Tue. Jun 18th, 2019

ਸੁਰਵੀਨ ਚਾਵਲਾ ਨੂੰ ਰਾਹਤ, 4 ਜੂਨ ਤਕ ਮਿਲੀ ਅੰਤ੍ਰਿਮ ਜ਼ਮਾਨਤ

ਸੁਰਵੀਨ ਚਾਵਲਾ ਨੂੰ ਰਾਹਤ, 4 ਜੂਨ ਤਕ ਮਿਲੀ ਅੰਤ੍ਰਿਮ ਜ਼ਮਾਨਤ

ਮਸ਼ਹੂਰ ਅਦਾਕਾਰਾ ਸੁਰਵੀਨ ਚਾਵਲਾ ਤੇ ਉਸ ਦੇ ਪਤੀ ਅਕਸ਼ੇ ਠੱਕਰ ਵਲੋਂ ਧੋਖਾਧੜੀ ਕਰਨ ਦੇ ਮਾਮਲੇ ‘ਚ ਅੰਤ੍ਰਿਮ ਜ਼ਮਾਨਤ ਨੂੰ ਲੈ ਕੇ ਸੋਮਵਾਰ ਨੂੰ ਜ਼ਿਲਾ ਤੇ ਸੈਸ਼ਨ ਜੱਜ ਸੁਨੀਲ ਕੁਮਾਰ ਅਰੋੜਾ ਦੀ ਅਦਾਲਤ ‘ਚ ਸੁਣਵਾਈ ਹੋਈ। ਅਦਾਲਤ ਨੇ ਬਾਅਦ ਦੁਪਹਿਰ ਆਪਣੇ ਹੁਕਮ ‘ਚ ਸੁਰਵੀਨ ਚਾਵਲਾ ਦੀ 4 ਜੂਨ ਤੋਂ ਪਹਿਲਾਂ ਤਕ ਦੀ ਗ੍ਰਿਫਤਾਰੀ ‘ਤੇ ਰੋਕ ਲਗਾਉਂਦਿਆਂ ਕਿਹਾ ਕਿ ਜੇਕਰ ਪੁਲਸ ਉਸ ਨੂੰ 4 ਜੂਨ ਤੋਂ ਪਹਿਲਾਂ ਗ੍ਰਿਫਤਾਰ ਕਰਦੀ ਹੈ ਤਾਂ ਉਸ ਨੂੰ ਅੰਤ੍ਰਿਮ ਜ਼ਮਾਨਤ ‘ਤੇ ਛੱਡਣਾ ਹੋਵੇਗਾ। ਇਸ ਦੇ ਨਾਲ ਹੀ ਅਦਾਲਤ ਨੇ ਹੁਕਮ ਦਿੱਤਾ ਕਿ ਅਗਲੀ ਪੇਸ਼ੀ (4 ਜੂਨ) ਤੋਂ ਪਹਿਲਾਂ ਸੁਰਵੀਨ ਚਾਵਲਾ ਸਮੇਤ ਤਿੰਨੇ ਦੋਸ਼ੀ ਥਾਣਾ ਸਿਟੀ ਪੁਲਸ ਦੇ ਸਾਹਮਣੇ ਜਾਂਚ ‘ਚ ਸਹਿਯੋਗ ਦੇਣ।

Leave a Reply

Your email address will not be published. Required fields are marked *

%d bloggers like this: