ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sun. Jul 12th, 2020

ਸੁਬਰਾਮਨੀਅਮ ਸਵਾਮੀ ਕਰਤਾਰਪੁਰ ਲਾਂਘੇ ਦੇ ਨਿਰਮਾਣ ‘ਚ ਅੜਿਕਾ ਪਾਉਣ ਤੋਂ ਗੁਰੇਜ ਕਰੇ : ਦਮਦਮੀ ਟਕਸਾਲ

ਸੁਬਰਾਮਨੀਅਮ ਸਵਾਮੀ ਕਰਤਾਰਪੁਰ ਲਾਂਘੇ ਦੇ ਨਿਰਮਾਣ ‘ਚ ਅੜਿਕਾ ਪਾਉਣ ਤੋਂ ਗੁਰੇਜ ਕਰੇ : ਦਮਦਮੀ ਟਕਸਾਲ
ਸਿੱਖ ਭਾਵਨਾਵਾਂ ਨਾਲ ਸੰਬੰਧਿਤ ਸੰਵੇਦਣਸ਼ੀਲ ਮੁਦਿਆਂ ਪ੍ਰਤੀ ਗੈਰ ਸੰਜੀਦਗੀ ਵਾਲੇ ਬਿਆਨ ਦੇਣ ਤੋਂ ਸੰਕੋਜ਼ ਕਰੇ ਭਾਜਪਾ ਨੇਤਾ : ਬਾਬਾ ਹਰਨਾਮ ਸਿੰਘ ਖਾਲਸਾ

ਅੰਮ੍ਰਿਤਸਰ/ਮਹਿਤਾ, 24 ਅਗਸਤ (ਨਿਰਪੱਖ ਕਲਮ ਬਿਊਰੋ): ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਭਾਜਪਾ ਨੇਤਾ ਸੁਬਰਾਮਨੀਅਮ ਸੁਆਮੀ ਵਲੋਂ ਕਰਤਾਰਪੁਰ ਲਾਂਘੇ ਦੇ ਨਿਰਮਾਣ ਨੂੰ ਰੋਕ ਦੇਣ ਦੀ ਵਕਾਲਤ ਨੂੰ ਗੈਰ ਸੰਜੀਦਾ, ਗੈਰ ਜਿੰਮੇਵਾਰਾਨਾ ਅਤੇ ਸਿੱਖਾਂ ਦੇ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿਤਾ ਹੈ।
ਪ੍ਰੋ: ਸਰਚਾਂਦ ਸਿੰਘ ਵਲੋਂ ਜਾਰੀ ਬਿਅਨ ‘ਚ ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਸਮੁਚੀ ਸਿੱਖ ਕੌਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਪਾਕਿਸਤਾਨ ‘ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਦੇ ਖੁਲੇ ਦਰਸ਼ਨ ਦੀਦਾਰ ਲਈ ਲਾਂਘਾ ਖੋਲਣ ਦੀ ਤੀਬਰਤਾ ਨਾਲ ਉਡੀਕ ਰਹੀ ਹੈ ਤਾਂ ਅਜਿਹੇ ‘ਚ ਭਾਜਪਾ ਨੇਤਾ ਸਵਾਮੀ ਵਲੋਂ ਲਾਂਘੇ ਦੇ ਨਿਰਮਾਣ ਨੂੰ ਰੋਕਣ ਸੰਬੰਧੀ ਬਿਆਨਬਾਜ਼ੀ ਅਤੇ ਗੁਆਂਢੀ ਮੁਲਕ ਪ੍ਰਤੀ ਨਫਰਤ ਦੀ ਭਾਸ਼ਾ ਬੋਲੋੜਾ ਅਤੇ ਸਮਝ ਤੋਂ ਬਾਹਰ ਹੈ। ਉਹਨਾਂ ਕਿਹਾ ਕਿ ਪੰਜਾਬ ਸਰਹਦੀ ਸੂਬਾ ਹੈ ਅਤੇ ਆਪਣੇ ਗੁਆਂਢੀ ਮੁਲਕ ਨਾਲ ਸੁਖਾਵੇ ਮਾਹੌਲ ਦੀ ਹਮੇਸ਼ਾਂ ਆਸਵੰਦ ਰਿਹਾ ਹੈ। ਉਹਨਾਂ ਕਿਹਾ ਕਿ ਲਾਂਘੇ ਨਾਲ ਕਿਸੇ ਕਿਸਮ ਦੀ ਸੁਰਖਿਆ ਸੰਬੰਧੀ ਪ੍ਰੇਸ਼ਾਨੀ ਪੈਦਾ ਹੋਣ ਦਾ ਖਦਸ਼ਾ ਹੈ ਤਾਂ ਉਸ ਨੂੰ ਦੂਰ ਕਰਨ ਪ੍ਰਤੀ ਦੇਸ਼ ਦੀਆਂ ਸੁਰਖਿਆ ਏਜੰਸੀਆਂ ਹਰ ਤਰਾਂ ਕਾਬਲ ਹਨ। ਉਹਨਾਂ ਕਿਹਾ ਕਿ ਸਵਾਮੀ ਨੂੰ ਇਹ ਨਹੀਂ ਭੁਲਣਾ ਚਾਹੀਦਾ ਕਿ ਲਾਂਘੇ ਪ੍ਰਤੀ ਦੋਹਾਂ ਦੇਸ਼ਾਂ ਦੇ ਫੈਸਲੇ ਨਾਲ ਸਿੱਖ ਕੌਮ ਦੀ ਕਾਫੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ। ਉਹਨਾਂ ਦੋਹਾਂ ਦੇਸ਼ਾਂ ਨੂੰ ਲਾਂਘੇ ਦਾ ਨਿਰਮਾਣ ਜਲਦ ਮੁਕੰਮਲ ਕਰਨ ਦੀ ਅਪੀਲ ਕੀਤੀ ਤਾਂ ਕਿ ਸਿੱਖ ਭਾਈਚਾਰਾ ਅਤੇ ਨਾਨਕ ਨਾਮ ਲੇਵੇ ਸੰਗਤਾਂ ਬਿਨਾ ਵੀਜਾ ਗੁ: ਕਰਤਾਰ ਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਸਕਣ। ਉਹਨਾਂ ਭਾਜਪਾ ਨੇਤਾ ਨੂੰ ਸਿੱਖ ਭਾਵਨਾਵਾਂ ਨਾਲ ਸੰਬੰਧਿਤ ਸੰਵੇਦਣਸ਼ੀਲ ਮੁਦਿਆਂ ਪ੍ਰਤੀ ਗੈਰ ਸੰਜੀਦਗੀ ਵਾਲੇ ਬਿਆਨ ਦੇਣ ਤੋਂ ਗੁਰੇਜ਼ ਕਰਨ ਅਤੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਜੂਨ ’84 ਦੌਰਾਨ ਸ੍ਰੀ ਦਰਬਾਰ ਸਾਹਿਬ ‘ਤੇ ਕੀਤੇ ਗਏ ਫੌਜੀ ਹਮਲੇ ਨਾਲ ਸੰਬੰਧਿਤ ਸਰਕਾਰੀ ਫਾਇਲਾਂ ਜਨਤਕ ਕਰਾਉਣ ਲਈ ਕੇਂਦਰ ਸਰਕਾਰ ‘ਤੇ ਵੱਧ ਤੋਂ ਵੱਧ ਦਬਾਅ ਪਾਉਣ ਕਿਹਾ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: