Mon. Sep 23rd, 2019

ਸੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪਕਾਸ਼ ਪੁਰਬ ਮਨਾਉਣ ਦਾ ਸਿਹਰਾ ਲੈਣ ਦੀ ਦੌੜ

ਸੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪਕਾਸ਼ ਪੁਰਬ ਮਨਾਉਣ ਦਾ ਸਿਹਰਾ ਲੈਣ ਦੀ ਦੌੜ

ਉਜਾਗਰ ਸਿੰਘ

ਸੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪਕਾਸ਼ ਪੁਰਬ ਬਿਹਾਰ ਸਰਕਾਰ ਵੱਲੋਂ 2016 ਵਿਚ ਪਟਨਾ ਸਾਹਿਬ ਵਿਖੇ ਸੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪਕਾਸ਼ ਪੁਰਬ ਦੀ ਤਰਾਂ ਸ਼ਾਨੋ ਸ਼ੌਕਤ ਨਾਲ ਮਨਾਉਣਾ ਚਾਹੀਦਾ ਹੈ। ਬਿਹਾਰ ਸਰਕਾਰ ਨੇ ਲੱਖਾਂ ਦੀ ਗਿਣਤੀ ਵਿਚ ਦੇਸ਼ ਵਿਦੇਸ਼ ਤੋਂ ਆਈਆਂ ਸੰਗਤਾਂ ਦੀ ਸਹੂਲਤ ਲਈ ਤਿੰਨ ਟੈਂਟ ਸ਼ਹਿਰ ਵਸਾ ਦਿੱਤੇ ਸਨ। ਉਥੇ ਸੰਗਤਾਂ ਲਈ ਸਾਰੀਆਂ ਸਿਵਿਕ ਸਹੂਲਤਾਂ ਦਿੱਤੀਆਂ ਗਈਆਂ ਸਨ। ਮੁੱਖ ਮੰਤਰੀ ਨਿਤਿਸ਼ ਕੁਮਾਰ ਸਾਰੇ ਪਬੰਧਾਂ ਦੀ ਖੁਦ ਨਿਗਰਾਨੀ ਕਰਦੇ ਰਹੇ ਸਨ। ਇਤਨੇ ਵੱਡੇ ਪੱਧਰ ਤੇ ਸਰਕਾਰਾਂ ਹੀ ਅਜਿਹੇ ਪਬੰਧ ਕਰ ਸਕਦੀਆਂ ਹਨ। ਪੰਜਾਬ ਵਿਚ ਵੀ ਇਸ ਤਰਾਂ ਦੇ ਪਬੰਧ ਕੀਤੇ ਜਾ ਸਕਦੇ ਹਨ ਪੰਤੂ ਇਥੇ ਸਿਆਸੀ ਪਾਰਟੀਆਂ ਖਾਸ ਤੌਰ ਤੇ ਅਕਾਲੀ ਦਲ ਬਾਦਲ ਆਪਣੇ ਆਪ ਨੂੰ ਪੰਥ ਦਾ ਵਾਰਸ ਸਮਝਦਾ ਹੈ, ਹਾਲਾਂ ਕਿ ਅਕਾਲੀ ਦਲ ਦੇ ਹੋਰ ਵੀ ਬਹੁਤ ਸਾਰੇ ਧੜੇ ਹਨ। ਅਕਾਲੀ ਦਲ ਬਾਦਲ ਹੀ ਇਸ ਪੁਰਬ ਨੂੰ ਮਨਾਉਣ ਦਾ ਆਪਣਾ ਹੱਕ ਸਮਝਦਾ ਹੈ। ਪੰਜਾਬ ਵਿਚ ਸੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਰਾਜਨੀਤੀ ਗਹਿਣ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਸਿਆਸਤਦਾਨਾ ਦੇ ਕਬਜ਼ੇ ਵਿਚੋਂ ਮੁਕਤ ਕਰਨ ਦੀ ਜ਼ਰੂਰਤ ਹੈ। ਸ਼ਰੋਮਣੀ ਗੁਰਦੁਆਰਾ ਪਬੰਧਕ ਕਮੇਟੀ ਬੇਸ਼ਕ ਸਿੱਖਾਂ ਦੀ ਨੁਮਾਇੰਦਗੀ ਕਰਦੀ ਹੈ ਪੰਤੂ ਸੀ ਗੁਰੂ ਨਾਨਕ ਦੇਵ ਜੀ ਇਕੱਲੇ ਸ਼ਰੋਮਣੀ ਕਮੇਟੀ ਦੇ ਹੀ ਨਹੀਂ ਸਗੋਂ ਸਮੂਹ ਹਰ ਸਿਅਸੀ ਪਾਰਟੀ ਦੀ ਸੰਗਤ ਦੇ ਹਨ, ਜੋ ਸਿੱਖ ਵਿਚਾਰਧਾਰਾ ਵਿਚ ਯਕੀਨ ਰੱਖਦਾ ਹੈ। ਸਿਆਸੀ ਪਾਰਟੀਆਂ ਇਸ ਪੁਰਬ ਦਾ ਸਿਆਸੀ ਲਾਹਾ ਲੈਣਾ ਚਾਹੁੰਦੀਆਂ ਹਨ। ਸੀ ਅਕਾਲ ਤਖ਼ਤ ਸਾਹਿਬ ਦੇ ਇਤਿਹਾਸ ਵਿਚ ਜਥੇਦਾਰ ਸਾਹਿਬਾਨ ਨੇ ਕਈ ਵਾਰ ਵਿਲੱਖਣ ਫੈਸਲੇ ਕਰਕੇ ਇਤਿਹਾਸ ਰਚਿਆ ਹੈ। ਅਕਾਲੀ ਦਲ ਦੀ ਹੋਂਦ ਨੂੰ ਬਚਾਉਣ ਲਈ ਵੀ ਫੈਸਲੇ ਹੁੰਦੇ ਰਹੇ ਹਨ, ਭਾਵੇਂ ਅਕਾਲ ਤਖ਼ਤ ਇਕੱਲੇ ਅਕਾਲੀ ਦਲ ਦਾ ਨਹੀਂ ਸਗੋਂ ਸਮੁੱਚੇ ਸਿੱਖ ਜਗਤ ਦਾ ਰਾਹ ਦਸੇਰਾ ਹੈ। ਅਸਲ ਵਿਚ ਜਦੋਂ ਅਕਾਲੀ ਦਲ ਕਿਸੇ ਉਲਝਣ ਵਿਚ ਅਜਿਹਾ ਫਸ ਜਾਂਦਾ ਹੈ ਤੇ ਉਸ ਵਿਚੋਂ ਨਿਕਲਣਾ ਅਸੰਭਵ ਲੱਗਦਾ ਹੈ ਤਾਂ ਉਸਨੂੰ ਬਚਾਉਣ ਲਈ ਸੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਕੇ ਸਿੱਖ ਪੰਥ ਨੂੰ ਇਕਮੁੱਠ ਕਰਨ ਦੇ ਨਾਂ ਹੇਠ ਫੈਸਲੇ ਕੀਤੇ। ਹਾਲਾਂਕਿ ਪੰਥ ਇਕੱਲਾ ਅਕਾਲੀ ਦਲ ਨਹੀਂ ਸਮੁੱਚੀ ਸਿੱਖ ਸੰਗਤ ਦਾ ਹੈ।

ਇਸ ਵਾਰ ਵੀ ਸੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੇ ਫੈਸਲੇ ਨੇ ਇੱਕ ਪਾਈਵੇਟ ਸੰਸਥਾ ਸ਼ਰੋਮਣੀ ਗੁਰਦੁਆਰਾ ਪਬੰਧਕ ਕਮੇਟੀ ਨੂੰ ਪੰਜਾਬ ਸਰਕਾਰ ਦੇ ਬਰਾਬਰ ਮਾਣਤਾ ਦੇ ਦਿੱਤੀ ਹੈ। ਇਹ ਮਾਣਤਾ ਤਾਂ ਅਕਾਲੀ ਦਲ ਬਾਦਲ ਦੀ ਸਰਕਾਰ ਮੌਕੇ ਵੀ ਸ਼ਰੋਮਣੀ ਗੁਰਦੁਆਰਾ ਪਬੰਧਕ ਕਮੇਟੀ ਨੂੰ ਨਹੀਂ ਦਿੱਤੀ ਗਈ। ਸਗੋਂ ਅਕਾਲੀ ਦਲ ਬਾਦਲ ਤਾਂ ਸ਼ਰੋਮਣੀ ਗੁਰਦੁਆਰਾ ਪਬੰਧਕ ਕਮੇਟੀ ਨੂੰ ਆਪਣੀ ਇਕ ਸ਼ਾਖਾ ਅਰਥਾਤ ਆਪਣੇ ਅਧੀਨ ਹੀ ਸਮਝਦਾ ਹੀ ਨਹੀਂ ਰਿਹਾ ਸਗੋਂ ਉਸਨੂੰ ਸਿਆਸੀ ਮੰਤਵਾਂ ਲਈ ਵਰਤਦਾ ਰਿਹਾ ਹੈ। ਸੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪੀਤ ਸਿੰਘ ਦੀ ਪਹਿਲ ਕਦਮੀ ਤੇ ਸੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪਕਾਸ਼ ਪੁਰਬ 12 ਨਵੰਬਰ 2019 ਨੂੰ ਸੁਲਤਾਨਪੁਰ ਲੋਧੀ ਵਿਖੇ ਸ਼ਰੋਮਣੀ ਗੁਰਦੁਆਰਾ ਪਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਵੱਲੋਂ ਸਾਂਝੇ ਤੌਰ ਤੇ ਮਨਾਉਣਾ ਦਾ ਫੈਸਲਾ ਕੀਤਾ ਗਿਆ ਹੈ।

ਇਸ ਮੰਤਵ ਲਈ ਸੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼ਰੋਮਣੀ ਗੁਰਦੁਆਰਾ ਪਬੰਧਕ ਕਮੇਟੀ ਦੇ ਪਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਪੱਤਰ ਲਿਖਕੇ ਪਕਾਸ਼ ਪੁਰਬ ਸਾਂਝੇ ਤੌਰ ਤੇ ਮਨਾਉਣ ਲਈ ਲਿਖਿਆ ਸੀ। ਇਸ ਮੰਤਵ ਲਈ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਹਰਪੀਤ ਸਿੰਘ ਦੀ ਪਧਾਨਗੀ ਵਿਚ ਮੁੱਖ ਮੰਤਰੀ ਵੱਲੋਂ ਨਾਮਜ਼ਦ ਕੀਤੇ ਗਏ ਤਿੰਨ ਮੰਤਰੀ ਸਾਹਿਬਾਨ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਓਮ ਪਕਾਸ਼ ਸੋਨੀ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਆਪਸੀ ਤਾਲਮੇਲ ਕਰਨ ਲਈ ਮੀਟਿੰਗ ਹੋ ਚੁੱਕੀ ਹੈ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਗੁਰਦੁਆਰਾ ਸਾਹਿਬ ਦੇ ਅੰਦਰਲੇ ਸਾਰੇ ਸਮਾਗਮ ਸ਼ਰੋਮਣੀ ਗੁਰਦੁਆਰਾ ਪਬੰਧਕ ਕਮੇਟੀ ਕਰੇਗੀ ਅਤੇ ਬਾਹਰਲੇ ਪਬੰਧ ਪੰਜਾਬ ਸਰਕਾਰ ਕਰੇਗੀ। ਇਹ ਵੀ ਫੈਸਲਾ ਹੋ ਗਿਆ ਕਿ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਮੁੱਖ ਸਮਾਗਮ ਵਿਚ ਸੀ ਗੁਰੂ ਗੰਥ ਸਾਹਿਬ ਜੀ ਦਾ ਪਕਾਸ਼ ਕਰਨ, ਸਮਾਪਤੀ ਸਮੇਂ ਅਰਦਾਸ ਕਰਨ, ਹੁਕਮਨਾਮਾ ਲੈਣ ਅਤੇ ਕੜਾਹ ਪਸ਼ਾਦ ਵਰਤਾਉਣ ਦੀ ਸੇਵਾ ਵੀ ਸ਼ਰੋਮਣੀ ਗੁਰਦੁਆਰਾ ਪਬੰਧਕ ਕਮੇਟੀ ਹੀ ਕਰੇਗੀ।

ਇਸ ਮੀਟਿੰਗ ਵਿਚ ਇਹ ਵੀ ਫੈਸਲਾ ਕੀਤਾ ਗਿਆ ਸੀ ਕਿ ਮੁੱਖ ਸਮਾਗਮ ਦੀ ਰੂਪ ਰੇਖਾ ਉਲੀਕਣ ਅਤੇ ਇਸ ਮੌਕੇ ਤੇ ਸੰਸਾਰ ਭਰ ਦੇ ਪਮੁੱਖ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਸ਼ਖਸੀਅਤਾਂ ਨੂੰ ਸੱਦਾ ਦੇਣ ਵਰਗੇ ਕਈ ਅਹਿਮ ਨੁਕਤਿਆਂ ਬਾਰੇ ਸਾਂਝੇ ਤੌਰ ਤੇ ਫ਼ੈਸਲੇ ਕੀਤੇ ਜਾਣਗੇ। ਇਹ ਸਮਾਗਮ ਨਿਰੋਲ ਧਾਰਮਿਕ ਹੋਵੇਗਾ। ਜਦੋਂ ਗਿਆਨੀ ਜੈਲ ਸਿੰਘ ਮੁੱਖ ਮੰਤਰੀ ਸਨ ਤਾਂ ਉਨਾਂ ਗੁਰੂ ਗੋਬਿੰਦ ਸਿੰਘ ਮਾਰਗ ਦੇ ਸਮਾਗਮਾ ਵਿਚ ਜਥੇਦਾਰ ਗੁਰਚਰਨ ਸਿੰਘ ਟੌਹੜਾ ਉਦੋਂ ਦੇ ਪਧਾਨ ਸ਼ਰੋਮਣੀ ਗੁਰਦੁਆਰਾ ਪਬੰਧਕ ਕਮੇਟੀ ਨੂੰ ਹਮੇਸ਼ਾ ਆਪਣੇ ਨਾਲ ਰੱਖਿਆ ਸੀ। ਭਾਵੇਂ ਉਦੋਂ ਸ਼ਰੋਮਣੀ ਕਮੇਟੀ ਦੀ ਬਹੁਤੀ ਭੂਮਿਕਾ ਨਹੀਂ ਸੀ। ਅਕਾਲੀ ਦਲ ਬਾਦਲ ਦੇ ਪਧਾਨ ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰਪਤੀ ਅਤੇ ਪਧਾਨ ਮੰਤਰੀ ਨੂੰ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪਧਾਨ ਮੰਤਰੀ ਨੂੰ ਮਿਲਕੇ ਵੱਖਰਾ ਸੱਦਾ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਹ ਪੁਰਬ ਸਾਂਝੇ ਤੌਰ ਤੇ ਮਨਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਦੇ ਵਿਧਾਨਕਾਰਾਂ ਨਾਲ ਮੀਟਿੰਗ ਵੀ ਕੀਤੀ ਹੈ। ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦੇ ਬਾਵਜੂਦ ਦੋਵੇਂ ਪਾਰਟੀਆਂ ਉਸ ਫ਼ੈਸਲੇ ਦੀ ਉਲੰਘਣਾ ਕਰ ਰਹੀਆਂ ਹਨ। ਅਕਾਲੀ ਦਲ ਬਾਦਲ ਆਪਣੀ ਖ਼ੁੱਸੀ ਆਭਾ ਨੂੰ ਗੁਰੂ ਨਾਨਕ ਦੇਵ ਜੀ ਦੇ ਪਕਾਸ਼ ਪੁਰਬ ਦੇ ਸਮਾਗਮਾ ਦੀ ਆੜ ਵਿਚ ਬਹਾਲ ਕਰਨਾ ਚਾਹੁੰਦਾ ਹੈ। ਇਸ ਲਈ ਉਨਾਂ ਸਾਂਝੇ ਤੌਰ ਤੇ ਸੱਦਾ ਦੇਣ ਦੀ ਥਾਂ ਖੁਦ ਹੀ ਸਾਰਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਜੋ ਕਿ ਅਕਾਲ ਤਖ਼ਤ ਦੇ ਜਥੇਦਾਰ ਦੀ ਭਾਵਨਾ ਦੇ ਵਿਰੁੱਧ ਹੈ। ਹੁਣ ਸੋਚਣ ਵਾਲੀ ਗੱਲ ਹੈ ਕਿ ਕੀ ਸਾਂਝੇ ਤੌਰ ਤੇ ਪੁਰਬ ਮਨਾਉਣਾ ਸਹੀ ਫੈਸਲਾ ਹੈ? 1969 ਵਿਚ ਜਦੋਂ ਸੀ ਗੁਰੂ ਨਾਨਕ ਦੇਵ ਜੀ ਦਾ 500ਵਾਂ ਪਕਾਸ਼ ਪੁਰਬ ਮਨਾਇਆ ਸੀ ਤਾਂ ਉਸ ਸਮੇਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਮੇਤ 70 ਵਿਦਿਅਕ ਸੰਸਥਾਵਾਂ, ਜਿਨਾਂ ਵਿਚ ਸਕੂਲ ਅਤੇ ਕਾਲਜ ਸ਼ਾਮਲ ਸਨ, ਸਥਾਪਤ ਕੀਤੇ ਗਏ।

ਬਹੁਤ ਸਾਰੀਆਂ ਪੁਸਤਕਾਂ ਪਕਾਸ਼ਤ ਕਰਵਾਈਆਂ ਗਈਆਂ ਸਨ, ਜਿਨਾਂ ਵਿਚ ਲੋਕ ਸੰਪਰਕ ਵਿਭਾਗ ਨੇ ਡਾ ਹਰਨਾਮ ਸਿੰਘ ਸ਼ਾਨ ਤੋਂ ਸੀ ਗੁਰੂ ਨਾਨਕ ਦੇਵ ਦੇ 500 ਪਬਚਨਾ ਨੂੰ ਅਰਥਾਂ ਸਮੇਤ ਅਤੇ ਪੋ ਮੋਹਨ ਸਿੰਘ ਨੇ ਨਾਨਕਾਇਣ ਕਾਵਿ ਸੰਗਹਿ ਪਕਾਸ਼ਤ ਕੀਤਾ ਸੀ। ਪਾਕਿਸਤਾਨ ਸਰਕਾਰ ਨੇ ਨਨਕਾਣਾ ਸਾਹਿਬ ਵਿਖੇ ਬਾਬਾ ਗੁਰੂ ਨਾਨਕ ਅੰਤਰਰਾਸ਼ਟਰੀ ਯੂਨੀਵਰਸਿਟੀ ਦਾ ਨੀਂਹ ਪੱਥਰ ਵੀ ਰੱਖ ਦਿੱਤਾ ਹੈ। ਸਾਂਝੇ ਤੌਰ ਤੇ ਪੁਰਬ ਮਨਾਉਣ ਕਰਕੇ ਸ਼ਰੋਮਣੀ ਗੁਰਦੁਆਰਾ ਪਬੰਧਕ ਕਮੇਟੀ ਆਪਣੀ ਸਰਬਉਚਤਾ ਕਾਇਮ ਰੱਖਣ ਲਈ ਸਰਕਾਰ ਨੂੰ ਅੱਗੇ ਹੀ ਨਹੀਂ ਆਉਣ ਦਿੰਦੀ। ਉਦੋਂ ਵੀ ਭਾਰਤੀ ਜਨਤਾ ਪਾਰਟੀ ਗੁਰੂ ਨਾਨਕ ਦੇਵ ਜੀ ਦੇ ਨਾਮ ਤੇ ਅੰਿਮਤਸਰ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਣਾਉਣ ਕਰਕੇ ਸਾਂਝੀ ਸਰਕਾਰ ਵਿਚੋਂ ਵਿਰੋਧ ਵਜੋਂ ਅਸਤੀਫ਼ੇ ਦੇ ਕੇ ਬਾਹਰ ਨਿਕਲ ਗਈ ਸੀ। ਹੁਣ ਸਭ ਤੋਂ ਪਹਿਲਾਂ ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿਲ ਨੇ ਇੱਕ ਵਡ ਅਕਾਰੀ ਅਤੇ ਸੁਚਿਤਰ ਰੰਗਦਾਰ ਪੁਸਤਕ ਪਕਾਸ਼ਤ ਕਰਕੇ ਇਕ ਸੰਸਥਾ ਦੇ ਬਰਾਬਰ ਕੰਮ ਕਰਕੇ ਸੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਭੇਂਟ ਕੀਤੀ ਹੈ। ਅਜਿਹੀਆਂ ਪੁਸਤਕਾਂ ਆਉਣ ਵਾਲੀਆਂ ਪੀੜੀਆਂ ਲਈ ਸਾਰਥਕ ਹੋ ਸਕਦੀਆਂ ਹਨ। ਕੇਂਦਰ ਸਰਕਾਰ ਵੀ ਗੁਰੂ ਨਾਨਕ ਦੇਵ ਜੀ ਦਾ ਪਕਾਸ਼ ਪੁਰਬ ਮਨਾਉਣ ਵਿਚ ਆਪਣਾ ਯੋਗਦਾਨ ਪਾ ਰਹੀ ਹੈ।

ਕਰਤਾਰਪੁਰ ਲਾਂਘੇ ਦੇ ਉਸਾਰਨ ਦਾ ਕੰਮ ਤੇਜ਼ੀ ਨਾਲ ਚਲ ਰਿਹਾ ਹੈ। ਇਸ ਤੋਂ ਇਲਾਵਾ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਦੀ ਤਰਾਂ ”ਹੈਰੀਟੇਜ ਟਾਊਨ” ਬਣਾਉਣ ਅਤੇ ਉਥੇ ”ਪਿੰਡ ਬਾਬਾ ਨਾਨਕ ਦਾ” ਉਸਾਰਨ ਦਾ ਫੈਸਲਾ ਵੀ ਕੀਤਾ ਗਿਆ। ਪੰਜਾਬ ਸਰਕਾਰ ਨੇ ਕੇਂਦਰ ਤੋਂ ਮੰਗ ਕੀਤੀ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਇੱਕ ”ਅੰਤਰ ਧਰਮ ਅਧਿਐਨ ਕੇਂਦਰ” ਵੀ ਬਣਾਇਆ ਜਾਵੇ। ਭਾਰਤ ਸਰਕਾਰ ਨੇ ਸੀ ਗੁਰੂ ਨਾਨਕ ਦੀ ਯਾਦ ਵਿਚ ਡਾਕ ਟਿਕਟ ਅਤੇ ਕੇਂਦਰ ਸਰਕਾਰ ਨੇ 550 ਰੁਪਏ ਦਾ ਇੱਕ ਸਿੱਕਾ ਵੀ ਜਾਰੀ ਕਰਨ ਦਾ ਫੈਸਲਾ ਕੀਤਾ ਹੈ। ਅਕਾਲ ਤਖ਼ਤ ਦੇ ਜਥੇਦਾਰ ਦੀਆਂ ਕੋਸਿਸ਼ਾਂ ਦੇ ਬਾਵਜੂਦ ਅਕਾਲੀ ਧੜੇ ਆਪੋ ਆਪਣੀ ਡਫਲੀ ਵਜਾ ਰਹੇ ਹਨ। ਹੈ। ਸਿਮਰਨਜੀਤ ਸਿੰਘ ਮਾਨ ਅਤੇ ਦਲ ਖਾਲਸਾ ਨੇ ਸਾਂਝੇ ਤੌਰ ਤੇ ਪੁਰਬ ਮਨਾਉਣ ਦਾ ਵਿਰੋਧ ਕੀਤਾ ਹੈ। ਅਕਾਲੀ ਦਲ ਦਿੱਲੀ ਦਾ ਸਰਨਾ ਧੜਾ 25 ਅਕਤੂਬਰ ਨੂੰ ਨਨਕਾਣਾ ਸਾਹਿਬ ਲਈ ਨਗਰ ਕੀਰਤਨ ਲੈ ਕੈ ਜਾ ਰਿਹਾ ਹੈ। ਸਿਰਸਾ ਧੜਾ 28 ਅਕਤੂਬਰ ਨੂੰ ਨਨਕਾਣਾ ਸਾਹਿਬ ਲਈ ਨਗਰ ਕੀਰਤਨ ਲਿਜਾ ਰਿਹਾ ਨਨਕਾਣਾ ਸਾਹਿਬ ਤੋਂ ਨਗਰ ਕੀਰਤਨ ਭਾਰਤ ਵਿਚ ਦਾਖ਼ਲ ਹੋ ਗਿਆ ਹੈ। ਸੰਗਤਾਂ ਵੱਲੋਂ ਚੰਗਾ ਹੁਘਾਰਾ ਮਿਲ ਰਿਹਾ ਹੈ। ਸ਼ਰੋਮਣੀ ਗੁਰਦੁਆਰਾ ਪਬੰਧਕ ਕਮੇਟੀ ਪੰਜੇ ਤਖ਼ਤਾਂ ਤੋਂ ਨਗਰ ਕੀਰਤਨ ਸ਼ੁਰੂ ਕਰਕੇ 10 ਨਵੰਬਰ ਨੂੰ ਸੁਲਤਾਨਪੁਰ ਲੋਧੀ ਪਹੁੰਚ ਰਹੇ ਹਨ। ਸਾਰੇ ਅਕਾਲੀ ਧੜੇ ਆਪੋ ਆਪਣੇ ਪੋਗਰਾਮ ਕਰਕੇ ਆਪਣੇ ਜਲੂਸ ਕੱਢ ਰਹੇ ਹਨ। ਦੁੱਖ ਇਸ ਗੱਲ ਦਾ ਹੈ ਕਿ ਸ਼ੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਤੇ ਤਾਂ ਸਿੱਖ ਪਹਿਰਾ ਨਹੀਂ ਦੇ ਰਹੇ ਸਗੋਂ ਸੋਨੇ ਚਾਂਦੀ ਦੀਆਂ ਪਾਲਕੀਆਂ ਅਤੇ ਸੁੰਦਰ ਰੁਮਾਲਿਆਂ ਵਿਚ ਹੀ ਉਲਝ ਕੇ ਰਹਿ ਗਏ ਹਨ। ਜਿਸ ਗੁਰੂ ਦਾ ਪਕਾਸ਼ ਪੁਰਬ ਮਨਾ ਰਹੇ ਹਨ, ਉਸਨੇ ਤਾਂ ਮਲਿਕ ਭਾਗੋ ਦੀ ਥਾਂ ਭਾਈ ਲਾਲੋ ਦੀ ਸੇਵਾ ਪਵਾਨ ਕੀਤੀ ਸੀ।

ਸਿੱਖ ਧਰਮ ਅਮੀਰਾਂ ਦੇ ਚੁੰਗਲ ਵਿਚ ਫਸਦਾ ਜਾ ਰਿਹਾ ਹੈ। ਸਿੱਖ ਸ਼ੀ ਗੁਰੂ ਨਾਨਕ ਦੇਵ ਜੀ ਨੂੰ ਤਾਂ ਮੰਨਦੇ ਹਨ ਪੰਤੂ ਉਨਾਂ ਦੀ ਨਹੀਂ ਮੰਨਦੇ। ਅਕਾਲੀ ਦਲ ਨੇ ਜਿਹੜੇ ਸੈਮੀਨਾਰ ਪੋਫ਼ੈਸਰ ਕਿਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਕਰਨ ਦਾ ਫ਼ੈਸਲਾ ਕੀਤਾ ਹੈ, ਇਸਦੇ ਸਾਰਥਿਕ ਨਤੀਜੇ ਨਿਕਲ ਸਕਦੇ ਹਨ ਪੰਤੂ ਨਗਰ ਕੀਰਤਨਾਂ ਦਾ ਕੀ ਲਾਭ ਹੋਵੇਗਾ ਇਹ ਤਾਂ ਭਵਿਖ ਵਿਚ ਹੀ ਪਤਾ ਚਲੇਗਾ ਕਿ ਪਤਿਤਪੁਣੇ ਨੂੰ ਰੋਕਣ ਵਿਚ ਕੋਈ ਸਫਲਤਾ ਮਿਲੀ ਹੈ ਜਾਂ ਨਹੀਂ। ਹਾਂ ਨਗਰ ਕੀਰਤਨਾਂ ਦੇ ਪਬੰਧਕਾਂ ਦੇ ਖ਼ਜਾਨੇ ਭਰ ਜਾਣਗੇ ਕਿਉਂਕਿ ਸਿੱਖ ਸੰਗਤਾਂ ਸ਼ੀ ਗੁਰੂ ਗੰਥ ਸਾਹਿਬ ਦੇ ਸਤਿਕਾਰ ਅਤੇ ਸ਼ਰਧਾ ਕਰਕੇ ਮਾਇਆ ਨਾਲ ਗੁਰੂ ਦੀ ਗੋਲਕ ਨੂੰ ਨਿਹਾਲ ਕਰਨਗੀਆਂ। ਭਾਈ ਸੁਖਬੀਰ ਸਿੰਘ ਚੈਨਾ ਅਨੁਸਾਰ ਸ਼ੀ ਗੁਰੂ ਗੰਥ ਸਾਹਿਬ ਦੇ 300 ਸਾਲਾ ਸ਼ਤਾਬਦੀ ਸਮੇ ਨਾਦੇੜ ਸਾਹਿਬ ਤੋਂ ਨਗਰ ਕੀਰਤਨ ਸ਼ੁਰੂ ਕੀਤਾ ਗਿਆ ਸੀ ਜੋ ਸਾਰੇ ਦੇਸ਼ ਵਿਚ ਗਿਆ ਸੀ। ਉਦੋਂ ਸੰਗਤਾਂ ਨੇ ਸਾਢੇ ਸੱਤ ਅਰਬ ਰੁਪਏ ਦਾ ਮੱਥਾ ਟੇਕਿਆ ਸੀ। ਉਸਦਾ ਕੋਈ ਹਿਸਾਬ ਕਿਤਾਬ ਨਹੀਂ। ਸ਼ਰੋਮਣੀ ਅਕਾਲੀ ਦਲ ਬਾਦਲ ਅਤੇ ਪੰਜਾਬ ਸਰਕਾਰ ਨੂੰ ਬਿਹਾਰ ਸਰਕਾਰ ਵੱਲੋਂ ਕੀਤੇ ਗਏ ਸਮਾਗਮਾ ਤੋਂ ਸੇਧ ਲੈਣੀ ਚਾਹੀਦੀ ਹੈ। ਅਕਾਲੀ ਦਲ ਬਾਦਲ ਚਾਹੁੰਦਾ ਹੈ ਕਿ ਸਾਰਾ ਖ਼ਰਚਾ ਪੰਜਾਬ ਸਰਕਾਰ ਕਰੇ ਤੇ ਸਰਦਾਰੀ ਅਕਾਲੀ ਦਲ ਦੀ ਬਣੀ ਰਹੇ। ਚੀਫ ਖਾਲਸਾ ਦੀਵਾਨ ਕੋਈ ਦਿਲਚਸਪੀ ਨਹੀਂ ਲੈ ਰਿਹਾ। ਸਿਆਸੀ ਪਾਰਟੀਆਂ ਖਾਸ ਤੌਰ ਤੇ ਅਕਾਲੀ ਦਲ ਦੇ ਸਾਰੇ ਧੜੇ ਆਪੋ ਆਪਣੀ ਸੌੜੀ ਸੋਚ ਕਰਕੇ ਸੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਤੇ ਸਹੀ ਢੰਗ ਨਾਲ ਪਹਿਰਾ ਦੇਣ ਵਿਚ ਅਸਫਲ ਸਾਬਤ ਹੋ ਰਹੀਆਂ ਹਨ ਪੰਤੂ ਸਮਾਗਮਾ ਦਾ ਸਿਹਰਾ ਸਾਰੇ ਆਪੋ ਆਪਣੇ ਸਿਰ ਬੰਨਣਾ ਚਾਹੁੰਦੇ ਹਨ।

ਉਜਾਗਰ ਸਿੰਘ
ਸਾਬਕਾ ਜਿਲਾ ਲੋਕ ਸੰਪਰਕ ਅਧਿਕਾਰੀ
94178 13072

ujagarsingh48@yahoo.com

Leave a Reply

Your email address will not be published. Required fields are marked *

%d bloggers like this: