ਸਿੱਖ ਵੈੱਲਫੇਅਰ ਸੁਸਾਇਟੀ ਵੱਲੋਂ ਲਗਾਏ ਗਏ ਮੁਫ਼ਤ ਜਾਂਚ ਕੈਂਪ ਵਿੱਚ ਪੰਜ ਹਜ਼ਾਰ ਮਰੀਜ਼ਾਂ ਦੀ ਕੀਤੀ ਜਾਂਚ

ss1

ਸਿੱਖ ਵੈੱਲਫੇਅਰ ਸੁਸਾਇਟੀ ਵੱਲੋਂ ਲਗਾਏ ਗਏ ਮੁਫ਼ਤ ਜਾਂਚ ਕੈਂਪ ਵਿੱਚ ਪੰਜ ਹਜ਼ਾਰ ਮਰੀਜ਼ਾਂ ਦੀ ਕੀਤੀ ਜਾਂਚ
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਮੇਤ ਕਈ ਅਹਿਮ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ

ਸ੍ਰੀ ਅਨੰਦਪੁਰ ਸਾਹਿਬ , 11 ਮਾਰਚ (ਦਵਿੰਦਰਪਾਲ ਸਿੰਘ) ਸਿੱਖ ਵੈੱਲਫੇਅਰ ਸੁਸਾਇਟੀ ਲੰਡਨ ਵੱਲੋਂ ਪਿੰਡ ਕਲੋਤਾ ਵਿਖੇ ਲਗਾਏ ਗਏ ਅੱਖਾਂ, ਕੈਂਸਰ ਅਤੇ ਚਮੜੀ ਦੇ ਰੋਗਾਂ ਦੇ ਮੁਫ਼ਤ ਜਾਂਚ ਕੈਂਪ ਵਿੱਚ ਪੰਜ ਹਜ਼ਾਰ ਤੋਂ ਵੱਧ ਮਰੀਜ਼ਾਂ ਦੀ ਆਧੁਨਿਕ ਮਸ਼ੀਨਾਂ ਰਾਹੀਂ ਜਾਂਚ ਕੀਤੀ ਗਈ ਅਤੇ ਬਾਅਦ ਵਿੱਚ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ । ਕੈਂਪ ਦੇ ਪ੍ਰਬੰਧਕ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਸਿੱਖ ਵੈੱਲਫੇਅਰ ਸੁਸਾਇਟੀ ਲੰਡਨ ਵੱਲੋਂ ਹਰ ਸਾਲ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਪੰਜ ਕੈਂਪ ਲਗਾਏ ਜਾਂਦੇ ਹਨ ਅਤੇ ਇਹ ਕੈਂਪ ਪਿਛਲੇ ਕਾਫੀ ਸਮੇਂ ਤੋਂ ਲੱਗਦੇ ਆ ਰਹੇ ਹਨ ।
ਇਸ ਕੈਂਪ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਐਸਜੀਪੀਸੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਜਨਰਲ ਸਿਮਰਨਜੀਤ ਸਿੰਘ ਚੰਦੂਮਾਜਰਾ, ਨੌਜਵਾਨ ਭਾਜਪਾ ਨੇਤਾ ਅਰਵਿੰਦ ਮਿੱਤਲ ਆਦਿ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਿੰਡ ਕਲੋਤਾ ਵਿਖੇ ਲਗਾਏ ਗਏ ਕੈਂਪ ਵਿੱਚ ਇਲਾਕੇ ਦੇ ਲੋਕਾਂ ਨੂੰ ਬਹੁਤ ਲਾਭ ਮਿਲਿਆ ਹੈ ਅਤੇ ਪਿੰਡ ਵਾਸੀ ਵੀ ਇਸ ਕੈਂਪ ਵਿੱਚ ਵਧਾਈ ਦੇ ਪਾਤਰ ਹਨ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਮੀਤ ਮੈਨੇਜਰ ਰਣਬੀਰ ਸਿੰਘ ਕਲੋਤਾ, ਪਰਮਜੀਤ ਸਿੰਘ ਸਰੋਆ, ਮਨਜਿੰਦਰ ਸਿੰਘ ਬਰਾੜ, ਨੰਬਰਦਾਰ ਸੰਦੀਪ ਸਿੰਘ ਕਲੋਤਾ, ਮੈਨੇਜਰ ਰਣਜੀਤ ਸਿੰਘ, ਭਗਵੰਤ ਸਿੰਘ, ਮਨਜੀਤ ਸਿੰਘ ਬਾਸੋਵਾਲ, ਹਕੀਮ ਹਰਮਿੰਦਰਪਾਲ ਸਿੰਘ ਮਿਨਹਾਸ, ਪ੍ਰੇਮ ਸਿੰਘ ਬਾਸੋਵਾਲ, ਅਜੇ ਰਾਣਾ, ਪਿ੍ੰਿਸੀਪਲ ਨਿਰੰਜਨ ਸਿੰਘ ਰਾਣਾ, ਮਾਤਾ ਗੁਰਚਰਨ ਕੌਰ, ਰਾਣਾ ਰਾਮ ਸਿੰਘ, ਐਡਵੋਕੇਟ ਅੰਮ੍ਰਿਤਾ ਸਿੰਘ, ਅਜੀਤ ਸਿੰਘ ਘੱਟੀਵਾਲ, ਸਵਰਨ ਸਿੰਘ ਲੋਦੀਪੁਰ, ਮਹੰਤ ਲਛਮਣ ਦਾਸ, ਗਿਆਨੀ ਰਾਮ ਪ੍ਰਕਾਸ਼, ਇੰਜੀਨੀਅਰ ਦਵਿੰਦਰ ਸਿੰਘ, ਬਹਾਦਰ ਸਿੰਘ ਰਾਣਾ, ਹਰਦੇਵ ਸਿੰਘ ਦੇਬੀ, ਸੁਰਜੀਤ ਸਿੰਘ, ਚੌਧਰੀ ਸੰਤ ਰਾਮ, ਮਨਦੀਪ ਸਿੰਘ ਬਲਿੰਗ, ਕਸ਼ਮੀਰਾ ਸਿੰਘ ਸ਼ੇਰਗਿੱਲ, ਬੂਟਾ ਸਿੰਘ, ਹਰਜਿੰਦਰ ਸਿੰਘ ਜੌਹਲ, ਰਾਮ ਕੁਮਾਰ ਸ਼ਰਮਾ, ਅਵਤਾਰ ਸਿੰਘ ਟੌਹੜਾ, ਗੁਰਵਿੰਦਰ ਸਿੰਘ ਹੈਪੀ, ਸਰਪੰਚ ਸੁਰਿੰਦਰ ਕੌਰ, ਬਚਿੱਤਰ ਸਿੰਘ, ਬਖਸ਼ੀਸ਼ ਸਿੰਘ, ਡਾ ਅਮਰਿੰਦਰ ਸਿੰਘ, ਸੁਰਜੀਤ ਸਿੰਘ ਮਹਿਰੋਲੀ, ਗਿਆਨ ਚੰਦ ਮਾਣਕਪੁਰ ਆਦਿ ਹਾਜ਼ਰ ਸਨ ।

Share Button

Leave a Reply

Your email address will not be published. Required fields are marked *