ਸਿੱਧੇ ਵਿਦੇਸ਼ੀ ਨਿਵੇਸ਼ ਨਾਲ ਫੂਡ ਪ੍ਰੋਸੈਸਿੰਗ ਖੇਤਰ ‘ਚ ਨਵੀਂ ਕ੍ਰਾਂਤੀ ਦਾ ਮੁੱਢ ਬੱਝਾ : ਹਰਸਿਮਰਤ ਬਾਦਲ

ss1

ਸਿੱਧੇ ਵਿਦੇਸ਼ੀ ਨਿਵੇਸ਼ ਨਾਲ ਫੂਡ ਪ੍ਰੋਸੈਸਿੰਗ ਖੇਤਰ ‘ਚ ਨਵੀਂ ਕ੍ਰਾਂਤੀ ਦਾ ਮੁੱਢ ਬੱਝਾ : ਹਰਸਿਮਰਤ ਬਾਦਲ

ਕੋਟਸ਼ਮੀਰ (ਬਠਿੰਡਾ), 22 ਜੂਨ : ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੋਰ ਬਾਦਲ ਨੇ ਅੱਜ ਇੱਥੇ ਫੂਡ ਪ੍ਰੋਸੈਸਿੰਗ ਖੇਤਰ ‘ਚ 100 ਫ਼ੀਸਦੀ ਸਿੱਧੇ ਵਿਦੇਸ਼ੀ ਨਿਵੇਸ਼ ਨੂੰ ਕੇਂਦਰ ਵਲੋਂ ਹਰੀ ਝੰਡੀ ਦੇਣ ਨਾਲ ਫੂਡ ਪ੍ਰੋਸੈਸਿੰਗ ਖੇਤਰ ਵਿਚ ਇੱਕ ਨਵੀਂ ਕ੍ਰਾਂਤੀ ਦਾ ਮੁੱਢ ਬੱਝਾ ਹੈ, ਜਿਸ ਨਾਲ ਦੇਸ਼ ਦੇ ਲੱਖਾਂ ਕਿਸਾਨਾਂ ਅਤੇ ਇਸ ਖੇਤਰ ਨਾਲ ਜੁੜੇ ਲੋਕਾਂ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲਣਾ ਤੈਅ ਹੈ।
ਅੱਜ ਇੱਥੇ 10 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਅਤੇ ਮੁਕੰਮਲ ਹੋਏ ਪ੍ਰੋਜੈਕਟਾਂ ਦੇ ਉਦਘਾਟਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀਮਤੀ ਬਾਦਲ ਨੇ ਕਿਹਾ ਕਿ 100 ਫ਼ੀਸਦੀ ਸਿੱਧੇ ਵਿਦੇਸ਼ੀ ਨਿਵੇਸ਼ ਨਾਲ ਫੂਡ ਪ੍ਰੋਸੈਸਿੰਗ ਦੇ ਖੇਤਰ ਵਿਚ ਆਉਂਦੇ ਦੋ ਸਾਲਾਂ ਅੰਦਰ ਲਾਮਿਸਾਲ ਨਿਵੇਸ਼ ਦੀਆਂ ਸੰਭਾਵਨਾਂਵਾਂ ਬਹੁਤ ਮਜ਼ਬੂਤ ਹਨ। ਉਨ•ਾਂ ਕਿਹਾ ਕਿ ਵਿਦੇਸ਼ੀ ਨਿਵੇਸ਼ ਨਾਲ ਭਾਰਤ ਅੰਦਰ ਫੂਡ ਪ੍ਰੋਸੈਸਿੰਗ ਦੇ ਅਸੀਮ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੁੰਦੀ ਹੋਈ ਦੇਸ਼ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗੀ।
ਇੱਕ ਸਵਾਲ ਦੇ ਜਵਾਬ ‘ਚ ਸ਼੍ਰੀਮਤੀ ਬਾਦਲ ਨੇ ਪੰਜਾਬ ਅੰਦਰ ਸਥਾਪਿਤ ਹੋ ਰਹੇ ਤਿੰਨ ਮੈਗਾ ਫੂਡ ਪਾਰਕਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਫੂਡ ਪ੍ਰੋਸੈਸਿੰਗ ਦਾ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਪੂਰੇ ਦੇਸ਼ ਵਿਚ ਸਥਾਪਿਤ ਹੋ ਰਿਹਾ ਹੈ। ਉਨ•ਾਂ ਕਿਹਾ ਕਿ ਪੰਜਾਬ ਵਿਚਲੇ ਮੈਗਾਫੂਡ ਪਾਰਕਾਂ ਦੀ ਸਥਾਪਤੀ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੀ ਮੰਗ ਵਧੇਗੀ ਜਿਸ ਨਾਲ ਉਨ•ਾਂ ਦੀ ਆਰਥਿਕਤਾ ਮਜ਼ਬੂਤ ਹੋਵੇਗੀ।
ਐਸ.ਵਾਈ.ਐਲ. ਦੇ ਮੁੱਦੇ ‘ਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਇੱਕ ਬਿਆਨ ਸਬੰਧੀ ਪੁੱਛੇ ਜਾਣ ‘ਤੇ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਇਸ ਸਾਰੇ ਮਸਲੇ ਲਈ ਜਿੰਮੇਵਾਰ ਹੈ ਅਤੇ ਕਾਂਗਰਸ ਲੀਡਰਸ਼ਿਪ ਦੀ ਅਗਵਾਈ ‘ਚ ਹੀ ਐਸ.ਵਾਈ.ਐਲ. ਦੀ ਸ਼ੁਰੂਆਤ ਨੂੰ ਅਮਲ ‘ਚ ਲਿਆਂਦਾ ਗਿਆ ਸੀ। ਉਨ•ਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਤਾ ਨਹੀਂ ਕਿਹੜੀ ਗੂੜ•ੀ ਨੀਂਦੇ ਅਜਿਹੇ ਬਿਆਨ ਦਿੰਦੇ ਰਹਿੰਦੇ ਹਨ ਜਿਨ•ਾਂ ਨੂੰ ਸਾਇਦ ਇਸ ਗੱਲ ਦਾ ਇਲਮ ਨਹੀਂ ਕਿ ਕਾਂਗਰਸ ਪਾਰਟੀ ਵਲੋਂ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਨਾਲ ਕਮਾਏ ਧ੍ਰੋਹ ਖਿਲਾਫ਼ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪੰਜਾਬ ਸਰਕਾਰ ਲਗਾਤਾਰ ਕਾਨੂੰਨੀ ਮਾਹਰਾਂ ਦੀ ਰਾਇ ਨਾਲ ਸੁਪਰੀਮ ਕੋਰਟ ‘ਚ ਕਾਨੂੰਨੀ ਲੜਾਈ ਲੜ ਰਹੀ ਹੈ।
ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਵਲੋਂ ਸ਼ੁਰੂ ਕੀਤੀ ਇਸ਼ਤਿਹਾਰ ਮੁਹਿੰਮ ਬਾਰੇ ਪੁੱਛੇ ਜਾਣ ‘ਤੇ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਸ਼੍ਰੀ ਕੇਜਰੀਵਾਲ ਨੂੰ ਇਹ ਯਾਦ ਕਰਨ ਦੀ ਲੋੜ ਹੈ ਕਿ ਉਨ•ਾਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀ ਵਾਅਦੇ ਕੀਤੇ ਸਨ ਅਤੇ ਅੱਜ ਉਹ ਕਿਹੜੀਆਂ ਗੱਲਾਂ ਕਰ ਰਹੇ ਹਨ। ਉਨ•ਾਂ ਕਿਹਾ ਕਿ ਸ਼੍ਰੀ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਲਈ ਕੁੱਝ ਨਹੀਂ ਕੀਤਾ ਸਿਰਫ਼ ਇਸ਼ਤਿਹਾਰੀ ਗੱਲਾਂ ਵਿਚ ਰੁੱਝੇ ਹੋਏ ਹਨ। ਉਨ•ਾਂ ਕਿਹਾ ਕਿ ਸ਼੍ਰੀ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ‘ਚ ਕੋਈ ਫ਼ਰਕ ਨਹੀਂ ਹੈ ਅਤੇ ਦੋਵਾਂ ਦੀ  ਗੰਢ-ਤੁੱਪ ਵੀ ਜਗ ਜਾਹਰ ਹੈ।
ਉਨ•ਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਸ਼੍ਰੀ ਕੇਜਰੀਵਾਲ ਵਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਵੀ ਵਫਾ ਨਹੀਂ ਹੋਏ ਅਤੇ ਉਨ•ਾਂ ਦਿੱਲੀ ਦੇ ਲੋਕਾਂ ਨਾਲ ਜਬਰਦਸਤ ਵਿਸਾਹਘਾਤ ਕੀਤਾ ਹੈ। ਉਨ•ਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ‘ਚ ਸਬਕ ਸਿਖਾਉਣ ਲਈ ਉਤਾਵਲੇ ਹੋਏ ਬੈਠੇ ਹਨ।
ਇਸ ਮੌਕੇ ਸ਼੍ਰੀਮਤੀ ਬਾਦਲ ਨੇ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ, ਸਾਬਕਾ ਮੈਂਬਰ ਲੋਕ ਸਭਾ ਬੀਬੀ ਪਰਮਜੀਤ ਕੋਰ ਗੁਲਸ਼ਨ ਸਮੇਤ ਪਿੰਡ ਕੋਟਫੱਤਾ, ਕੋਟਸ਼ਮੀਰ ਅਤੇ ਸੰਗਤ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਨੀਂਹ ਪੱਥਰ ਰੱਖੇ। ਸ਼੍ਰੀਮਤੀ ਬਾਦਲ ਨੇ ਪਿੰਡ ਕੋਟਸ਼ਮੀਰ ਅਤੇ ਕੋਟਫੱਤਾ ਦੀਆਂ 80 ਅਤੇ 38 ਔਰਤਾਂ ਨੂੰ ਕ੍ਰਮਵਾਰ ਨੰਨ•ੀ ਛਾਂ ਮੁਹਿੰਮ ਤਹਿਤ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ। ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੀਮਤੀ ਬਾਦਲ ਨੇ ਸਮਾਜਿਕ ਬੁਰਾਈਆਂ ਖਿਲਾਫ਼ ਸਾਂਝੀ ਜੰਗ ਛੇੜਣ ਦਾ ਸੱਦਾ ਵੀ ਦਿੱਤਾ। ਉਨ•ਾਂ ਕਿਹਾ ਕਿ ਅੱਜ ਉਨ•ਾਂ 10 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਹੈ ਅਤੇ ਆਉਣ ਵਾਲੇ ਸਮੇਂ ‘ਚ ਵਿਕਾਸ ਕਾਰਜਾਂ ਦੀ ਰਫ਼ਤਾਰ ‘ਚ ਹੋਰ ਤੇਜ਼ੀ ਲਿਆਂਦੀ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸ਼ੇਨਾ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਪਰਮਪਾਲ ਕੌਰ ਸਿੱਧੂ, ਐਸ.ਡੀ.ਐਮ. ਸ਼੍ਰੀ ਅਨਮੋਲ ਸਿੰਘ ਧਾਲੀਵਾਲ, ਜ਼ਿਲ•ਾ ਟਰਾਂਸਪੋਰਟ ਅਫ਼ਸਰ ਸ਼੍ਰੀ ਲਤੀਫ਼ ਅਹਿਮਦ, ਡਾ. ਓਮ ਪ੍ਰਕਾਸ਼ ਸ਼ਰਮਾ ਆਦਿ ਮੌਜੂਦ ਸਨ

Share Button

Leave a Reply

Your email address will not be published. Required fields are marked *