ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Thu. Jun 4th, 2020

ਸਿੱਧੂ ਮੂਸੇਵਾਲਾ ਨੇ ਪਹੁੰਚਾਈ ਸਿੱਖ ਧਰਮ ਨੂੰ ਠੇਸ : ਲੌਂਗੋਵਾਲ

ਸਿੱਧੂ ਮੂਸੇਵਾਲਾ ਨੇ ਪਹੁੰਚਾਈ ਸਿੱਖ ਧਰਮ ਨੂੰ ਠੇਸ : ਲੌਂਗੋਵਾਲ

ਅੰਮ੍ਰਿਤਸਰ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਇੱਕ ਵਾਰ ਫਿਰ ਤੋਂ ਆਪਣੇ ਇੱਕ ਗੀਤ ਕਾਰਨ ਵਿਵਾਦ ਵਿੱਚ ਘਿਰ ਗਏ ਹਨ । ਇਸ ਗੀਤ ਵਿੱਚ ਮਾਈ ਭਾਗੋ ‘ਤੇ ਟਿੱਪਣੀ ਕੀਤੀ ਗਈ ਹੈ । ਇਸ ਸਬੰਧੀ SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਗਾਇਕ ਸਿੱਧੂ ਨੇ ਮਾਈ ਭਾਗੋ ਦੀ ਤੁਲਨਾ ਕਰਕੇ ਸਿੱਖ ਧਰਮ ਨੂੰ ਬਹੁਤ ਠੇਸ ਪਹੁੰਚਾਈ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ।

ਦੱਸ ਦੇਈਏ ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਦਾ ਇੱਕ ਨਵਾਂ ਗਾਣਾ ‘ਜੱਟੀ ਜਿਓਣੇ ਮੌੜ ਵਰਗੀ’ ਸੋਸ਼ਲ ਮੀਡੀਆ ਯੂ-ਟਿਊਬ ‘ਤੇ ਰਿਲੀਜ਼ ਹੋਇਆ ਹੈ । ਜਿਸਦਾ ਹਾਲੇ ਸਿਰਫ ਆਡੀਓ ਹੀ ਆਇਆ ਹੈ, ਪਰ ਇਸ ਦੇ ਨਾਲ ਹੀ ਇੱਕ ਹੋਰ ਵਿਵਾਦ ਉਨ੍ਹਾਂ ਨਾਲ ਜੁੜ ਗਿਆ ਹੈ । ਜਿਸ ਕਾਰਨ ਸਿੱਧੂ ਮੂਸੇਵਾਲਾ ਨੂੰ ਸੋਸ਼ਲ ਮੀਡੀਆ ‘ਤੇ ਖੂਬ ਆਲੋਚਨਾ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ ।

ਇਸ ਸਾਰੇ ਵਿਵਾਦ ਤੋਂ ਬਾਅਦ ਸ਼ਨੀਵਾਰ ਸਵੇਰੇ ਹੀ ਮੂਸੇਵਾਲੇ ਨੇ ਇੰਸਟਾਗ੍ਰਾਮ ‘ਤੇ ਲਾਈਵ ਹੋ ਕੇ ਆਪਣੇ ਗਾਣੇ ਵਿੱਚ ਮਾਈ ਭਾਗੋ ਜੀ ਦਾ ਨਾਂ ਲੈਣ ‘ਤੇ ਆਪਣੀ ਸਫਾਈ ਪੇਸ਼ ਕੀਤੀ । ਇਸਦੇ ਨਾਲ ਹੀ ਉਸਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਰਕੇ ਫੈਨਜ਼ ਤੋਂ ਮੁਆਫੀ ਵੀ ਮੰਗੀ ਹੈ । ਇਸ ਤੋਂ ਇਲਾਵਾ ਸਿੱਧੂ ਮੂਸੇਵਾਲੇ ਨੇ ਆਪਣਾ ਗਾਣਾ ਲੀਕ ਹੋਣ ਦੀ ਗੱਲ ਵੀ ਕਹੀ ।

ਇਸ ਗਾਣੇ ‘ਤੇ ਵਿਵਾਦ ਬਹੁਤ ਜ਼ਿਆਦਾ ਗਿਆ ਹੈ । ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਬਠਿੰਡਾ ਦੇ ਐਸਐਸਪੀ ਨੂੰ ਲਿਖਤ ਸ਼ਿਕਾਇਤ ਦਿੱਤੀ ਗਈ ਹੈ । ਜਿਸ ਵਿੱਚ ਉਨ੍ਹਾਂ ਨੇ ਮੂਸੇਵਾਲੇ ‘ਤੇ ਮਾਈ ਭਾਗੋ ਅਤੇ ਸਿੱਖਾਂ ਦੇ ਕੁਝ ਕਕਾਰਾਂ ‘ਤੇ ਗਲਤ ਗਾਣਾ ਗਾਉਣ ਦਾ ਇਲਜ਼ਾਮ ਲਗਾ ਕੇ ਪਰਚਾ ਦਰਜ ਕਰਵਾਇਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐੱਸਪੀ ਨਾਨਕ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਿੱਖ ਜੱਥੇਬੰਦੀਆਂ ਸ਼ਿਕਾਇਤ ਨੂੰ ਅੱਗੇ ਭੇਜ ਦਿੱਤਾ ਹੈ ।

Leave a Reply

Your email address will not be published. Required fields are marked *

%d bloggers like this: