ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. May 29th, 2020

ਸਿੱਖ ਕੁੜੀ ਦਾ ਧਰਮ–ਪਰਿਵਰਤਨ: ਨਨਕਾਣਾ ਸਾਹਿਬ ਪੁਲਿਸ ਵੱਲੋਂ 8 ਗ੍ਰਿਫ਼ਤਾਰ

ਸਿੱਖ ਕੁੜੀ ਦਾ ਧਰਮ–ਪਰਿਵਰਤਨ: ਨਨਕਾਣਾ ਸਾਹਿਬ ਪੁਲਿਸ ਵੱਲੋਂ 8 ਗ੍ਰਿਫ਼ਤਾਰ

ਪਾਕਿਸਤਾਨੀ ਭਾਵ ਲਹਿੰਦੇ ਪੰਜਾਬ ’ਚ ਇੱਕ ਸਿੱਖ ਕੁੜੀ ਨੂੰ ਅਗ਼ਵਾ ਕਰਨ ਤੋਂ ਬਾਅਦ ਜਬਰੀ ਵਿਆਹ ਦਾ ਮਾਮਲਾ ਭਖਣ ਤੇ ਫਿਰ ਭਾਰਤ ਵੱਲੋਂ ਵਿਰੋਧ ਪ੍ਰਗਟਾਉਣ ਤੋਂ ਬਾਅਦ ਪਾਕਿਸਤਾਨ ਨੇ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਹੈ। ਸਿੱਖ ਕੁੜੀ ਨੂੰ ਪਾਕਿਸਤਾਨ ਵਿੱਚ ਅਗ਼ਵਾ ਕਰ ਕੇ ਉਸ ਦਾ ਜਬਰੀ ਇਸਲਾਮ ਵਿੱਚ ਧਰਮ–ਪਰਿਵਰਤਨ ਕਰਵਾਇਆ ਗਿਆ ਸੀ। ਉਸ ਨੂੰ ਹੁਣ ਛੁਡਾ ਕੇ ਉਸ ਦੇ ਪਰਿਵਾਰਕ ਮੈਂਬਰਾਂ ਕੋਲ ਪਹੁੰਚਾਇਆ ਗਿਆ ਹੈ। ਨਨਕਾਣਾ ਸਾਹਿਬ ਪੁਲਿਸ ਨੇ ਇਸ ਮਾਮਲੇ ਵਿੱਚ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਮਾਮਲੇ ਨੂੰ ਭਾਰਤ ਨੇ ਪਾਕਿਸਤਾਨ ਸਰਕਾਰ ਸਾਹਮਣੇ ਉਠਾਇਆ ਹੈ ਤੇ ਇਸ ਬਾਰੇ ਲੋੜੀਂਦੀ ਕਾਰਵਾਈ ਕਰਨ ਲਈ ਆਖਿਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਸ਼ੁੱਕਰਵਾਰ ਨੂੰ ਇਸ ਘਟਨਾ ਬਾਰੇ ਪੱਤਰਕਾਰਾਂ ਦੇ ਸੁਆਲਾਂ ਦੇ ਜੁਆਬ ਦਿੰਦਿਆਂ ਕਿਹਾ ਸੀ ਕਿ ਵਿਦੇਸ਼ ਮੰਤਰਾਲੇ ਨੂੰ ਪਾਕਿਸਤਾਨ ਵਿੱਚ ਇੱਕ ਨਾਬਾਲਗ਼ ਕੁੜੀ ਨੂੰ ਅਗ਼ਵਾ ਕਰ ਕੇ ਉਸ ਦਾ ਜ਼ਬਰਦਸਤੀ ਧਰਮ–ਪਰਿਵਰਤਨ ਕਰਵਾਏ ਜਾਣ ਦੀ ਘਟਨਾ ਨੂੰ ਲੈ ਕੇ ਸਿੱਖਾਂ ਦੀਆਂ ਧਾਰਮਿਕ ਸੰਸਥਾਵਾਂ ਸਮੇਤ ਸਮਾਜ ਦੇ ਵਿਭਿੰਨ ਵਰਗਾਂ ਤੋਂ ਅਨੇਕ ਮੈਮੋਰੈਂਡਮ ਪ੍ਰਾਪਤ ਹੋਏ ਹਨ।

ਬੁਲਾਰੇ ਨੇ ਕਿਹਾ ਕਿ ਅਸੀਂ ਇਨ੍ਹਾਂ ਚਿੰਤਾਵਾਂ ਨੂੰ ਪਾਕਿਸਤਾਨ ਦੀ ਸਰਕਾਰ ਨਾਲ ਸਾਂਝਾ ਕੀਤਾ ਹੈ ਤੇ ਤੁਰੰਤ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਹੈ।

Leave a Reply

Your email address will not be published. Required fields are marked *

%d bloggers like this: