ਸਿੱਖ ਮਿਸ਼ਨਰੀ ਗੁਰਮਤਿ ਮਾਰਗ ਕਾਲਜ ਵਲੋਂ ਮਨਾਇਆ ਗਿਆ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ

ss1

ਸਿੱਖ ਮਿਸ਼ਨਰੀ ਗੁਰਮਤਿ ਮਾਰਗ ਕਾਲਜ ਵਲੋਂ ਮਨਾਇਆ ਗਿਆ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ

ਸ਼੍ਰੀ ਅਨੰਦਪੁਰ ਸਾਹਿਬ, 22 ਦਸੰਬਰ(ਦਵਿੰਦਰਪਾਲ ਸਿੰਘ): ਸਿਖ ਮਿਸ਼ਨਰੀ ਗੁਰਮਤਿ ਮਾਰਗ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਲੋਂ ਪਿੰਡ ਸੱਧੇਵਾਲ ਵਿਖੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਭਾਈ ਦਵਿੰਦਰ ਸਿੰਘ ਵਲੋਂ ਵੀ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਇਸ ਮੌਕੇ ਇੰਦਰਪਾਲ ਸਿੰਘ, ਮਨਜੀਤ ਸਿੰਘ, ਮਨਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਅਮਨਦੀਪ ਕੌਰ, ਪੂਨਮਜੀਤ ਕੌਰ, ਦਵਿੰਦਰ ਕੌਰ, ਮਨਪ੍ਰੀਤ ਕੌਰ, ਹਰਦੀਪ ਕੌਰ, ਰਣਜੀਤ ਕੌਰ, ਸੁਨੀਤਾ ਕੌਰ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *