ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Mon. Jun 1st, 2020

ਸਿੱਖ ਧਰਮ ਵਿੱਚ ਮਹਾਨ ਰੁਤਬਾ ਪ੍ਰਾਪਤ ਸਖਸ਼ੀਅਤਾਂ ਦੇ ਦਿਹਾੜੇ ਮਨਾਵੇਗੀ ਸ਼੍ਰੋਮਣੀ ਕਮੇਟੀ-ਪ੍ਰੋ.ਬਡੂੰਗਰ

ਸਿੱਖ ਧਰਮ ਵਿੱਚ ਮਹਾਨ ਰੁਤਬਾ ਪ੍ਰਾਪਤ ਸਖਸ਼ੀਅਤਾਂ ਦੇ ਦਿਹਾੜੇ ਮਨਾਵੇਗੀ ਸ਼੍ਰੋਮਣੀ ਕਮੇਟੀ-ਪ੍ਰੋ.ਬਡੂੰਗਰ
ਕਿਹਾ ਸਿੱਖ ਨੌਜਵਾਨ ਪੀੜੀ ਨੂੰ ਵਿਰਸੇ ਤੋਂ ਜਾਣੂੰ ਕਰਵਾਉਣ ਲਈ ਉਲੀਕੇ ਜਾ ਰਹੇ ਨੇ ਵਿਸ਼ੇਸ ਪ੍ਰੋਗਰਾਮ

ਤਲਵੰਡੀ ਸਾਬੋ 21 ਅਕਤੂਬਰ (ਗੁਰਜੰਟ ਸਿੰਘ ਨਥੇਹਾ) ਸਿੱਖ ਧਰਮ ਵਿੱਚ ਮਹਾਨ ਰੁਤਬਾ ਪ੍ਰਾਪਤ ਕਰ ਚੁੱਕੀਆਂ ਸਖਸ਼ੀਅਤਾਂ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿਹਾੜੇ ਮਨ੍ਹਾਏ ਜਾ ਰਹੇ ਹਨ ਤਾਂ ਕਿ ਨੌਜਵਾਨ ਪੀੜੀ ਨੂੰ ਉਨਾਂ ਦੇ ਇਤਿਹਾਸ ਅਤੇ ਉਨਾਂ ਵੱਲੋਂ ਸਿੱਖ ਧਰਮ ਵਿੱਚ ਪਾਏ ਯੋਗਦਾਨ ਤੋਂ ਜਾਣੂੰ ਕਰਵਾਇਆ ਜਾ ਸਕੇ।ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ.ਕ੍ਰਿਪਾਲ ਸਿੰਘ ਬਡੂੰਗਰ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਉਨਾਂ ਕਿਹਾ ਕਿ ਜਿਵੇਂ ਅੱਜ ਸ਼ਹੀਦ ਭਾਈ ਮਨੀ ਸਿੰਘ ਨੂੰ ਸਮਰਪਿਤ ਧਾਰਮਿਕ ਸਮਾਗਮ ਦਮਦਮਾ ਸਾਹਿਬ ਵਿਖੇ ਕਰਵਾਏ ਗਏ ਹਨ ਇਸੇ ਤਰ੍ਹਾਂ ਆਉਣ ਵਾਲੇ ਦਿਨਾਂ ਵਿੱਚ ਭਾਈ ਗੁਰਦਾਸ ਜੀ,ਭਾਈ ਸੰਤੋਖ ਸਿੰਘ ਜੀ ਨੂੰ ਸਮਰਪਿਤ ਕਰਕੇ ਸਮਾਗਮ ਕਰਵਾਉਣ ਦੇ ਨਾਲ ਨਾਲ ਸ੍ਰੀ ਗੁਰੂੁ ਗੋਬਿੰਦ ਸਿੰਘ ਜੀ ਦੇ 52 ਕਵੀਆਂ ਨੂੰ ਸਮਰਪਿਤ ਕਰਕੇ ਸ੍ਰੀ ਪਾਂਉਟਾ ਸਾਹਿਬ ਵਿਖੇ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਸ਼ਹੀਦਾਂ,ਯੋਧਿਆਂ ਅਤੇ ਵਿਦਵਾਨਾਂ ਨੂੰ ਸਮਰਪਿਤ ਕਰਕੇ ਉਕਤ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਕਿ ਸਿੱਖ ਨੌਜਵਾਨ ਪੀੜੀ ਉਨਾਂ ਦੇ ਜੀਵਨ ਅਤੇ ਉਨਾਂ ਵੱਲੋਂ ਸਿੱਖੀ ਦੇ ਬੂਟੇ ਨੂੰ ਪ੍ਰਫੁੱਲਿਤ ਕਰਨ ਲਈ ਚੁੱਕੇ ਕਦਮਾਂ ਬਾਰੇ ਜਾਣ ਸਕੇ।ਪ੍ਰੋ.ਬਡੂੰਗਰ ਨੇ ਕਿਹਾ ਕਿ ਮੌਜੂਦਾ ਸਮੇਂ ਸਿੱਖੀ ਤੋਂ ਬੇਮੁੱਖ ਹੋ ਚੁੱਕੀ ਨੌਜਵਾਨੀ ਨੂੰ ਦੁਬਾਰਾ ਸਿੱਖੀ ਸਰੂਪ ਵਿੱਚ ਲਿਆਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਜਵਾਨਾਂ ਨੂੰ ਆਪਣੇ ਗੌਰਵਮਈ ਵਿਰਸੇ ਤੋਂ ਜਾਣੂੰ ਕਰਵਾਉਣ ਲਈ ਵਿਸ਼ੇਸ ਪ੍ਰੋਗਰਾਮ ਉਲੀਕੇ ਜਾ ਰਹੇ ਹਨ।ਸ਼ਹੀਦ ਭਾਈ ਮਨੀ ਸਿੰਘ ਦੀ ਹਸਤਲਿਖਤ ਪਾਵਨ ਦਮਦਮੀ ਬੀੜ ਜੋ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ੁਸੋਭਿਤ ਹੈ ਦੇ ਆਮ ਸਿੱਖ ਸੰਗਤਾਂ ਨੂੰ ਦਰਸ਼ਨ ਕਰਵਾਉਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਪ੍ਰੋ.ਬਡੂੰਗਰ ਨੇ ਕਿਹਾ ਕਿ ਇਹ ਮਾਮਲਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਦੇ ਕਾਰਜਖੇਤਰ ਵਿੱਚ ਆਂਉਦਾ ਹੈ ਤੇ ਇਸ ਬਾਰੇ ਫੈਸਲਾ ਉਹੀ ਲੈ ਸਕਦੇ ਹਨ।ਦਮਦਮਾ ਸਾਹਿਬ ਵਿਖੇ ਭਾਈ ਮਨੀ ਸਿੰਘ ਦੀ ਕੋਈ ਯਾਦਗਾਰ ਸਥਾਪਿਤ ਕਰਨ ਬਾਰੇ ਉਨਾਂ ਕਿਹਾ ਕਿ ਇਸ ਸਬੰਧੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੇਕਰ ਕੋਈ ਸੇਵਾ ਸ਼੍ਰੋਮਣੀ ਕਮੇਟੀ ਨੂੰ ਲਾਉਣਗੇ ਤਾਂ ਉਸ ਬਾਰੇ ਵੀ ਵੀਚਾਰ ਕੀਤੀ ਜਾ ਸਕਦੀ ਹੈ।ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਧਰਮ ਵਿੱਚ ਅਣਗੌਲੇ ਕੀਤੇ ਜਾ ਰਹੇ ਸ਼ਹੀਦਾਂ ਅਤੇ ਮਹਾਨ ਵਿਦਵਾਨਾਂ ਦੇ ਦਿਹਾੜੇ ਮਨਾ ਕੇ ਨੌਜਵਾਨਾਂ ਨੂੰ ਉਨਾ ਦੇ ਇਤਿਹਾਸ ਤੋਂ ਜਾਣੂੰ ਕਰਵਾਉਣ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ.ਕ੍ਰਿਪਾਲ ਸਿੰਘ ਬਡੂੰਗਰ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ ਤੇ ਅਜਿਹੇ ਦਿਹਾੜੇ ਵੱਡੀ ਪੱਧਰ ਤੇ ਮਨ੍ਹਾਏ ਜਾਣੇ ਚਾਹੀਦੇ ਹਨ।ਇਸ ਮੌਕੇ ਸ਼੍ਰੋਮਣੀ ਕਮੇਟੀ ਅੰਤ੍ਰਿਗ ਮੈਂਬਰ ਬੀਬੀ ਜੋਗਿੰਦਰ ਕੌਰ,ਭਾਈ ਮੋਹਣ ਸਿੰਘ ਬੰਗੀ,ਭਾਈ ਅਮਰੀਕ ਸਿੰਘ ਕੋਟਸ਼ਮੀਰ,ਭਾਈ ਜਗਸੀਰ ਸਿੰਘ ਮਾਂਗੇਆਣਾ,ਭਾਈ ਗੁਰਤੇਜ ਸਿੰਘ ਢੱਡੇ ਸਾਰੇ ਮੈਂਬਰ ਸ਼੍ਰੋਮਣੀ ਕਮੇਟੀ,ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਵੱਲੋਂ ਗੁਰਮੀਤ ਸਿੰਘ,ਅਕਾਲੀ ਆਗੂ ਅਮਰਜੀਤ ਸਿੰਘ ਸਿੱਧੂ ਸਾਬਕਾ ਚੇਅਰਮੈਨ ਮਿਲਕਫੈੱਡ,ਪ੍ਰਿ.ਸਤਿੰਦਰ ਕੌਰ ਮਾਨ,ਭਾਈ ਕਰਨ ਸਿੰਘ ਮੈਨੇਜਰ ਤਖਤ ਸ੍ਰੀ ਦਮਦਮਾ ਸਾਹਿਬ,ਅਕਾਲੀ ਆਗੂ ਜਸਵਿੰਦਰ ਸਿੱਧੁੂ ਅਤੇ ਚਿੰਟੂ ਜਿੰਦਲ ਹਾਜਿਰ ਸਨ।

Leave a Reply

Your email address will not be published. Required fields are marked *

%d bloggers like this: