Tue. Aug 20th, 2019

ਸੁਪਰੀਮ ਕੋਰਟ ਤੋਂ ਵੀ ਨਹੀਂ ਮਿਲੀ ਮਾਇਆਵਤੀ ਨੂੰ ਰਾਹਤ, ਜਾਰੀ ਰਹੇਗੀ ਚੋਣ ਕਮਿਸ਼ਨ ਦੀ ਪਾਬੰਦੀ

ਸੁਪਰੀਮ ਕੋਰਟ ਤੋਂ ਵੀ ਨਹੀਂ ਮਿਲੀ ਮਾਇਆਵਤੀ ਨੂੰ ਰਾਹਤ, ਜਾਰੀ ਰਹੇਗੀ ਚੋਣ ਕਮਿਸ਼ਨ ਦੀ ਪਾਬੰਦੀ

ਚੋਣ ਕਮਿਸ਼ਨ ਵੱਲੋਂ ਬਸਪਾ ਸੁਪਰੀਮੋ ਮਾਇਆਵਤੀ ‘ਤੇ 48 ਘੰਟਿਆਂ ਲਈ ਲਗਾਈ ਗਈ ਪਾਬੰਦੀ ਨੂੰ ਹਟਾਉਣ ਲਈ ਸੁਪਰੀਮ ਕੋਰਟ ‘ਚ ਉਨ੍ਹਾਂ ਨੇ ਪਟੀਸ਼ਨ ਦਾਇਰ ਕੀਤੀ ਸੀ। ਸੁਪਰੀਮ ਕੋਰਟ ਨੇ ਉਨ੍ਹਾਂ ਦੀ ਇਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ। ਸੁਪਰੀਮ ਕੋਰਟ ਨੇ ਚੋਣ ਕਮਿਸਨ ਵੱਲੋਂ ਸਿਆਸੀ ਆਗੂਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ‘ਤੇ ਧਿਆਨ ਦਿੱਤਾ, ਜਿਨ੍ਹਾਂ ਨੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਦੇ ਹੋਏ ਬਿਆਨ ਦਿੱਤੇ ਅਤੇ ਕਿਹਾ, ‘ਅਜਿਹਾ ਲਗਦਾ ਹੈ ਕਿ ਚੋਣ ਕਮਿਸ਼ਨ ਨੇ ਆਪਣੀ ਸ਼ਕਤੀ ਨੂੰ ਲੈ ਕੇ ਹੁਣ ਜਾਗਦੇ ਹੋਏ ਸਿਆਸੀ ਆਗੂਆਂ ਖ਼ਿਲਾਫ਼ ਕਾਰਵਾਈ ਕੀਤੀ ਹੈ।’
ਦੱਸਣਾ ਬਣਦਾ ਹੈ ਕਿ ਸੋਮਵਾਰ ਨੂੰ ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਅਤੇ ਬਸਪਾ ਸੁਪਰੀਮੋ ਮਾਇਆਵਤੀ ‘ਤੇ ਪਾਬੰਦੀ ਲਗਾ ਦਿੱਤੀ ਸੀ। ਦਰਅਸਲ ਯੋਗੀ ਅਦਿਤਿਆਨਾਥ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਦੀ ਮੁਖੀਆ ਮਾਇਆਵਤੀ ‘ਤੇ ਵੀ ਧਾਰਮਿਕ ਆਧਾਰ ‘ਤੇ ਵੋਟ ਮੰਗਣ ‘ਤੇ ਇਹ ਕਾਰਵਾਈ ਸੁਪਰੀਮ ਕੋਰਟ ਦੇ ਨਿਰਦੇਸ਼ ‘ਤੇ ਚੋਣ ਕਮਿਸ਼ਨ ਨੇ ਕੀਤੀ ਹੈ।

Leave a Reply

Your email address will not be published. Required fields are marked *

%d bloggers like this: