ਸਿੱਖਿਆ ਮੰਤਰੀ ਵੱਲੋਂ ਬਾਰਵੀਂ ਦੀ ਪ੍ਰੀਖਿਆ ਵਿੱਚ ਟੌਪਰ ਰਹੇ ਵਿਦਿਆਰਥੀਆਂ ਨੂੰ ਦਿੱਤੀ ਮੁਬਾਰਕਬਾਦ

ss1

ਸਿੱਖਿਆ ਮੰਤਰੀ ਵੱਲੋਂ ਬਾਰਵੀਂ ਦੀ ਪ੍ਰੀਖਿਆ ਵਿੱਚ ਟੌਪਰ ਰਹੇ ਵਿਦਿਆਰਥੀਆਂ ਨੂੰ ਦਿੱਤੀ ਮੁਬਾਰਕਬਾਦ

ਬਾਰਵੀਂ ਦੇ ਨਤੀਜਿਆਂ ਚ ਪੇਂਡੂ ਖੇਤਰ ਦੇ ਵਿਦਿਆਰਥੀਆਂ ਦੀ ਝੰਡੀ, 36,629 ਵਿਦਿਆਰਥੀਆਂ ਦੇ 80 ਫੀਸਦੀ ਤੋਂ ਵੱਧ ਅੰਕ

14-2

ਚੰਡੀਗੜ੍ਹ, 13 ਮਈ (ਪ੍ਰਿਸ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਬਾਰਵੀਂ ਦੇ ਨਤੀਜਿਆਂ ਵਿੱਚ ਟੌਪਰ ਰਹੇ ਵਿਦਿਆਰਥੀਆਂ ਨੂੰ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਮੁਬਾਰਕਬਾਦ ਦਿੱਤੀ ਹੈ। ਇਸੇ ਤਰ੍ਹਾਂ ਉੁਨ੍ਹਾਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਪ੍ਰਸੰਸਾ ਪੱਤਰ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾੜੇ ਨਤੀਜੇ ਵਾਲੇ ਅਧਿਆਪਕਾਂ ਦਾ ਮੁਲਾਂਕਣ ਕਰਨ ਲਈ ਮੀਟਿੰਗ ਸੱਦੀ ਜਾਵੇਗੀ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਡਾ.ਚੀਮਾ ਨੇ ਇਸ ਗੱਲ ‘ਤੇ ਖੁਸ਼ੀ ਪ੍ਰਗਟਾਈ ਕਿ ਸਰਕਾਰੀ ਸਕੂਲਾਂ, ਪੇਂਡੂ ਖੇਤਰ, ਲੜਕੀਆਂ ਅਤੇ ਖੇਡਾਂ ਵਾਲੇ ਵਿਦਿਆਰਥੀਆਂ ਦੇ ਬਿਹਤਰ ਨਤੀਜੇ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਲਈ ਸ਼ੁਰੂ ਕੀਤੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਹੀ ਅਸਰ ਹੈ ਕਿ ਹਰ ਸਾਲ ਲੜਕੀਆਂ ਦੇ ਨਤੀਜੇ ਬਿਹਤਰ ਆ ਰਹੇ ਹਨ। ਉਨ੍ਹਾਂ ਇਸ ਗੱਲ ਵੀ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਕਿ 36,629 ਵਿਦਿਆਰਥੀਆਂ ਨੇ 80 ਫੀਸਦੀ ਜਾਂ ਇਸ ਤੋਂ ਵੱਧ ਅੰਕ ਹਾਸਲ ਕੀਤੇ ਹਨ। ਇਨ੍ਹਾਂ ਵਿੱਚ ਪੇਂਡੂ ਖੇਤਰ ਦੇ 16,476 ਵਿਦਿਆਰਥੀ ਸ਼ਾਮਲ ਹਨ।
ਡਾ.ਚੀਮਾ ਨੇ ਦੱਸਿਆ ਕਿ ਬਾਰਵੀਂ ਦਾ ਇਸ ਵਾਰ 79.55 ਫੀਸਦੀ ਨਤੀਜਾ ਆਇਆ ਹੈ ਜੋ ਪਿਛਲੇ ਸਾਲ ਨਾਲੋਂ ਬਿਹਤਰ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦਾ ਨਤੀਜਾ 77.59 ਫੀਸਦੀ ਆਇਆ ਹੈ ਜੋ ਸਿੱਖਿਆ ਵਿਭਾਗ ਦੇ ਮੈਰੀਟੋਰੀਅਸ ਸਕੂਲਾਂ ਤੋਂ ਬਾਅਦ ਸਭ ਤੋਂ ਵਧੀਆ ਨਤੀਜਾ ਆਇਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਮਿਆਰੀ ਸਿੱਖਿਆ ਲਈ ਚੁੱਕੇ ਜਾ ਰਹੇ ਕਦਮਾਂ ਸਦਕਾ ਸਰਕਾਰੀ ਸਕੂਲਾਂ ਦੇ ਨਤੀਜੇ ਬਿਹਤਰ ਆ ਰਹੇ ਹਨ। ਕੁੱਲ 341 ਵਿਦਿਆਰਥੀ ਮੈਰਿਟ ਵਿੱਚ ਆਏ ਹਨ। ਮੈਰਿਟ ਸੂਚੀ ਵਿੱਚ 95 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀ ਸ਼ਾਮਲ ਹੋਏ ਹਨ। ਇਨ੍ਹਾਂ ਵਿੱਚੋਂ ਸਰਕਾਰੀ ਸਕੂਲਾਂ ਦੇ 76 ਵਿਦਿਆਰਥੀਆਂ ਨੇ ਮੈਰਿਟ ਵਿੱਚ ਸਥਾਨ ਹਾਸਲ ਕੀਤਾ ਹੈ। ਸੂਬੇ ਦੇ ਛੇ ਮੈਰੀਟੋਰੀਅਸ ਸਕੂਲਾਂ ਦੇ 23 ਵਿਦਿਆਰਥੀਆਂ ਨੇ ਮੈਰਿਟ ਵਿੱਚ ਜਗ੍ਹਾਂ ਹਾਸਲ ਕੀਤੀ ਹੈ।
ਡਾ.ਚੀਮਾ ਨੇ ਤੇਜਾ ਸਿੰਘ ਸੁਤੰਤਰ ਮੈਮੋਰੀਅਸ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਦੀ ਪ੍ਰਬੰਧਕੀ ਕਮੇਟੀ, ਪ੍ਰਿੰਸੀਪਲ, ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਗੱਲੋਂ ਵਧਾਈ ਦਿੱਤੀ ਹੈ ਜਿਨ੍ਹਾਂ ਦੇ 50 ਵਿਦਿਆਰਥੀ ਮੈਰਿਟ ਵਿੱਚ ਆਏ ਹਨ। ਉਨ੍ਹਾਂ ਕਿਹਾ ਕਿ ਉਹ ਖੁਦ ਇਸ ਸਕੂਲ ਦਾ ਦੌਰਾ ਕਰ ਕੇ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦੇਣਗੇ। ਸਰਕਾਰੀ ਸਕੂਲਾਂ ਵਿੱਚੋਂ ਪਟਿਆਲਾ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ 9 ਵਿਦਿਆਰਥੀ ਮੈਰਿਟ ਵਿੱਚ ਆਏ ਹਨ। ਲੜਕੀਆਂ ਦੇ ਬਿਹਤਰ ਨਤੀਜਿਆਂ ਅਤੇ ਪੇਂਡੂ ਸਕੂਲਾਂ ਦੇ ਚੰਗੇ ਨਤੀਜਿਆਂ ਲਈ ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਤੇ ਸਕੂਲ ਸਟਾਫ ਨੂੰ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਲੜਕੀਆਂ ਦੀ ਪਾਸ ਫੀਸਦੀ ਦਰ 85.83 ਫੀਸਦੀ ਹੈ ਪੇਂਡੂ ਖੇਤਰ ਦੇ ਸਕੂਲਾਂ ਦਾ ਨਤੀਜਾ 79.07 ਫੀਸਦੀ ਆਇਆ ਹੈ।

Share Button

Leave a Reply

Your email address will not be published. Required fields are marked *