Mon. Aug 19th, 2019

ਸਿੱਖੀ ਦੇ ਪ੍ਰਚਾਰ-ਪਸਾਰ ਲਈ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੌਮਾਂਤਰੀ ਤਾਲਮੇਲ ਕਮੇਟੀ ਦਾ ਗਠਨ

ਸਿੱਖੀ ਦੇ ਪ੍ਰਚਾਰ-ਪਸਾਰ ਲਈ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੌਮਾਂਤਰੀ ਤਾਲਮੇਲ ਕਮੇਟੀ ਦਾ ਗਠਨ

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖੀ ਦੇ ਪ੍ਰਚਾਰ ਪਸਾਰ ਲਈ ਦੇਸ਼ ਵਿਦੇਸ਼ ਦੀਆਂ ਸਿੱਖ ਜਥੇਬੰਦੀਆਂ ਅਤੇ ਸੰਸਥਾਵਾਂ ਦੀ ਕੌਮਾਂਤਰੀ ਤਾਲਮੇਲ ਕਮੇਟੀ ਬਣਾਈ ਹੈ। ਇਹ ਤਾਲਮੇਲ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਕੰਮ ਕਰੇਗੀ।

ਉਨ੍ਹਾਂ ਕਿਹਾ ਕਿ ਤਾਲਮੇਲ ਕਮੇਟੀ ਨਾਲ ਜੁੜੀਆਂ ਜਥੇਬੰਦੀਆਂ ਅਤੇ ਸੰਸਥਾਵਾਂ ਨੂੰ ਸਕੱਤਰੇਤ ਵਿਖੇ ਹੀ ਡੈਸਕ ਮੁਹੱਈਆ ਕਰਵਾਇਆ ਜਾਵੇਗਾ, ਤਾਂ ਜੋ ਇਨ੍ਹਾਂ ਦੇ ਸੁਝਾਅ ਤੇ ਮੁਸ਼ਕਲਾਂ ਨੂੰ ਵਿਚਾਰਨ ਲਈ ਯੋਗ ਅਗਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤਾਲਮੇਲ ਕਮੇਟੀ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਯੂਥ ਕਾਨਫ਼ਰੰਸ ਕਰਵਾਉਣ ਲਈ ਕਿਹਾ ਗਿਆ ਹੈ। ਇਸ ਕਾਨਫਰੰਸ ਰਾਹੀ ਸਿੱਖ ਯੂਥ ਦਾ ਇਕ ਵੱਖਰਾ ਤੇ ਨਿਵੇਕਲਾ ਇਕੱਠ ਹੋਵੇਗਾ। ਇਸ ਵਿਚ ਸੈਮੀਨਾਰ ਜਾਂ ਲੰਗਰ ਤੇ ਜ਼ੋਰ ਨਹੀਂ ਦਿੱਤਾ ਜਾਵੇਗਾ, ਬਲਕਿ ਯੂਥ ਨੂੰ ਨਵੀਂ ਸੇਧ ਦਿੱਤੀ ਜਾਵੇਗੀ।

ਜਥੇਦਾਰ ਨੇ ਕਿਹਾ ਕਿ ਇਸ ਕਮੇਟੀ ਵਿਚ ਬੇਸਿਕ ਆਫ ਸਿੱਖੀ ਦਿੱਲੀ, ਚੀਫ ਖਾਲਸਾ ਦੀਵਾਨ ਅੰਮ੍ਰਿਤਸਰ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ, ਇੰਸਟੀਚਿਊਟ ਆਫ ਸਿੱਖ ਸਟੱਡੀਜ਼ ਚੰਡੀਗੜ੍ਹ, ਸਿੱਖ ਮਿਸ਼ਨਰੀ ਕਾਲਜ ਲੁਧਿਆਣਾ, ਸਿੱਖ ਕੌਂਸਲ ਆਨ ਰੀਲੀਜ਼ਨ ਐਂਡ ਐਜ਼ੂਕੇਸ਼ਨ ਯੂਐੱਸਏ, ਈਕੋ ਸਿੱਖ ਯੂਐੱਸਏ, ਖਾਲਸਾ ਏਡ ਇੰਗਲੈਂਡ, ਸਤਿਨਾਮ ਸਰਬ ਕਲਿਆਣ ਟਰੱਸਟ ਯੂਐੱਸਏ, ਸਰਬ ਰੋਗ ਕਾ ਅਉਖਦ ਨਾਮ ਮਿਸ਼ਨ ਲੁਧਿਆਣਾ, ਸੁਕ੍ਰਤਿ ਟਰੱਸਟ ਲੁਧਿਆਣਾ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਲੁਧਿਆਣਾ, ਯੂਨਾਇਟਡ ਸਿੱਖਜ਼ ਯੂਐੱਸਏ ਸ਼ਾਮਲ ਕੀਤਾ ਗਿਆ ਹੈ। ਆਉਣ ਵਾਲੇ ਸਮੇਂ ਵਿਚ ਹੋਰ ਵੀ ਸੰਸਥਾਵਾਂ ਨੂੰ ਜੋੜਿਆ ਜਾਵੇਗਾ ਅਤੇ ਇਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਕੰਮ ਕਰਨ ਲਈ ਮਾਨਤਾ ਵੀ ਦਿੱਤੀ ਜਾਵੇਗੀ ਤਾਂ ਜੋ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤੋਂ ਸਿੱਖੀ ਦੇ ਪ੍ਰਚਾਰ-ਪਸਾਰ ਲਈ ਉਲੀਕੇ ਜਾਣ ਵਾਲੇ ਪ੍ਰਰੋਗਰਾਮਾਂ ਵਿਚ ਇਨ੍ਹਾਂ ਦਾ ਭਰਪੂਰ ਸਹਿਯੋਗ ਲਿਆ ਜਾ ਸਕੇ।

Leave a Reply

Your email address will not be published. Required fields are marked *

%d bloggers like this: