ਸਿੱਖ ਕਤਲੇਆਮ ਦੀ 32ਵੀਂ ਵਰ੍ਹੇਗੰਢ ‘ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਦਲ ਖ਼ਾਲਸਾ ਅਤੇ ਸਿੱਖ ਯੂਥ ਆਫ ਪੰਜਾਬ ਦੇ ਸਹਿਯੋਗ ਨਾਲ ‘ਨਸਲਕੁਸ਼ੀ ਯਾਦਗਾਰੀ ਮਾਰਚ’ ਕੀਤਾ ਜਾਵੇਗਾ: ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ

ss1

ਸਿੱਖ ਕਤਲੇਆਮ ਦੀ 32ਵੀਂ ਵਰ੍ਹੇਗੰਢ ‘ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਦਲ ਖ਼ਾਲਸਾ ਅਤੇ ਸਿੱਖ ਯੂਥ ਆਫ ਪੰਜਾਬ ਦੇ ਸਹਿਯੋਗ ਨਾਲ ‘ਨਸਲਕੁਸ਼ੀ ਯਾਦਗਾਰੀ ਮਾਰਚ’ ਕੀਤਾ ਜਾਵੇਗਾ: ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ

ਹਰਚੋਵਾਲ/ ਗੁਰਦਾਸਪੁਰ, 25 ਅਕਤੂਬਰ (ਗਗਨਦੀਪ ਸਿੰਘ ਰਿਆੜ): ਨਵੰਬਰ 1984 ਵਿਚ ਭਾਰਤ ਦੀ ਰਾਜਧਾਨੀ ਦਿੱਲੀ ਅਤੇ ਹੋਰਨਾਂ ਸ਼ਹਿਰਾਂ ਵਿਚ ਕੀਤੇ ਗਏ ਸਿੱਖ ਕਤਲੇਆਮ ਦੀ 32ਵੀਂ ਵਰ੍ਹੇਗੰਢ ‘ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਦਲ ਖ਼ਾਲਸਾ ਅਤੇ ਸਿੱਖ ਯੂਥ ਆਫ ਪੰਜਾਬ ਦੇ ਸਹਿਯੋਗ ਨਾਲ ‘ਨਸਲਕੁਸ਼ੀ ਯਾਦਗਾਰੀ ਮਾਰਚ’ ਕੀਤਾ ਜਾਵੇਗਾ।
ਇਹਨਾਂ ਪੰਥਕ ਜਥੇਬੰਦੀਆਂ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਨਵੰਬਰ ਸਿੱਖ ਕਤਲੇਆਮ ਦੀ ਕਵਰੇਜ ਕਰਨ ਮੌਕੇ ‘ਦੰਗੇ’ ਸ਼ਬਦ ਦਾ ਇਸਤੇਮਾਲ ਨਾ ਕਰਨ। ਉਹਨਾਂ ਕਿਹਾ ਕਿ ਭਾਰਤੀ ਸਟੇਟ ਦੀ ਸਰਪ੍ਰਸਤੀ ਅਤੇ ਉਸ ਸਮੇ ਦੀ ਕਾਂਗਰਸ ਸਰਕਾਰ ਦੀ ਪੁਸ਼ਤਪਨਾਹੀ ਹੇਠ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਫੈਡਰੇਸ਼ਨ ਦੇ ਕਾਰਜਕਾਰੀ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਨੇ ਦਸਿਆ ਕਿ 3 ਨਵੰਬਰ ਦੀ ਸ਼ਾਮ ਨੂੰ ਮੋਗਾ ਸ਼ਹਿਰ ਵਿਚ ‘ਰੋਹ ਭਰਪੂਰ ਮਾਰਚ’ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਜਥੇਬੰਦੀਆਂ ਦੇ ਕਾਰਕੁੰਨਾਂ ਦੇ ਨਾਲ ਨਵੰਬਰ 84 ਕਤਲੇਆਮ ਵੈਲਫੇਅਰ ਸੁਸਾਇਟੀ ਅਤੇ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਮੈਂਬਰ ਹੱਥਾਂ ਵਿਚ ਬੈਨਰ ਅਤੇ ਪੋਸਟਰ ਫੜ ਕੇ ਇਹ ਮਾਰਚ ਕਰਨਗੇ। ਉਨ੍ਹਾਂ ਕਿਹਾ ਕਿ ਕਤਲੇਆਮ ਵਿਚ ਮਾਰੇ ਗਏ ਨਿਰਦੋਸ਼ ਲੋਕਾਂ ਨੂੰ ਸ਼ਰਧਾਂਜਲੀ ਅਤੇ ਸਤਿਕਾਰ ਦੇਣ ਲਈ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਯਾਦ ਵਿਚ ਮੋਮਬੱਤੀਆਂ ਜਗਾਈਆਂ ਜਾਣਗੀਆਂ।
ਉਨ੍ਹਾਂ ਦੁਖ ਪ੍ਰਗਟਾਉਦਿਆਂ ਕਿਹਾ ਕਿ ਕਤਲੇਆਮ ਨੂੰ 32 ਸਾਲ ਬੀਤ ਗਏ ਹਨ ਪਰ ਹੁਣ ਤਕ ਇਨਸਾਫ ਨਹੀਂ ਮਿਲਿਆ ਕਿਉਂਕਿ ਭਾਰਤੀ ਜਸਟਿਸ ਸਿਸਟਮ ਵਲੋਂ ਇਸ ਕਤਲੇਆਮ ਨੂੰ ਅੰਜ਼ਾਮ ਦੇਣ ਅਤੇ ਸਾਜਿਸ਼ ਘੜਨ ਵਾਲੇ ਲੋਕਾਂ ਨੂੰ ਕਾਨੂੰਨੀ ਤੌਰ ‘ਤੇ ਕੋਈ ਸਜ਼ਾ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ 32 ਸਾਲਾਂ ਤੋਂ ਇਨਸਾਫ ਲੈਣ ਲਈ ਕਾਨੂੰਨੀ ਜਦੋਜਹਿਦ ਕਰ ਰਹੇ ਹਨ ਪਰ ਹੁਣ ਤਕ ਭਾਰਤੀ ਆਗੂਆਂ ਨੇ ਉਹਨਾਂ ਦੇ ਜ਼ਖਮਾਂ ‘ਤੇ ਕੇਵਲ ਲੂਣ ਹੀ ਛਿੜਕਿਆ ਹੈ। ਉਹਨਾਂ ਸੰਯੁਕਤ ਰਾਸ਼ਟਰ ਨੂੰ ਇਸ ਮਾਮਲੇ ਵਿਚ ਦਖਲ ਦੇ ਕੇ ਸਿੱਖਾਂ ਨੂੰ ਇਨਸਾਫ ਦੇਣ ਦੀ ਅਪੀਲ ਕੀਤੀ।

Share Button

Leave a Reply

Your email address will not be published. Required fields are marked *