ਸੀਨੀਅਰ ਪੱਤਰਕਾਰ ਮੇਜਰ ਸਿੰਘ ਆਮ ਆਦਮੀ ਪਾਰਟੀ ਚ ਸ਼ਾਮਲ

ss1

ਸੀਨੀਅਰ ਪੱਤਰਕਾਰ ਮੇਜਰ ਸਿੰਘ ਆਮ ਆਦਮੀ ਪਾਰਟੀ ਚ ਸ਼ਾਮਲ

1-7

ਚੰਡੀਗੜ੍ਹ, 31 ਮਈ (ਪ੍ਰਿੰਸ): ਸੀਨੀਅਰ ਪੱਤਰਕਾਰ ਮੇਜਰ ਸਿੰਘ ਨੇ ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਬੁਲਾਰੇ ਅਤੇ ਪੰਜਾਬ ਮਾਮਲੀਆਂ ਦੇ ਇੰਚਾਰਜ ਸੰਜੇ ਸਿੰਘ, ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਰਾਸ਼ਟਰੀ ਸੰਗਠਨਾਤਮਕ ਢਾਂਚੇ ਦੇ ਮੁੱਖੀ ਦੁਰਗੇਸ਼ ਪਾਠਕ ਅਤੇ ਕਈ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿਚ ‘ਆਪ’ ‘ਚ ਸ਼ਾਮਿਲ ਹੋਏ। ਮੇਜਰ ਸਿੰਘ ਨੇ ਹੁਣ ਤੱਕ ਕਈ ਖੇਤਰੀ ਭਾਸ਼ਾਈ ਅਖਬਾਰਾਂ ਵਿਚ ਕੰਮ ਕੀਤਾ ਅਤੇ ਮੌਜੂਦਾ ਸਮੇਂ ਉਹ ਰੋਜਾਨਾ ਅਜੀਤ ਅਖਬਾਰ ਲਈ ਕੰਮ ਕਰ ਰਹੇ ਸਨ। ਇਸ ਤੋਂ ਇਲਾਵਾ ਉਹ ਜਲੰਧਰ ਪ੍ਰੈਸ ਕਲੱਬ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।
ਮੇਜਰ ਸਿੰਘ ਦਾ ਪਾਰਟੀ ਵਿਚ ਸਵਾਗਤ ਕਰਦੇ ਸੰਜੇ ਸਿੰਘ ਨੇ ਕਿਹਾ ਕਿ ਪੱਤਰਕਾਰ ਸਮਾਜ ਦਾ ਅਹਿਮ ਹਿੱਸਾ ਨੇ ਅਤੇ ਸਮਾਜ ਦੇ ਵੱਡੇ ਹਿੱਸੇ ਨੂੰ ਜਾਗਰੂਕ ਕਰਨ ਦੇ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਕਈ ਉੱਘੇ ਪਤੱਰਕਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ, ਜਿਨ੍ਹਾਂ ਨੇ ਅਰਵਿੰਦ ਕੇਜਰੀਵਾਲ ਵਲੋਂ ਚਲਾਈ ਗਈ ਮੁਹਿੰਮ ਨੂੰ ਹੋਰ ਮਜਬੂਤ ਕੀਤਾ ਹੈ।
ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ‘ਤੇ ਖੁਸ਼ੀ ਜਾਹਿਰ ਕਰਦਿਆਂ ਮੇਜਰ ਸਿੰਘ ਨੇ ਕਿਹਾ ਕਿ ਬਤੌਰ ਪੱਤਰਕਾਰ ਦੇ ਤੌਰ ਤੇ ਉਨ੍ਹਾਂ ਨੇ ਹਮੇਸ਼ਾ ਸਮਾਜ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਉਹ ਆਪਣੇ ਪੱਤਰਕਾਰਤਾਂ ਦੇ ਤਜ਼ਰਬੇ ਦੇ ਨਾਲ ਪਾਰਟੀ ਨੂੰ ਅਜਿਹੇ ਸੁਝਾਅ ਦੇਣਗੇ ਜਿਸ ਨਾਲ ਪਾਰਟੀ ਨੂੰ ਮਜਬੁਤੀ ਮਿਲੇਗੀ।
ਇਸ ਮੌਕੇ ਕੰਵਰ ਸੰਧੂ, ਹਿਮੰਤ ਸਿੰਘ ਸ਼ੇਰਗਿਲ, ਗੁਰਪ੍ਰੀਤ ਸਿੰਘ ਘੁੱਗੀ, ਹਰਜੋਤ ਸਿੰਘ ਬੈਂਸ, ਕੁਲਤਾਰ ਸਿੰਘ, ਜਗਤਾਰ ਸਿੰਘ ਸੰਘੇੜਾ, ਆਰ.ਆਰ. ਭਾਰਦਵਾਜ, ਬੂਟਾ ਸਿੰਘ ਅਸ਼ਾਂਤ ਅਤੇ ਕਰਨ ਟਿਵਾਣਾ ਵੀ ਮੌਜੂਦ ਸਨ।

Share Button

Leave a Reply

Your email address will not be published. Required fields are marked *