ਰਹੀ ਵੱਡੇ ਪੱਧਰ ‘ਤੇ ਭਰਤੀ ਤਹਿਤ ਅੱਜ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ 612 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ| ਇਸ ਮੌਕੇ ਮੈਰਿਟ ਅਨੁਸਾਰ ਅਧਿਆਪਕਾਂ ਨੂੰ ਖਾਲੀ ਸਟੇਸ਼ਨਾਂ ਦੀ ਸੂਚੀ ਦਿਖਾ ਕੇ ਮਨਪਸੰਦ ਅਨੁਸਾਰ ਸਟੇਸ਼ਨ ਵੀ ਅਲਾਟ ਕੀਤੇ ਗਏ|
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਹੋਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਡਾ.ਚੀਮਾ ਨੇ ਦੱਸਿਆ ਕਿ ਵਿਭਾਗ ਵੱਲੋਂ ਪਿੱਛੇ ਜਿਹੇ ਕੀਤੀ 4500 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਵਿੱਚੋਂ ਕੁਝ ਕੈਟੇਗਰੀਆਂ ਦੀਆਂ ਉਮੀਦਵਾਰ ਨਾ ਹੋਣ ਕਰ ਕੇ ਖਾਲੀ ਅਸਾਮੀਆਂ ਨੂੰ ਡੀ ਰਿਜ਼ਰਵ ਕੀਤੀਆਂ ਅਸਾਮੀਆਂ ਅਤੇ ਰੋਕੇ ਗਏ ਨਤੀਜੇ ਵਾਲੇ ਉਮੀਦਵਾਰਾਂ ਵਿੱਚੋਂ ਕੁੱਲ 612 ਅਧਿਆਪਕਾਂ ਨੂੰ ਅੱਜ ਨਿਯੁਕਤੀ ਪੱਤਰ ਸੌਂਪੇ ਗਏ ਹਨ| ਉਨ੍ਹਾਂ ਦੱਸਿਆ ਕਿ ਵਿਭਾਗ ਦੀ ਇਹ ਪਹਿਲ ਰਹੀ ਹੈ ਕਿ ਕੋਈ ਵੀ ਅਸਾਮੀ ਖਾਲੀ ਨਾ ਰਹੇ ਜਿਸ ਕਾਰਨ ਬਾਕੀ ਰਹਿੰਦੀਆਂ ਅਸਾਮੀਆਂ ਨੂੰ ਵੇਟਿੰਗ ਲਿਸਟ ਵਾਲੀ ਸੂਚੀ ਵਿੱਚੋਂ ਭਰਿਆ ਜਾ ਰਿਹਾ ਹੈ| ਭਲਕੇ 2005 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਵਾਲੀ ਵੇਟਿੰਗ ਲਿਸਟ ਵਿੱਚੋਂ 267 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ|
ਸਿੱਖਿਆ ਮੰਤਰੀ ਨੇ ਦੱਸਿਆ ਕਿ ਪਿਛਲੇ 10 ਵਰ੍ਹਿਆਂ ਦੌਰਾਨ ਸਿੱਖਿਆ ਵਿਭਾਗ ਵੱਲੋਂ 84 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ| ਉਨ੍ਹਾਂ ਦੱਸਿਆ ਕਿ ਵਿਭਾਗ ਲਈ ਇਹ ਤਸੱਲੀ ਅਤੇ ਮਾਣ ਵਾਲੀ ਗੱਲ ਹੈ ਕਿ 31 ਮਾਰਚ 2017 ਤੱਕ ਸੂਬੇ ਦੇ ਕਿਸੇ ਵੀ ਪ੍ਰਾਇਮਰੀ ਸਕੂਲ ਵਿੱਚ ਇਕ ਵੀ ਅਧਿਆਪਕ ਦੀ ਅਸਾਮੀ ਖਾਲੀ ਨਹੀਂ ਹੈ|

Share Button

Leave a Reply

Your email address will not be published. Required fields are marked *