ਸੀ.ਬੀ.ਐੱਸ.ਈ. ਬਾਰਵੀਂ ਜਮਾਤ ਦੇ ਨਤੀਜਿਆਂ ਵਿਚ ਡੀ.ਏ.ਵੀ. ਸਕੂਲ ਮਲੋਟ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜਾਰੀ

ਸੀ.ਬੀ.ਐੱਸ.ਈ. ਬਾਰਵੀਂ ਜਮਾਤ ਦੇ ਨਤੀਜਿਆਂ ਵਿਚ ਡੀ.ਏ.ਵੀ. ਸਕੂਲ ਮਲੋਟ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜਾਰੀ

22-12 (4)
ਮਲੋਟ, 21 ਮਈ (ਆਰਤੀ ਕਮਲ) : ਸੀ.ਬੀ.ਐੱਸ.ਈ. ਨਵੀਂ ਦਿੱਲੀ ਦੁਆਰਾ ਐਲਾਵੇ ਬਾਰਵੀਂ ਜਮਾਤ ਦੇ ਨਤੀਜਿਆਂ ਵਿਚ ਡੀ.ਏ.ਵੀ. ਸਕੂਲ ਮਲੋਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਕਾਰਗੁਜਾਰੀ ਦਿਖਾਈ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜੀ.ਸੀ. ਸ਼ਰਮਾ ਨੇ ਕਿਹਾ ਕਿ ਸਕੂਲ ਦੇ ਸ਼ਾਨਦਾਰ ਪ੍ਰੀਖਿਆ ਨਤੀਜੇ ਦੇ ਲਈ ਮਿਹਨਤੀ ਵਿਦਿਆਰਥੀ ਅਤੇ ਅਧਿਆਪਕ ਵਧਾਈ ਦੇ ਹੱਕਦਾਰ ਹਨ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੇ ਇਹ ਮੱਲਾਂ ਮਾਰ ਕੇ ਆਪਣੇ ਮਾਪਿਆਂ, ਸਕੂਲ ਅਤੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ । ਉਹਨਾਂ ਦੱਸਿਆ ਕਿ ਇਸ ਪ੍ਰੀਖਿਆ ਵਿਚੋਂ ਵਿਗਿਆਨ ਗਰੁੱਪ ਵਿਚ ਅਰਸ਼ ਸਿਡਾਨਾ ਨੇ 93.6% ਅੰਕ ਲੈ ਕੇ ਪਹਿਲਾ ਸਥਾਨ, ਰਹਿਮਤ ਮਦਾਨ ਨੇ 90.8% ਅੰਕ ਲੈ ਕੇ ਦੂਜਾ ਸਥਾਨ ਅਤੇ ਬਿਮਲਦੀਪ ਸਿੰਘ ਨੇ 89.8% ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਾਮਰਸ ਗਰੁੱਪ ਵਿਚੋਂ ਅੰਕਿਤ ਗਰਗ ਨੇ 94.2% ਅੰਕ ਲੈ ਕੇ ਪਹਿਲਾ ਸਥਾਨ, ਹਰਮਨਪ੍ਰੀਤ 93% ਅੰਕ ਲੈ ਕੇ ਦੂਜਾ ਸਥਾਨ ਅਤੇ ਸੋਫ਼ੀਆ ਸ਼ਰਮਾ ਨੇ 92.4% ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਆਰਟਸ ਗਰੁੱਪ ਵਿਚੋਂ ਰਾਜਵੀਰ ਕੌਰ ਨੇ 80% ਅੰਕ ਲੈ ਕੇ ਪਹਿਲਾ ਸਥਾਨ, ਮੁਸਕਾਨ ਨੇ 78% ਅੰਕ ਲੈ ਕੇ ਦੂਜਾ ਸਥਾਨ ਅਤੇ ਸਿਮਰਪ੍ਰੀਤ ਸਿੰਘ ਨੇ 77% ਨੰਬਰ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ । ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਉਨਾਂ ਦੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਆਉਣ ਵਾਲੀ ਜਿੰਦਗੀ ਵਿਚ ਹਮੇਸ਼ਾਂ ਹੋਰ ਬੁਲੰਦੀਆਂ ਨੂੰ ਛੂਹਣ ਲਈ ਸ਼ੁੱਭਕਾਮਨਾਵਾਂ ਭੇਂਟ ਕੀਤੀਆਂ।

Share Button

Leave a Reply

Your email address will not be published. Required fields are marked *

%d bloggers like this: