ਸੁਖਬੀਰ ਬਾਦਲ ਦੇ ਮੂੰਹੋਂ ਨਿਕਲਿਆ ਕਾਂਗਰਸ ਵਾਲਾ ਬਿਆਨ

ਸੁਖਬੀਰ ਬਾਦਲ ਦੇ ਮੂੰਹੋਂ ਨਿਕਲਿਆ ਕਾਂਗਰਸ ਵਾਲਾ ਬਿਆਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਉਹ ਬਿਆਨ ਦਿੱਤਾ ਜਿਹੜਾ ਕਾਂਗਰਸ ਪਿਛਲੇ 10 ਸਾਲਾਂ ਤੋਂ ਦੇ ਰਹੇ ਸਨ। ਸੁਖਬੀਰ ਨੇ ਕਿਹਾ ਹੈ ਕਿ ਸਰਕਾਰ ਸਰੇਆਮ ਅਕਾਲੀ ਲੀਡਰਾਂ ਖ਼ਿਲਾਫ ਬਦਲਾ ਲਊ ਭਾਵਨਾ ਤਹਿਤ ਕੰਮ ਕਰ ਰਹੀ ਹੈ। ਬਾਦਲ ਨੇ ਕਿਹਾ ਕਿ ਪੁਲਿਸ ਦਾ ਸਿਆਸੀਕਰਨ ਹੋ ਚੁੱਕਾ ਹੈ। ਪੁਲਿਸ ਕਾਂਗਰਸੀਆਂ ਦੇ ਦਬਾਅ ਹੇਠ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਇਹ ਨਾ ਰੁਕਿਆ ਤਾਂ ਅਕਾਲੀ ਦਲ ਇਸ ਖ਼ਿਲਾਫ ਵੱਡਾ ਮੋਰਚਾ ਖੋਲ੍ਹੇਗਾ। ਦਰਅਸਲ ਅਟਾਰੀ ਹਲਕੇ ਦੇ ਪਿੰਡ ਚੇਤ ਸਿੰਘ ਵਾਲਾ ‘ਚ ਅਕਾਲੀ ਸਰਪੰਚ ਗੁਰਪਿੰਦਰ ਸਿੰਘ ਦਾ ਕਤਲ ਹੋਇਆ ਹੈ। ਇਸ ਤੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।

ਦੂਜੇ ਪਾਸੇ ਅਕਾਲੀ ਦਲ ਨੇ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੋਰਿੰਡਾ ਨਗਰ ਕੌਂਸਲ ‘ਤੇ ਕਥਿਤ ਕਬਜ਼ੇ ਦੇ ਯਤਨਾਂ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੰਦੇ ਹੋਏ ਇਸ ਦੀ ਸਖਤ ਲਫਜ਼ਾਂ ਵਿੱਚ ਨਿਖੇਧੀ ਕੀਤੀ ਹੈ। ਪਾਰਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਤਰੀਆਂ ਦੀਆਂ ਧੱਕੇਸ਼ਾਹੀਆਂ ਨੂੰ ਰੋਕਣ ਲਈ ਤੁਰੰਤ ਆਦੇਸ਼ ਜਾਰੀ ਕਰਨ ਲਈ ਕਿਹਾ ਗਿਆ।

ਪਾਰਟੀ ਦੇ ਸਕੱਤਰ ਤੇ ਬੁਲਾਰੇ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਹਿਲਾਂ ਚੰਨੀ ਵੱਲੋਂ ਟੇਡੇ ਹੱਥਕੰਡੇ ਵਰਤਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਚੁਣੇ ਹੋਏ ਕੌਂਸਲਰਾਂ ਨੂੰ ਪ੍ਰੇਸ਼ਾਨ ਕਰਕੇ ਉਨ੍ਹਾਂ ਨੂੰ ਆਪਣੇ ਵੱਲ ਸ਼ਾਮਲ ਕਰਨ ਦੀ ਕੋਸ਼ਿਸ਼ ਕੀਤੀ।

24 ਅਪ੍ਰੈਲ ਨੂੰ ਪ੍ਰਧਾਨ ਵਿਰੁੱਧ ਰੱਖੇ ਗਏ ਬੇਵਿਸ਼ਵਾਸੀ ਦੇ ਮਤੇ ਦੇ ਫੇਲ੍ਹ ਹੋ ਜਾਣ ਕਰਕੇ ਬੁਖਲਾਹਟ ਵਿੱਚ ਆ ਕੇ ਚੰਨੀ ਵੱਲੋਂ ਪ੍ਰਧਾਨ ਤੇ ਹੋਰ ਅਣਪਛਾਤੇ 20 ਵਿਅਕਤੀਆਂ ਖਿਲਾਫ ਕਾਰਵਾਈ ਰਜਿਸਟਰ ਚੋਰੀ ਕਰਨ ਦਾ ਝੂਠਾ ਇਲਜ਼ਾਮ ਲਾ ਕੇ ਉਨ੍ਹਾਂ ਵਿਰੁੱਧ ਝੂਠਾ ਪਰਚਾ ਮੋਰਿੰਡਾ ਥਾਣੇ ਵਿੱਚ ਦਰਜ ਕਰਵਾਇਆ ਗਿਆ। ਚੀਮਾ ਨੇ ਕਿਹਾ ਕਿ ਚੰਨੀ ਤੇ ਕਾਂਗਰਸ ਸਰਕਾਰ ਦਾ ਇਹ ਵਤੀਰਾ ਕਦੇ ਵੀ ਸਹਿਣ ਨਹੀਂ ਕੀਤਾ ਜਾ ਸਕਦਾ। ਇਸ ਦਾ ਹਰ ਤਰੀਕੇ ਮੁੰਹ ਤੋੜਵਾਂ ਜੁਆਬ ਦਿੱਤਾ ਜਾਵੇਗਾ।

Share Button

Leave a Reply

Your email address will not be published. Required fields are marked *

%d bloggers like this: